Welcome to Canadian Punjabi Post
Follow us on

29

March 2024
 
ਭਾਰਤ

ਪੀਐਲਐਫਆਈ ਨਾਲ ਸਬੰਧਤ ਦੋ ਨਕਸਲੀ ਗ੍ਰਿਫ਼ਤਾਰ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

May 25, 2023 04:54 PM

ਝਾਰਖੰਡ, 25 ਮਈ (ਪੋਸਟ ਬਿਊਰੋ): ਝਾਰਖੰਡ ਦੇ ਖੁੰਟੀ ਜ਼ਿਲ੍ਹੇ ਵਿੱਚ ਪੁਲੀਸ ਨੇ ਪਾਬੰਦੀਸ਼ੁਦਾ ਜਥੇਬੰਦੀ ਪੀਪਲਜ਼ ਲਿਬਰੇਸ਼ਨ ਫਰੰਟ ਆਫ ਇੰਡੀਆ (ਪੀਐਲਐਫਆਈ) ਨਾਲ ਸਬੰਧਤ ਦੋ ਨਕਸਲੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਦੋਵਾਂ ਮਾਉਵਾਦੀਆਂ ਨੂੰ ਬੁੱਧਵਾਰ ਨੂੰ ਜ਼ਿਲ੍ਹੇ ਦੇ ਰਾਨੀਆ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਦੋਂ ਉਹ ਹਥਿਆਰ ਬਣਾਉਣ ਦੀ ਸਮੱਗਰੀ ਤੋਂ ਇਲਾਵਾ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਨੂੰ ਜੰਗਲ ਤੋਂ ਛੁਪਾਉਣ ਦੀ ਯੋਜਨਾ ਬਣਾ ਰਹੇ ਸਨ।
ਦੱਸ ਦੇਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਖੁੰਟੀ ਜ਼ਿਲੇ ਦੇ ਦੌਰੇ 'ਤੇ ਸਨ ਅਤੇ ਉਨ੍ਹਾਂ ਨੇ ਇਕ ਸਮਾਗਮ 'ਚ ਸ਼ਿਰਕਤ ਕੀਤੀ। ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੀਐਲਐਫਆਈ ਸੁਪਰੀਮੋ ਦਿਨੇਸ਼ ਗੋਪ ਨੂੰ ਹਾਲ ਹੀ ਵਿੱਚ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ 'ਤੇ 30 ਲੱਖ ਰੁਪਏ ਦਾ ਇਨਾਮ ਸੀ।
ਪੁਲਿਸ ਮੁਤਾਬਕ ਖੁਫੀਆ ਸੂਚਨਾ ਮਿਲੀ ਸੀ ਕਿ ਲਲਿਤ ਖੇਰਵਾਰ (45) ਅਤੇ ਸ਼ਿਵਨਾਰਾਇਣ ਸਿੰਘ ਉਰਫ਼ ਮਾਸਟਰ (48) ਵਜੋਂ ਪਛਾਣੇ ਗਏ ਦੋ ਪੀਐਲਐਫਆਈ ਨਕਸਲੀ ਹਥਿਆਰ ਅਤੇ ਗੋਲਾ ਬਾਰੂਦ ਰੱਖਣ ਲਈ ਜੰਗਲ ਵਿੱਚ ਲੁਕੇ ਹੋਏ ਹਨ। ਇਸ ਤੋਂ ਬਾਅਦ ਐਸਪੀ ਅਮਨ ਕੁਮਾਰ ਨੇ ਵਧੀਕ ਪੁਲੀਸ ਸੁਪਰਡੈਂਟ ਰਮੇਸ਼ ਕੁਮਾਰ ਦੀ ਅਗਵਾਈ ਹੇਠ ਛਾਪੇਮਾਰੀ ਟੀਮ ਦਾ ਗਠਨ ਕੀਤਾ। ਛਾਪੇਮਾਰੀ ਕਰਨ ਵਾਲੀ ਟੀਮ ਨੇ ਕਾਰਵਾਈ ਕਰਦੇ ਹੋਏ ਬੁੱਧਵਾਰ ਨੂੰ ਰਣੀਆ ਥਾਣੇ ਦੇ ਅਧੀਨ ਗੋਹਰੋਮ ਪਿੰਡ ਤੋਂ ਪੀਐੱਲਐੱਫਆਈ ਦੇ ਦੋਵੇਂ ਨਕਸਲੀਆਂ ਨੂੰ ਗ੍ਰਿਫਤਾਰ ਕੀਤਾ।
ਫੜ੍ਹੇ ਗਏ ਨਕਸਲੀਆਂ ਦੇ ਨਿਸ਼ਾਨਦੇਹੀ 'ਤੇ ਪੁਲਿਸ ਨੇ 35 ਨਗ ਜਿਲੇਟਿਨ ਸਟਿਕਸ, ਤਾਰ ਨਾਲ ਜੁੜੇ 35 ਡੈਟੋਨੇਟਰ, ਚਾਰ ਦੇਸੀ ਪਿਸਤੌਲ, 5.56 ਐਮਐਮ ਬੋਰ ਦੇ 4420 ਜਿੰਦਾ ਕਾਰਤੂਸ, 7.62X39 ਐਮਐਮ ਬੋਰ ਦੇ 300 ਜਿੰਦਾ ਕਾਰਤੂਸ (ਏਕੇ 47 ਬੋਰ) ਬਰਾਮਦ ਕੀਤੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ