Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਭਗਵੰਤ ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਦੇਵੇਗਾ ਰੋਸ ਧਰਨਾ

May 23, 2023 07:56 AM

ਚੰਡੀਗੜ੍ਹ, 23 ਮਈ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਖਿਲਾਫ ਭਲਕੇ ਅਬੋਹਰ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਵੇਰੇ 11.00 ਵਜੇ ਧਰਨਾ ਦਿੱਤਾ ਜਾਵੇਗਾ।
ਬਾਦਲ ਨੇ ਇਹ ਐਲਾਨ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਕੀਤਾ। ਉਹ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਵੇਲੇ ਦਿੱਤੇ ਜਾ ਰਹੇ 700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ ਛੱਡਣ ਦੇ ਕੀਤੇ ਕਰਾਰ ਬਾਰੇ ਮੀਡੀਆ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਰਿਪੋਰਟਾਂ ਦਾ ਹਵਾਲਾ ਦਿੰਦਿਆਂ ਰਾਜਸਥਾਨ ਦੇ ਆਗੂ ਸ੍ਰੀ ਹਨੂਮਾਨ ਬੇਨੀਵਾਲ ਨੇ ਦਾਅਵਾ ਕੀਤਾ ਹੈ ਕਿ ਵਾਧੂ ਪਾਣੀ ਛੱਡਣ ਦਾ ਵਾਅਦਾ ਸ੍ਰੀ ਭਗਵੰਤ ਮਾਨ ਨੇ ਐਤਵਾਰ ਨੂੰ ਬਠਿੰਡਾ ਵਿਚ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦਾ ਰਾਖਾ ਹੋਣ ਦੇ ਨਾਅਤੇ ਆਪ ਸਰਕਾਰ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਗੁਪ ਚੁੱਪ ਤਰੀਕੇ ਰਾਜਸਥਾਨ ਨੂੰ ਸਰੰਡਰ ਕਰਨ ਦੇ ਕੀਤੇ ਕਰਾਰ ਤੇ ਲੁੱਟ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ।

ਬਾਦਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਇਹਨਾਂ ਰਿਪੋਰਟਾਂ ’ਤੇ ਆਪਣਾ ਸਟੈਂਡ ਸਪਸ਼ਟ ਕਰਨ ਪਰ ਇਕ ਦਿਨ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਨੇ ਚੁੱਪੀ ਧਾਰੀ ਹੋਈ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ।

ਬਾਦਲ ਨੇ ਕਿਹਾ ਕਿ ਇਹ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਤਾਜ਼ਾ ਸਰੰਡਰ ਹੈ ਜੋ ਇਸ ਵੱਲੋਂ ਪੰਜਾਬ ਅਤੇ ਪੰਥ ਦੇ ਹਰ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਕੀਤੇ ਧੋਖੇ ਦੇ ਲੰਬੇ ਇਤਿਹਾਸ ਦੀ ਨਿਰੰਤਰਤਾ ਹੀ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੀ ਅਗਵਾਈ ਕੀਤੀ ਤੇ ਇਹ ਪਾਣੀ ਹਰਿਆਣਾ ਤੇ ਦਿੱਲੀ ਨੂੰ ਦਿੱਤੇ ਤੇ ਸ੍ਰੀ ਭਗਵੰਤ ਮਾਨ ਇਸ ਲੁੱਟ ਪ੍ਰਤੀ ਅੱਖਾਂ ਮੀਟਦੇ ਰਹੇ ਹਨ।

ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪਣੇ ਆਕਾ ਸ੍ਰੀ ਕੇਜਰੀਵਾਲ ਦੀ ਹਦਾਇਤ ’ਤੇ ਭਗਵੰਤ ਮਾਨ ਨੇ ਹੁਣ ਰਾਜਸਥਾਨ ਨੂੰ ਵਾਧੂ ਦਰਿਆਈ ਪਾਣੀ ਦੇਣ ਦੇ ਇਕਰਾਰ ’ਤੇ ਸਹੀ ਪਾਈ ਹੈ ਜਿਸ ਨਾਲ ਪੰਜਾਬ ਦੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਦੀ ਤਬਾਹੀ ਮਚ ਜਾਵੇਗੀ ਤੇ ਸੂਬੇ ਦੇ ਅਰਥਚਾਰੇ ਨੂੰ ਵੀ ਵੱਡੀ ਸੱਟ ਵੱਜੇਗੀ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਲਈ ਹੀ ਇਸਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਵਿਚ ਥਾਂ ਮੰਗ ਕੇ ਚੰਡੀਗੜ੍ਹ ’ਤੇ ਆਪਣਾ ਬਣਦਾ ਦਾਅਵਾ ਸਰੰਡਰ ਕਰ ਦਿੱਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ