Welcome to Canadian Punjabi Post
Follow us on

09

September 2024
ਬ੍ਰੈਕਿੰਗ ਖ਼ਬਰਾਂ :
ਨਾਰਥ ਯਾਰਕ ਵਿੱਚ ਵਾਹਨ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤਹਾਈ-ਆਕਿਊਪੇਂਸੀ ਵਹੀਕਲ ਲੇਨ ਦਾ ਇਸਤੇਮਾਲ ਕਰਨ ਲਈ ਔਰਤ ਨੇ ਮੁਸਾਫਰ ਸੀਟ `ਤੇ ਕੋਟ ਰੱਖ ਕੇ ਕੀਤਾ ਡਰਾਮਾਪੁਲਿਸ ਨੇ ਡਰਗ ਤਸਕਰੀ ਨੈੱਟਵਰਕ ਦੀ ਮਹੀਨੀਆਂ ਤੱਕ ਚੱਲੀ ਜਾਂਚ ਤਹਿਤ ਕੀਤੀਆਂ 11 ਗ੍ਰਿਫ਼ਤਾਰੀਆਂਯੌਨ ਸ਼ੋਸ਼ਣ ਦੇ ਮਾਮਲਿਆਂ ਵਿਚ ਸਾਬਕਾ ਫ਼ੈਸ਼ਨ ਦਿੱਗਜ ਪੀਟਰ ਨਿਆਗਾਰਡ ਨੂੰ 11 ਸਾਲ ਦੀ ਜੇਲ੍ਹਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 1 ਨਾਜਾਇਜ਼ ਪਿਸਤੌਲ .32 ਬੋਰ ਅਤੇ 2 ਜਿ਼ੰਦਾ ਕਾਰਤੂਸ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦਡਿਪਟੀ ਕਮਿਸ਼ਨਰ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀਡਾ. ਓਬਰਾਏ ਦੇ ਯਤਨਾਂ ਸਦਕਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ 40 ਦਿਨਾਂ ਬਾਅਦ ਭਾਰਤ ਪਹੁੰਚਿਆ
 
ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ, ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ

May 24, 2023 09:29 AM

-ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ

-ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98.30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ

-ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ

 ਚੰਡੀਗੜ੍ਹ, 24 ਮਈ (ਪੋਸਟ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।

ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮ.ਐਸ.ਡੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ।

ਲੁਧਿਆਣਾ ਦੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਐਚ.ਐਮ 150 ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਨੇ 497 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ਅਨੁਸਾਰ ਸਾਇੰਸ 98.68 , ਕਾਮਰਸ 98.30 ਫੀਸਦ, ਹਿਊਮੈਨਿਟੀ 90.62 ਅਤੇ ਵੋਕੇਸ਼ਨਲ ਦਾ ਦਾ ਨਤੀਜਾ 84.66 ਫੀਸਦੀ ਰਿਹਾ। ਇਸ ਸਾਲ 6.25 ਫੀਸਦੀ ਕੰਪਾਰਟਮੈਂਟ ਆਈਆਂ ਹਨ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ 296709 ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 274378 ਵਿਦਿਆਰਥੀ ਪਾਸ ਹੋਏ ਹਨ ਜਦਕਿ 3637 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 18569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 125 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 95.14 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 90.25 ਰਹੀ ਹੈ। ਸ਼ਹਿਰੀ ਖੇਤਰਾਂ ਵਿ ਚ ਪਾਸ ਫੀਸਦ 92.90 , ਪੇਂਡੂ ਖੇਤਰਾਂ ਵਿਚ 92.17 , ਸਰਕਾਰੀ ਸਕੂਲਾਂ ਵਿੱਚ 91.86 , ਨਿੱਜੀ ਸਕੂਲਾਂ ਦੀ ਪਾਸ ਫੀਸਦ 94.77 ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਫੀਸਦ 91.03 ਫੀਸਦੀ ਰਹੀ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਵਿਚ ਆਓ ਕਵਿਤਾ ਲਿਖੀਏ ਅਤੇ ਸੁਰਖ਼ਾਬ ਪੁਸਤਕਾਂ ਲੋਕ ਅਰਪਣ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ 29 ਸਤੰਬਰ ਨੂੰ ਨਵ ਦੁਰਗਾ ਮਾਤਾ ਮੰਦਰ ਵਿਖੇ ਜਨਮ ਉਤਸਵ ਮਨਾਉਣ ਸਬੰਧੀ ਮੀਟਿੰਗ ਹੋਈ ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 1 ਨਾਜਾਇਜ਼ ਪਿਸਤੌਲ .32 ਬੋਰ ਅਤੇ 2 ਜਿ਼ੰਦਾ ਕਾਰਤੂਸ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦ ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ ਡਿਪਟੀ ਕਮਿਸ਼ਨਰ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀ ਕੈਂਪ ਦੌਰਾਨ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013 ਸਬੰਧੀ ਦਿੱਤੀ ਗਈ ਜਾਣਕਾਰੀ ਡਾ. ਓਬਰਾਏ ਦੇ ਯਤਨਾਂ ਸਦਕਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ 40 ਦਿਨਾਂ ਬਾਅਦ ਭਾਰਤ ਪਹੁੰਚਿਆ ਟੋਲ ਪਲਾਜਿ਼ਆਂ 'ਤੇ ਐਮਰਜੈਂਸੀ ਸਿਹਤ ਸੰਭਾਲ ਅਤੇ ਟਰਾਮਾ ਕੇਅਰ ਸੇਵਾਵਾਂ ਲਾਜ਼ਮੀ, ਐਮਪੀ ਸੰਜੀਵ ਅਰੋੜਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ