Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ

May 24, 2023 09:27 AM

-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ


ਚੰਡੀਗੜ੍ਹ, 24 ਮਈ (ਪੋਸਟ ਬਿਊਰੋ): ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ ਉੱਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ।

ਉਨ੍ਹਾਂ ਕਿਹਾ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਹਾਲੇ ਵੀ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡ ਸਕਦੇ ਹਨ, ਅਜਿਹੇ ਲੋਕਾਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਦੂਜੇ ਪੜਾਅ ਵਿਚ ਹੁਣ ਤੱਕ 761 ਏਕੜ ਸਰਕਾਰੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡੇ ਜਾਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ।

ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਬਜ਼ਾਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ