Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਕ੍ਰੌਂਬੀ ਨੂੰ ਦੋ ਕਿਸ਼ਤੀਆਂ ਵਿੱਚ ਪੈਰ ਨਹੀਂ ਰੱਖਣਾ ਚਾਹੀਦਾ : ਫੋਰਡ

May 24, 2023 10:36 PM

ਮਿਸੀਸਾਗਾ, 24 ਮਈ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਬੁੱਧਵਾਰ ਨੂੰ ਆਖਿਆ ਕਿ ਜੇ ਬੌਨੀ ਕ੍ਰੌਂਬੀ ਨੇ ਲਿਬਰਲ ਪਾਰਟੀ ਦੀ ਲੀਡਰਸਿ਼ਪ ਲਈ ਲੜਨ ਦਾ ਫੈਸਲਾ ਕਰ ਲਿਆ ਹੈ ਤਾਂ ਉਸ ਨੂੰ ਮੇਅਰ ਵਜੋਂ ਕੰਮ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ।
ਜਿ਼ਕਰਯੋਗ ਹੈ ਕਿ ਪਿੱਛੇ ਜਿਹੇ ਕ੍ਰੌਂਬੀ ਨੇ ਇਹ ਆਖਿਆ ਸੀ ਕਿ ਉਹ ਪ੍ਰੋਵਿੰਸ਼ੀਅਲ ਲਿਬਰਲ ਪਾਰਟੀ ਦੀ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਜਾ ਰਹੀ ਹੈ। ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਦੇ ਨਾਲ ਨਾਲ ਉਹ ਮੇਅਰ ਵਜੋਂ ਕੰਮ ਕਰਨਾ ਵੀ ਜਾਰੀ ਰੱਖੇਗੀ।ਫੋਰਡ ਨੇ ਆਖਿਆ ਕਿ ਜੇ ਲਿਬਰਲ ਆਗੂ ਲਈ ਚੋਣ ਲੜਨ ਦੇ ਨਾਲ ਨਾਲ ਕ੍ਰੌਂਬੀ ਮੇਅਰ ਬਣੀ ਰਹਿੰਦੀ ਹੈ ਤਾਂ ਮਿਸੀਸਾਗਾ ਵਾਸੀਆਂ ਲਈ ਇਸ ਤੋਂ ਮਾੜੀ ਗੱਲ ਹੋਰ ਕੀ ਹੋਵੇਗੀ। ਉਨ੍ਹਾਂ ਆਖਿਆ ਕਿ ਤੁਸੀਂ ਦੋ ਕਿਸ਼ਤੀਆਂ ਵਿੱਚ ਇੱਕੋ ਵੇਲੇ ਪੈਰ ਨਹੀਂ ਰੱਖ ਸਕਦੇ।
ਪਿਛਲੇ ਹਫਤੇ ਪ੍ਰੋਵਿੰਸ ਨੇ ਪੀਲ ਰੀਜਨ ਨੂੰ ਭੰਗ ਕਰਕੇ ਮਿਸੀਸਾਗਾ, ਬਰੈਂਪਟਨ ਤੇ ਕੈਲਡਨ ਨੂੰ ਆਜ਼ਾਦ ਸਿਟੀਜ਼ ਬਣਾਉਣ ਦੇ ਪ੍ਰਸਤਾਵਿਤ ਬਿੱਲ ਦਾ ਖੁਲਾਸਾ ਕੀਤਾ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕ੍ਰੌਂਬੀ ਲੰਮੇਂ ਸਮੇਂ ਤੋਂ ਮਿਸੀਸਾਗਾ ਨੂੰ ਆਜ਼ਾਦ ਮਿਊਂਸਪੈਲਿਟੀ ਦਾ ਦਰਜਾ ਦਿਵਾਉਣ ਲਈ ਸੰਘਰਸ਼ ਕਰ ਰਹੀ ਹੈ। ਇਸ ਉੱਤੇ ਫੋਰਡ ਨੇ ਆਖਿਆ ਕਿ ਅਸੀਂ ਮਿਸੀਸਾਗਾ ਤੇ ਪੀਲ ਦੇ ਇਤਿਹਾਸ ਦੀ ਸੱਭ ਤੋਂ ਵੱਡੀ ਤਬਦੀਲੀ ਕਰਨ ਜਾ ਰਹੇ ਹਾਂ ਤੇ ਇਹ ਸੱਭ ਕ੍ਰੌਂਬੀ ਦੇ ਸਿਆਸੀ ਏਜੰਡੇ ਸਦਕਾ ਹੀ ਹੋ ਰਿਹਾ ਹੈ।
ਮੰਗਲਵਾਰ ਨੂੰ ਕ੍ਰੌਂਬੀ ਨੇ ਇਹ ਆਖਿਆ ਸੀ ਕਿ ਮੇਅਰ ਰਹਿੰਦਿਆਂ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਨਾਲ ਕਿਸੇ ਨੂੰ ਕੁੱਝ ਨੁਕਸਾਨ ਨਹੀਂ ਹੋਣ ਵਾਲਾ। ਉਨ੍ਹਾਂ ਇਹ ਵੀ ਆਖਿਆ ਸੀ ਕਿ ਫੋਰਡ ਦੇ ਆਖਣ ਉੱਤੇ ਉਹ ਪਿੱਛੇ ਨਹੀਂ ਹਟਣ ਵਾਲੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ