Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
ਰਾਬਰਟ ਫਰਾਂਸਿਸ ਪ੍ਰੀਵੋਸਟ ਨਵੇਂ ਪੋਪ ਬਣੇ, ਪੋਪ ਲੀਓ-14 ਵਜੋਂ ਜਾਣੇ ਜਾਣਗੇਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦਦੱਖਣੀ ਕੈਲੀਫੋਰਨੀਆ ਵਿਚ ਸਕੂਲ ਦੇ ਬਾਹਰ ਵਿਦਿਆਰਥੀਆਂ `ਤੇ ਚਾਕੂ ਨਾਲ ਹਮਲਾ, ਇੱਕ ਦੀ ਮੌਤ, ਦੋ ਗੰਭੀਰਜੰਗ ਵੱਲ ਵੱਧ ਰਹੇ ਭਾਰਤ ਅਤੇ ਪਾਕਿਸਤਾਨ ਨੂੰ ਰੁਕਣਾ ਚਾਹੀਦਾ : ਟਰੰਪਸਸਕੈਚਵਨ ਵਿਚ 2 ਜੂਨ ਨੂੰ ਪ੍ਰੀਮੀਅਰਜ਼ ਨਾਲ ਬੈਠਕ ਕਰਨਗੇ ਪ੍ਰਧਾਨ ਮੰਤਰੀ ਮਾਰਕ ਕਾਰਨੀਸਕੂਲਾਂ ਤੇ ਡੇਅਕੇਅਰ ਦੇ 150 ਮੀਟਰ ਘੇਰੇ ਅੰਦਰ ਨਸਿ਼ਆਂ ਦੀਆਂ ਦੁਕਾਨਾਂ `ਤੇ ਲੱਗ ਸਕਦੀ ਹੈ ਪਾਬੰਦੀਟੋਰਾਂਟੋ ਦੇ ਇੱਕ ਵਿਅਕਤੀ `ਤੇ ਬੰਦੂਕ ਦੀ ਨੋਕ `ਤੇ ਲੁੱਟਣ ਦੀ ਕੋਸ਼ਿਸ਼ ਦੇ ਲੱਗੇ ਕਈ ਚਾਰਜਿਜ਼
 
ਪੰਜਾਬ

ਸ੍ਰੀ ਦਰਬਾਰ ਸਾਹਿਬ ਪੁੱਜਦੀ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਡੀ ਸਕਰੀਨ ਸਥਾਪਤ

May 24, 2023 04:07 AM

ਸਕਰੀਨ ਦਾ ਮਕਸਦ ਸ਼ਰਧਾਲੂਆਂ ਨੂੰ ਇਤਿਹਾਸ ਤੋਂ ਵਾਕਫ ਕਰਵਾਉਣ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ : ਐਡਵੋਕੇਟ ਧਾਮੀ


ਅੰਮ੍ਰਿਤਸਰ, 24 ਮਈ (ਪੋਸਟ ਬਿਉਰੋ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਇਕ ਵੱਡ-ਅਕਾਰੀ ਸਕਰੀਨ ਲਗਾਈ ਗਈ ਹੈ। ਇਹ ਸਕਰੀਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ ਦੇ ਨਜ਼ਦੀਕ ਲਗਾਈ ਗਈ ਹੈ, ਜਿਸ ਦੀ ਸੇਵਾ ਓਬਰਾਏ ਗਰੁੱਪ ਯੂਕੇ ਅਤੇ ਦੁਬਈ ਦੇ ਸ. ਜਸਪ੍ਰੀਤ ਸਿੰਘ ਨੇ ਕਰਵਾਈ ਹੈ। ਸਥਾਪਤ ਕੀਤੀ ਗਈ ਇਸ ਸਕਰੀਨ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਨੂੰ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਤਿੰਨ ਭਾਸ਼ਾਵਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਜਾਣਕਾਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਸਕਰੀਨ ਦਾ ਉਦਘਾਟਨ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋਣ ਮੌਕੇ ਪੰਜਾਬ ਤੋਂ ਇਲਾਵਾ ਦੇਸ਼ ਦੁਨੀਆਂ ਤੋਂ ਸੰਗਤਾਂ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਸਕਰੀਨ ਲਗਾਉਣ ਦਾ ਮਕਸਦ ਸ਼ਰਧਾਲੂ ਸੰਗਤਾਂ ਨੂੰ ਇਤਿਹਾਸ ਤੋਂ ਵਾਕਫ ਕਰਵਾਉਣ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਕੁਝ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਸੰਗਤ ਤੱਕ ਪੁੱਜਦਾ ਕਰਨੇ ਜ਼ਰੂਰੀ ਹਨ, ਜੋ ਇਸ ਸਕਰੀਨ ਜ਼ਰੀਏ ਉਬਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਫਿਲਹਾਲ ਇਸ ’ਤੇ ਤਿੰਨ ਭਾਸ਼ਾਵਾਂ ਵਿਚ ਸੰਗਤ ਦੇ ਧਿਆਨ ਰੱਖਣਯੋਗ ਗੱਲਾਂ ਨੂੰ ਪ੍ਰਸਤੁਤ ਕੀਤਾ ਗਿਆ ਹੈ, ਜਦਕਿ ਅਗਲੇ ਦਿਨਾਂ ਅੰਦਰ ਇਤਿਹਾਸ ਨਾਲ ਸਬੰਧਤ ਜਾਣਕਾਰੀਆਂ ਵੀ ਸ਼ਾਮਲ ਕਰ ਦਿੱਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਸਕਰੀਨ ਦੀ ਸੇਵਾ ਕਰਨ ਵਾਲੇ ਸ਼ਰਧਾਲੂਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਆਧੁਨਿਕ ਤਕਨੀਕਾਂ ਦੇ ਮਾਧਿਅਮ ਨਾਲ ਸੰਗਤ ਨੂੰ ਲੋੜੀਂਦੀਆਂ ਜਾਣਕਾਰੀਆਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਹਨ ਅਤੇ ਇਸੇ ਤਹਿਤ ਹੀ ਇਹ ਸਕਰੀਨ ਲਗਾਈ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਰਧਾਲੂ ਇਸ ਤੋਂ ਜ਼ਰੂਰ ਲਾਭ ਲੈਣਗੇ। ਇਸ ਮੌਕੇ ਓਬਰਾਏ ਪਰਿਵਾਰ ਦੇ ਮੈਂਬਰਾਂ ਨੂੰ ਸ਼੍ਰੋਮਟੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰੰਘ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ ਅਤੇ ਹੋਰ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ