Welcome to Canadian Punjabi Post
Follow us on

03

July 2025
 
ਕੈਨੇਡਾ

ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮੁੱਦੇ ਉੱਤੇ ਜੌਹਨਸਟਨ ਨੂੰ ਪਾਰਲੀਆਮੈਂਟਰੀ ਕਮੇਟੀ ਸਾਹਮਣੇ ਪੇਸ਼ ਹੋਣ ਦਾ ਸੱਦਾ

May 25, 2023 11:04 PM

ਓਟਵਾ, 25 ਮਈ (ਪੋਸਟ ਬਿਊਰੋ) : ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਦੀ ਜਾਂਚ ਲਈ ਨਿਯੁਕਤ ਸਪੈਸ਼ਲ ਰੈਪੋਰਟਰ ਨੂੰ ਐਮਪੀਜ਼ ਵੱਲੋਂ 6 ਜੂਨ ਤੱਕ ਪਾਰਲੀਆਮੈਂਟਰੀ ਕਮੇਟੀ, ਜੋ ਕਿ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਦਾ ਅਧਿਐਨ ਕਰ ਰਹੀ ਹੈ, ਸਾਹਮਣੇ ਪੇਸ਼ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਹਾਊਸ ਆਫ ਕਾਮਨਜ਼ ਵਿੱਚ ਭਾਵੇਂ ਇਸ ਹਫਤੇ ਛੁੱਟੀ ਚੱਲ ਰਹੀ ਹੈ ਪਰ ਵੀਰਵਾਰ ਨੂੰ ਵਿਰੋਧੀ ਧਿਰ ਦੇ ਐਮਪੀਜ਼ ਵੱਲੋਂ ਪ੍ਰੋਸੀਜ਼ਰ ਐਂਡ ਹਾਊਸ ਅਫੇਅਰਜ਼ ਕਮੇਟੀ (ਪੀਆਰਓਸੀ)ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕੰਜ਼ਰਵੇਟਿਵਾਂ ਵੱਲੋਂ ਜੌਹਨਸਟਨ ਨੂੰ ਪੈਨਲ ਸਾਹਮਣੇ ਪੇਸ਼ ਹੋ ਕੇ ਐਮਪੀਜ਼ ਦੇ ਸਵਾਲਾਂ ਦੇ ਜਵਾਬ ਦੇਣ ਦੇ ਮੁੱਦੇ ਉੱਤੇ ਬਹਿਸ ਕਰਵਾਈ ਗਈ। ਜਿ਼ਕਰਯੋਗ ਹੈ ਕਿ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੀ ਜਨਤਕ ਜਾਂਚ ਕਰਵਾਉਣ ਖਿਲਾਫ ਕੀਤੀ ਸਿਫਾਰਸ਼ ਬਾਰੇ ਐਮਪੀਜ਼ ਜੌਹਨਸਟਨ ਤੋਂ ਸਿੱਧੇ ਸਵਾਲ ਜਵਾਬ ਕਰਨਾ ਚਾਹੁੰਦੇ ਹਨ।
ਇਸ ਦੌਰਾਨ ਕੰਜ਼ਰਵੇਟਿਵ ਐਮਪੀ ਮਾਈਕਲ ਬੈਰੇਟ ਨੇ ਆਖਿਆ ਕਿ ਇਹ ਜ਼ਰੂਰੀ ਹੈ ਕਿ ਅਸੀਂ ਜੌਹਨਸਟਨ ਦੇ ਮੂੰਹ ਤੋਂ ਹੀ ਇਹ ਸੁਣੀਏ ਕਿ ਉਨ੍ਹਾਂ ਇਹ ਸਿਫਾਰਿਸ਼ ਕਿਉਂ ਕੀਤੀ। ਇਸ ਉੱਤੇ ਲਿਬਰਲ ਪਾਰਟੀ ਵੱਲੋਂ ਵਿਰੋਧੀ ਧਿਰ ਉੱਤੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਇਆ ਜਾ ਰਿਹਾ ਹੈ। ਕਮੇਟੀ ਦੇ ਚੇਅਰ ਤੇ ਲਿਬਰਲ ਐਮਪੀ ਬਰਦੀਸ਼ ਚੱਗੜ ਅਨੁਸਾਰ ਐਮਪੀਜ਼ ਨਾਲ ਗੱਲ ਕਰਨ ਦੇ ਇਰਾਦੇ ਨਾਲ ਜੌਹਨਸਟਨ ਵੱਲੋਂ ਇਹ ਸੱਦਾ ਸਵੀਕਾਰ ਕਰ ਲਿਆ ਗਿਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ