Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਸ਼ੂਟਿੰਗ ਵਿੱਚ ਇੱਕ ਜ਼ਖ਼ਮੀ, ਹਾਲਤ ਨਾਜ਼ੁਕ

May 23, 2023 11:03 PM

ਓਨਟਾਰੀਓ, 23 ਮਈ (ਪੋਸਟ ਬਿਊਰੋ) : ਐਗਲਿੰਟਨ ਵੈਸਟ ਇਲਾਕੇ ਵਿੱਚ ਸ਼ੂਟਿੰਗ ਦੀ ਵਾਪਰੀ ਘਟਨਾ ਤੋਂ ਬਾਅਦ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਇਸ ਸਮੇਂ ਜਿ਼ੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਸੋਮਵਾਰ ਨੂੰ ਦੁਪਹਿਰੇ 12:30 ਵਜੇ ਤੋਂ ਪਹਿਲਾਂ ਕੀਲ ਸਟਰੀਟ ਨੇੜੇ ਐਗਲਿੰਟਨ ਐਵਨਿਊ ਵੈਸਟ ਤੇ ਗਲੈਨਹੈਵਨ ਸਟਰੀਟ ਉੱਤੇ ਐਮਰਜੰਸੀ ਅਮਲੇ ਨੂੰ ਸੱਦਿਆ ਗਿਆ। ਮੁੱਢਲੀਆਂ ਰਿਪੋਰਟਾਂ ਵਿੱਚ ਪੈਰਾਮੈਡਿਕਸ ਨੇ ਆਖਿਆ ਕਿ ਇੱਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਸੀ। ਪਰ ਬਾਅਦ ਵਿੱਚ ਪੁਲਿਸ ਨੇ ਆਖਿਆ ਕਿ ਉਸ ਵਿਅਕਤੀ ਦੀ ਹਾਲਤ ਨਾਜ਼ੁਕ ਸੀ ਤੇ ਸੱਟਾਂ ਜਾਨਲੇਵਾ ਸਨ।
ਪੁਲਿਸ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮਸ਼ਕੂਕ ਪੈਦਲ ਹੀ ਫਰਾਰ ਹੋ ਗਿਆ। ਪਰ ਅਜੇ ਤੱਕ ਕਿਸੇ ਮਸ਼ਕੂਕ ਦਾ ਵੇਰਵਾ ਜਾਰੀ ਨਹੀਂ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ