Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਮੁੱਖ ਸਕੱਤਰ ਨੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਹੁਕਮ

May 25, 2023 07:06 AM

ਚੰਡੀਗੜ੍ਹ, 25 ਮਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਅਦਾ ਕਰਨ ਤਾਂ ਜੋ ਮਾਰਗਾਂ ਦੀ ਉਸਾਰੀ ਸਮੇਂ ਸਿਰ ਹੋ ਸਕੇ।

ਅੱਜ ਇਥੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਚੱਲ ਰਹੇ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਇਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਸਕੱਤਰ ਨੇ ਜ਼ਿਲਾ ਵਾਰ ਸਮੀਖਿਆ ਕਰਦਿਆਂ ਹਰ ਪ੍ਰਾਜੈਕਟ ਦੇ ਅਸਲ ਕੰਮ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜਿਹੜੇ ਵਿਭਾਗ ਨਾਲ ਸਬੰਧਤ ਕੋਈ ਦਿੱਕਤ ਆਉਂਦੀ ਸੀ ਤਾਂ ਉਸ ਨੂੰ ਇਹ ਦੂਰ ਕਰਨ ਲਈ ਆਖਿਆ। ਉਨ੍ਹਾਂ ਮਾਲ ਵਿਭਾਗ ਤੇ ਡਿਪਟੀ ਕਮਿਸ਼ਨਰਜ਼ ਨੂੰ ਲੋੜ ਮੁਤਾਬਕ ਅਧਿਕਾਰੀਆਂ ਦੀ ਤਾਇਨਾਤੀ ਕਰਨ ਅਤੇ ਐਨ.ਐਚ.ਏ.ਆਈ. ਨੂੰ ਉਨ੍ਹਾਂ ਨਾਲ ਸਬੰਧਤ ਬਚੇ ਕੰਮਾਂ ਨੂੰ ਪੂਰਾ ਕਰਨ ਲਈ ਵੀ ਆਖਿਆ।

ਜੰਜੂਆ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ। ਮੀਟਿੰਗ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਉਠਾਏ ਮੁੱਦੇ ਉਤੇ ਮੁੱਖ ਸਕੱਤਰ ਨੇ ਅਥਾਰਟੀ ਅਧਿਕਾਰੀਆਂ ਨੂੰ ਆਖਿਆ ਕਿ ਨਵੇਂ ਮਾਰਗਾਂ ਵਿੱਚ ਟ੍ਰੈਫਿਕ ਦੀ ਵਿਵਸਥਾ ਸਥਾਨਕ ਲੋੜਾਂ ਨੂੰ ਦੇਖਦਿਆਂ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਮੁਸ਼ਕਲ ਨਾ ਆਵੇ।

ਮੀਟਿੰਗ ਵਿੱਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਜੰਗਲਾਤ ਵਿਕਾਸ ਗਰਗ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਐਨ.ਐਚ.ਏ.ਆਈ. ਦੇ ਸਲਾਹਕਾਰ ਹੁਸਨ ਲਾਲ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ.ਰਾਏ, ਡਿਵੀਜ਼ਨਲ ਕਮਿਸ਼ਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡਿਵੀਜ਼ਨਲ ਕਮਿਸ਼ਨਰ ਰੋਪੜ ਇੰਦੂ ਮਲਹੋਤਰਾ ਤੇ ਐਨ.ਐਚ.ਆਰ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ