ਸੀਤਾਪੁਰ, 24 ਮਈ (ਪੋਸਟ ਬਿਊਰੋ): ਉੱਤਰ ਪ੍ਰਦੇਸ਼ ਦੇ ਸੀਤਾਪੁਰ ਜਿ਼ਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ।ਜਿ਼ਲ੍ਹੇ ਦੇ ਕਮਾਲਪੁਰ ਥਾਣਾ ਖੇਤਰ ਵਿੱਚ ਇੱਕ ਵੈਨ ਪਲਟ ਕੇ ਡਿਵਾਈਡਰ ਨਾਲ ਟਕਰਾ ਗਈ।ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵੈਨ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ।ਸਿਧੌਲੀ ਦੇ ਸਰਕਲ ਅਧਿਕਾਰੀ (ਸੀਓ) ਯਾਦਵੇਂਦਰ ਯਾਦਵ ਨੇ ਦੱਸਿਆ ਕਿ ਮੂਲ ਰੂਪ ਵਿੱਚ ਲਖੀਮਪੁਰ ਖੇੜੀ ਜਿ਼ਲ੍ਹੇ ਦਾ ਰਹਿਣ ਵਾਲਾ ਇੱਕ ਪਰਿਵਾਰ ਲਖਨਊ ਤੋਂ ਵਾਪਸ ਆ ਰਿਹਾ ਸੀ, ਜਦੋਂ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ ਅਤੇ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵੈਨ ਚਾਲਕ 30 ਸਾਲਾ, ਵਿਜੇ ਕੁਮਾਰੀ (50), ਉਸ ਦੇ ਜਵਾਈ ਬਬਲੂ (30) ਦੀ ਮੌਕੇ 'ਤੇ ਹੀ ਮੌਤ ਹੋ ਗਈ।ਹਾਦਸੇ ਵਿਚ ਰਾਮਸ਼ੇ ਅਤੇ ਉਸ ਦੇ ਦੋ ਪੁੱਤਰ ਨਾਗੇਸ਼ਵਰ ਅਤੇ ਪ੍ਰਦੀਪ ਗੰਭੀਰ ਜ਼ਖਮੀ ਹੋ ਗਏ।ਜ਼ਖਮੀਆਂ ਨੂੰ ਸੀਤਾਪੁਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।