Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਮਹਾਰਾਸ਼ਟਰ ਵਿਚ ਦੋ ਵੱਖ ਵੱਖ ਸੜਕ ਹਾਦਸਿਆਂ ਵਿਚ 12 ਦੀ ਮੌਤ, ਕਈ ਜਖਮੀ

May 23, 2023 11:13 AM

ਨਾਗਪੁਰ, 23 ਮਈ (ਪੋਸਟ ਬਿਊਰੋ): ਮਹਾਰਾਸ਼ਟਰ ਦੇ ਬੁਲਢਾਨਾ 'ਚ ਨਾਗਪੁਰ-ਪੁਣੇ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਟਰੱਕ ਅਤੇ ਐਸਟੀ ਬੱਸ ਦੀ ਟੱਕਰ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 7 ਵਜੇ ਦੇ ਕਰੀਬ ਸਿੰਧਖੇੜਾਜਾ ਤਹਿਸੀਲ ਦੇ ਪਿੰਡ ਪਲਸਖੇੜ ਚੱਕਾ ਨੇੜੇ ਵਾਪਰਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੇਹੇਕਰ ਡਿਪੋ ਦੀ ਬੱਸ ਪੁਣੇ ਤੋਂ ਮੇਹੇਕਰ ਜਾ ਰਹੀ ਸੀ, ਜਦੋਂ ਉਸ ਦੀ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਜ਼ਖਮੀਆਂ ਨੂੰ ਸਿੰਧਖੇੜਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਉਥੇ ਹੀ ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਸੱਤ ਹੋਰ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸੋਮਵਾਰ ਰਾਤ ਕਰੀਬ 11 ਵਜੇ ਰਾਜ ਦੀ ਰਾਜਧਾਨੀ ਮੁੰਬਈ ਤੋਂ ਕਰੀਬ 650 ਕਿਲੋਮੀਟਰ ਦੂਰ ਅਮਰਾਵਤੀ ਦੇ ਖੱਲਰ ਥਾਣਾ ਖੇਤਰ ਦੇ ਅਧੀਨ ਦਰਿਆਪੁਰ-ਅੰਜਨਗਾਂਵ ਰੋਡ 'ਤੇ ਵਾਪਰਿਆ। ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ 'ਚ ਜ਼ਿਆਦਾਤਰ ਇੱਕੋ ਪਰਿਵਾਰ ਦੇ ਮੈਂਬਰ ਹਨ। ਉਹ ਇੱਕ ਪਰਿਵਾਰਕ ਸਮਾਗਮ ਤੋਂ ਦਰਿਆਪੁਰ ਪਰਤ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਦਰਿਆਪੁਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰ ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤ ਪਾਕਿਸਤਾਨ ਨੇ ਚੂੜੀਆਂ ਨਹੀਂ ਪਾਈਆਂ, ਉਸ ਦਾ ਐਟਮ ਬੰਬ ਸਾਡੇ 'ਤੇ ਡਿੱਗੇਗਾ : ਫਾਰੂਕ ਅਬਦੁੱਲਾ ਰਾਂਚੀ 'ਚ ਕਈ ਥਾਵਾਂ 'ਤੇ ਈ.ਡੀ ਦੀ ਰੇਡ, 20 ਕਰੋੜ ਦੀ ਨਕਦੀ ਬਰਾਮਦ ਅਹਿਮਦਾਬਾਦ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਜਾਰੀ, ਪਹਿਲਾਂ ਦਿੱਲੀ ਨੂੰ ਮਿਲੀ ਸੀ ਧਮਕੀ ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ