Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਕੈਨੇਡਾ

ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਜਨਤਕ ਜਾਂਚ ਦੀ ਕੋਈ ਲੋੜ ਨਹੀਂ : ਜੌਹਨਸਟਨ

May 24, 2023 09:14 AM

ਓਟਵਾ, 24 ਮਈ (ਪੋਸਟ ਬਿਊਰੋ) : ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਨਿਯੁਕਤ ਕੀਤੇ ਗਏ ਸਪੈਸ਼ਲ ਰੈਪੋਰਟਰ ਡੇਵਿਡ ਜੌਹਨਸਟਨ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਨਤਕ ਪ੍ਰਤੀਕਿਰਿਆ ਦੀ ਲੋੜ ਹੈ ਪਰ ਇਸ ਦਾ ਰੂਪ ਜਨਤਕ ਜਾਂਚ ਨਹੀਂ ਹੋਣਾ ਚਾਹੀਦਾ।
ਇਸ ਤੋਂ ਇਲਾਵਾ ਮੰਗਲਵਾਰ ਨੂੰ ਜੌਹਨਸਟਨ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਵਿਦੇਸ਼ੀ ਦਖ਼ਲ ਦੇ ਇਸ ਮਾਮਲੇ ਵਿੱਚ ਹੋਰ ਰੋਸ਼ਨੀ ਪਾਉਣ ਲਈ ਕੈਨੇਡੀਅਨਜ਼ ਨਾਲ ਜਨਤਕ ਸੁਣਵਾਈਆਂ ਦਾ ਦੌਰ ਚਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜਨਤਾ ਤੇ ਨੀਤੀਘਾੜਿਆਂ ਨੂੰ ਇਹ ਸੂਚਿਤ ਕੀਤਾ ਜਾਵੇਗਾ ਇਸ ਨਾਲ ਕਿਹੋ ਜਿਹਾ ਖਤਰਾ ਖੜ੍ਹਾ ਹੋ ਸਕਦਾ ਹੈ ਤੇ ਇਸ ਤਰ੍ਹਾਂ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਉੱਤੇ ਕਿਸ ਤਰ੍ਹਾਂ ਨਜਿੱਠਿਆ ਜਾਣਾ ਚਾਹੀਦਾ ਹੈ।
ਇਸ ਮਾਮਲੇ ਦੀ ਆਜ਼ਾਦਾਨਾ ਤੌਰ ਉੱਤੇ ਜਾਂਚ ਕਰਵਾਉਣ ਦੀ ਕਈ ਮਹੀਨਿਆਂ ਤੋਂ ਵਿਰੋਧੀ ਧਿਰਾਂ ਵੱਲੋਂ ਕੀਤੀ ਜਾ ਰਹੀ ਮੰਗ ਤਾਂ ਭਾਵੇਂ ਸਪੈਸ਼ਲ ਰੈਪੋਰਟਰ ਨਿਯੁਕਤ ਕਰਕੇ ਟਰੂਡੋ ਸਰਕਾਰ ਵੱਲੋਂ ਪੂਰੀ ਕਰ ਦਿੱਤੀ ਗਈ ਹੈ ਪਰ ਵਿਰੋਧੀ ਧਿਰਾਂ ਇਸ ਤੋਂ ਸੰਤੁਸ਼ਟ ਨਹੀਂ ਹਨ। ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜੌਹਨਸਟਨ ਦੇ ਇਸ ਤਰ੍ਹਾਂ ਦੇ ਫੈਸਲੇ ਦੀ ਭੂਰੀ ਭੂਰੀ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਇਸ ਉੱਤੇ ਤਸੱਲੀ ਵੀ ਪ੍ਰਗਟਾਈ ਜਾ ਰਹੀ ਹੈ। ਟਰੂਡੋ ਦਾ ਇਹ ਵੀ ਕਹਿਣਾ ਹੈ ਕਿ ਉਨਾਂ ਦੀ ਸਰਕਾਰ ਇਸ ਤਰ੍ਹਾਂ ਦੇ ਮਾਮਲੇ ਨੂੰ ਪਹਿਲ ਦੇ ਅਧਾਰ ਉੱਤੇ ਤੇ ਗੰਭੀਰਤਾ ਨਾਲ ਨਜਿੱਠਣ ਲਈ ਵਚਨਬੱਧ ਰਹੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ ਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲ ਭਾਰਤ-ਕੈਨੇਡਾ ਤਨਾਅ: ਹੁਣ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਭਾਰਤੀ ਡਿਪਲੋਮੈਟਾਂ `ਤੇ ਕੈਨੇਡੀਅਨ ਜਾਨਾਂ ਨੂੰ ਖ਼ਤਰੇ ਦੀ ਗੱਲ ਦੁਹਰਾਈ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ ਵਿਧਾਨਸਭਾ ਚੋਣਾਂ ਵਿਚ 14 ਪੰਜਾਬੀ ਉਮੀਦਵਾਰਾਂ ਨੇ ਕੀਤੀ ਜਿੱਤ ਹਾਸਿਲ, ਕੈਨੇਡਾ ਦੀ ਰਾਜਨੀਤੀ ਵਿਚ ਵਧਿਆ ਪ੍ਰਭਾਵ ਫ੍ਰਸਟ ਨੇਸ਼ਨ ਮੁਖੀਆਂ ਨੇ ਲੈਂਡਮਾਰਕ ਚਾਈਲਡ ਵੈਲਫੇਅਰ ਰੀਫੋਰਮ ਨੂੰ ਰੱਦ ਕਰਨ ਲਈ ਕੀਤਾ ਵੋਟ ਬੇਸਲਾਈਨ ਰੋਡ `ਤੇ ਧੋਖਾਧੜੀ ਦੇ ਤਿੰਨ ਮੁਲਜ਼ਮਾਂ ਦੀ ਪੁਲਿਸ ਕਰ ਰਹੀ ਭਾਲ ਭਾਰਤ ਨੇ ਕਿਹਾ: ਕੈਨੇਡਾ ਕੋਲ ਉਸ ਦੀਆਂ 26 ਹਵਾਲਗੀਆਂ ਲੰਬਿਤ ਸਿਹਤ ਸੁਰੱਖਿਆ ਪ੍ਰਤੀ ਸੁਝਾਵਾਂ ਲਈ ਓ.ਐੱਮ.ਏ. ਲਾਂਚ ਕਰੇਗੀ ‘ਸਟਾਪ ਦੀ ਕ੍ਰਾਇਸਸ’