Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਨੇਪਾਲ 'ਚ ਰਿਫਿਊਜੀ ਘੁਟਾਲੇ 'ਚ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਮੇਤ 30 'ਤੇ ਮਾਮਲਾ ਦਰਜ

May 24, 2023 04:16 PM

ਕਾਠਮੰਡੂ, 24 ਮਈ (ਪੋਸਟ ਬਿਊਰੋ): ਨੇਪਾਲ ਵਿੱਚ ਸ਼ਰਨਾਰਥੀ ਘੁਟਾਲੇ ਵਿੱਚ ਸਰਕਾਰੀ ਵਕੀਲਾਂ ਨੇ ਬੁੱਧਵਾਰ ਨੂੰ ਇੱਕ ਅਦਾਲਤ ਵਿੱਚ 30 ਲੋਕਾਂ ਖਿ਼ਲਾਫ਼ ਕੇਸ ਦਾਇਰ ਕੀਤਾ।ਮੁਲਜ਼ਮਾਂ ਵਿੱਚ ਸਾਬਕਾ ਉਪ ਪ੍ਰਧਾਨ ਮੰਤਰੀ ਸਿਖਰ ਬਹਾਦੁਰ ਰਾਏਮਾਝੀ, ਸਾਬਕਾ ਗ੍ਰਹਿ ਮੰਤਰੀ ਬਾਲ ਕ੍ਰਿਸ਼ਨ ਖਾਂਡ ਅਤੇ ਉੱਘੇ ਅਧਿਕਾਰ ਕਾਰਕੁਨ ਟੇਕ ਨਾਥ ਰਿਜਾਲ ਸਮੇਤ ਕਈ ਸਿਆਸਤਦਾਨ ਸ਼ਾਮਲ ਹਨ।ਇਨ੍ਹਾਂ ਲੋਕਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਨੇਪਾਲੀ ਨਾਗਰਿਕਾਂ ਤੋਂ ਪੈਸੇ ਲਏ ਸਨ ਅਤੇ ਬਦਲੇ 'ਚ ਉਨ੍ਹਾਂ ਨੂੰ ਯੋਗ ਭੂਟਾਨੀ ਸ਼ਰਨਾਰਥੀ ਵਜੋਂ ਪਛਾਣ ਵਾਲੇ ਦਸਤਾਵੇਜ਼ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ, ਤਾਂ ਜੋ ਉਹ ਦੂਜੇ ਦੇਸ਼ਾਂ 'ਚ ਸ਼ਰਣ ਲੈ ਸਕਣ।
ਇਸ ਮਾਮਲੇ ਨੇ ਨੇਪਾਲ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ ਕਿਉਂਕਿ ਗ੍ਰਿਫ਼ਤਾਰ ਕੀਤੇ ਗਏ ਨੇਤਾ ਸੱਤਾਧਾਰੀ ਗਠਜੋੜ ਅਤੇ ਵਿਰੋਧੀ ਧਿਰ ਦੋਵਾਂ ਨਾਲ ਸਬੰਧਤ ਹਨ।ਹਫ਼ਤਿਆਂ ਦੀ ਜਾਂਚ ਤੋਂ ਬਾਅਦ ਸਰਕਾਰੀ ਵਕੀਲਾਂ ਨੇ ਕਾਠਮੰਡੂ ਜਿ਼ਲ੍ਹਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ।ਕਾਰਕੁਨ ਰਿਜ਼ਲ ਨੇ ਭੂਟਾਨ ਵਿੱਚ ਘੱਟ ਗਿਣਤੀ ਨੇਪਾਲੀਆਂ ਦੇ ਅਧਿਕਾਰਾਂ ਲਈ ਮੁਹਿੰਮ ਚਲਾਈ ਅਤੇ ਭੂਟਾਨ ਦੀ ਸਰਕਾਰ ਦੁਆਰਾ ਉਸਨੂੰ ਕਈ ਸਾਲਾਂ ਤੱਕ ਜੇਲ੍ਹ ਵਿੱਚ ਰੱਖਿਆ ਗਿਆ ਅਤੇ ਬਾਅਦ ਵਿੱਚ ਨੇਪਾਲ ਭੇਜ ਦਿੱਤਾ ਗਿਆ।ਪੁਲਸ ਨੇ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ