Welcome to Canadian Punjabi Post
Follow us on

01

October 2023
ਬ੍ਰੈਕਿੰਗ ਖ਼ਬਰਾਂ :
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ: ਕੈਨੇਡਾ ਦੇ ਦੋਸ਼ ਬੇਬੁਨਿਆਦ, ਨਿੱਝਰ ਦੇ ਕਤਲ ਸਬੰਧੀ ਜਸਟਿਨ ਟਰੂਡੋ ਤੋਂ ਮੰਗੇ ਸਬੂਤਨਾਗੋਰਨੋ-ਕਾਰਾਬਾਖ ਦੇ 84,770 ਲੋਕਾਂ ਨੇ ਇਲਾਕਾ ਖਾਲ੍ਹੀ ਕਰਕੇ ਆਰਮੀਨੀਆ ਵੱਲ ਕੀਤਾ ਪਰਵਾਸ ਲੰਡਨ ਦਾ ਟਾਵਰ ਬ੍ਰਿਜ ਖੁੱਲ੍ਹਾ ਰਹਿਣ ਨਾਲ ਅੱਧੇ ਘੰਟੇ ਤੱਕ ਆਵਾਜਾਈ ਪ੍ਰਭਾਵਿਤਆਈ.ਐੱਨ.ਡੀ.ਆਈ.ਏ. ਗਠਜੋੜ 'ਤੇ ਪੰਜਾਬ ਵਿਵਾਦ ਦਾ ਕੋਈ ਅਸਰ ਨਹੀਂ : ਕੇਜਰੀਵਾਲਰੇਲ ਸਫਾਈਕਰਮੀ ਨੇ ਚਲਦੀ ਟਰੇਨ ਵਿਚ ਨਰਸਿੰਗ ਕਰ ਰਹੀ ਵਿਦਿਆਰਥਣ ਨਾਲ ਕੀਤੀ ਛੇੜਛਾੜਝੋਲਾਛਾਪ ਡਾਕਟਰ ਦਾ ਕਾਰਨਾਮਾ: ਨੌਜਵਾਨ ਦਾ ਕਰ ਰਿਹਾ ਸੀ ਇਲਾਜ, ਜ਼ੁਬਾਨ ਆਈ ਬਾਹਰ ਬੋਲਣਾ ਬੰਦ ਹੋ ਗਿਆਪਾਕਿਸਤਾਨ ਵਿਚ ਈਦ-ਏ-ਮਿਲਾਦ ਮੌਕੇ ਮਸਜਿਦ ਨੇੜੇ ਆਤਮਘਾਤੀ ਧਮਾਕਾ, 52 ਮੌਤਾਂ, 50 ਜ਼ਖਮੀਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ
 
ਪੰਜਾਬ

ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਕਿਹਾ: ਜਗਰਾਓਂ-ਰਾਏਕੋਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਅਤੇ 40 ਫੁੱਟ ਚੌੜਾ ਪੁੱਲ

May 25, 2023 07:09 AM

ਚੰਡੀਗੜ੍ਹ, 25 ਮਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰ.ਆਈ.ਡੀ.ਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ।
ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ। ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ ਸਿੱਧੂ ਮੂਸੇਵਾਲਾ ਕਤਲ ਮਾਮਲਾ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 6 ਅਕਤੂਬਰ ਤੱਕ ਰਿਮਾਂਡ ਕੋਟਕਪੂਰਾ ਗੋਲੀ ਕਾਂਡ ਮਾਮਲਾ: ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ 6 ਜਣਿਆਂ ਨੂੰ ਦਿੱਤੀ ਅਗਾਊਂ ਜ਼ਮਾਨਤ ਬੀ.ਬੀ.ਐੱਮ.ਬੀ. ਦੇ ਚੇਅਰਮੈਨ ਵਜੋਂ ਇੰਜੀਨੀਅਰ ਮਨੋਜ ਤ੍ਰਿਪਾਠੀ ਨੇ ਅਹੁਦਾ ਸੰਭਾਲਿਆ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਹਰੇ ਇਨਕਲਾਬ ਦੇ ਬਾਨੀ ਡਾ. ਐੱਮ. ਐੱਸ. ਸਵਾਮੀਨਾਥਨ ਨੂੰ ਸ਼ਰਧਾਂਜਲੀ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਵੈਟਨਰੀ ਯੂਨੀਵਰਸਿਟੀ ਨੇ ਐਗਰੀਨੋਵੈਟ ਇੰਡੀਆ ਲਿਮ. ਨਾਲ ਕੀਤਾ ਸਮਝੌਤਾ ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ ’ਤੇ ਵਧਾਈ ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ : ਖੁੱਡੀਆਂ ਮੰਤਰੀ ਖੁੱਡੀਆਂ ਨੇ ਵੈਟਰਨਰੀ ਗ੍ਰੈਜੂਏਟਾਂ ਨੂੰ ਆਨਲਾਈਨ ਰਜਿਸਟਰ ਕਰਨ ਲਈ ਪੰਜਾਬ ਰਾਜ ਵੈਟਰਨਰੀ ਕੌਂਸਲ ਦੀ ਨਵੀਂ ਪਹਿਲਕਦਮੀ ਦਾ ਕੀਤਾ ਉਦਘਾਟਨ