Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ

May 24, 2023 09:25 AM

-ਦੇਸ਼ ਦੇ ਸੰਵਿਧਾਨਕ ਮੁਖੀ ਵਜੋਂ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਸਖ਼ਤ ਆਲੋਚਨਾ
-ਐਨ.ਡੀ.ਏ. ਦੇ ਫੈਸਲੇ ਨੂੰ ਭਾਰਤੀ ਸੰਵਿਧਾਨ ਦੇ ਸੰਸਥਾਪਕਾਂ ਦਾ ਨਿਰਾਦਰ ਕਰਨ ਵਾਲੀ ਡੂੰਘੀ ਸਾਜ਼ਿਸ਼ ਦੱਸਿਆ


ਚੰਡੀਗੜ੍ਹ, 24 ਮਈ (ਪੋਸਟ ਬਿਊਰੋ): ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ।
ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਨਵੀਂ ਸੰਸਦ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ਵਿੱਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਤੱਕ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਸਰਾਸਰ ‘ਸੰਵਿਧਾਨ ਦਾ ਮਜ਼ਾਕ’ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਵਰਗੇ ਦੂਰਅੰਦੇਸ਼ੀ ਨੇਤਾ ਦੀ ਅਗਵਾਈ ਵਿਚ ਤਿਆਰ ਕੀਤਾ ਗਿਆ, ਜਿਨ੍ਹਾਂ ਨੇ ਜਮਹੂਰੀਅਤ ਦੇ ਸਫਲਤਾਪੂਰਵਕ ਅਮਲ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਕਦਰਾਂ-ਕੀਮਤਾਂ ਨੂੰ ਉਭਾਰਿਆ। ਉਨ੍ਹਾਂ ਕਿਹਾ ਕਿ ਡੂੰਘੀ ਸਾਜ਼ਿਸ਼ ਦੇ ਤਹਿਤ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਅਜਿਹੀਆਂ ਕੋਝੀਆਂ ਚਾਲਾਂ ਖੇਡ ਕੇ ਸੰਵਿਧਾਨ ਦੇ ਨਿਰਮਾਤਾਵਾਂ ਦਾ ਘੋਰ ਨਿਰਾਦਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਕਿਹਾ, “ ਮੇਰੀ ਜ਼ਮੀਰ ਮੈਨੂੰ ਅਜਿਹੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਸੱਤਾ ਦੀ ਭੁੱਖੀ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਵੀ ਖੇਚਲ ਨਾ ਕੀਤੀ ਹੋਵੇ।” ਇਸ ਲਈ ਉਹ ਇਸ ਸਮਾਗਮ ਦਾ ਬਾਈਕਾਟ ਕਰਨਗੇ ਅਤੇ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਪਹੁਦਰੇਪਣ ਦੀ ਮੁਖਾਲਫ਼ਤ ਵਜੋਂ ਇਸ ਵਿੱਚ ਸ਼ਾਮਲ ਨਹੀਂ ਹੋਣਗੇ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਭਾਰਤ ਦੇ ਰਾਸ਼ਟਰਪਤੀ ਇਸ ਨਵੀਂ ਸੰਸਦ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਤਾਂ ਉਨ੍ਹਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਬਹੁਤ ਚੰਗਾ ਲਗਦਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ