Welcome to Canadian Punjabi Post
Follow us on

09

October 2024
ਬ੍ਰੈਕਿੰਗ ਖ਼ਬਰਾਂ :
ਆਈ.ਏ.ਐੱਸ. ਅਧਿਕਾਰੀ ਕੇ.ਏ.ਪੀ. ਸਿਨਹਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸਖੇਤੀ ਨੀਤੀ ਨੂੰ ਲੈ ਕੇ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੰਤਰੀ ਨੇ ਕਿਹਾ- ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਾਂਗੇਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦਖੰਨਾ 'ਚ ਕਾਰ ਦੇ ਬੋਨਟ 'ਤੇ ਨੌਜਵਾਨ ਨੂੰ ਬਿਠਾਕੇ ਕਾਰ ਭਜਾਈ, ਕੰਧ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖਮੀਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਸੈਮੀਨਾਰ 20 ਅਕਤੂਬਰ ਨੂੰ ਪਾਇਲਟ ਤੋਂ ਨਹੀਂ ਰੁਕਿਆ ਜਹਾਜ਼, ਖੇਤ ਵਿੱਚ ਹੋਇਆ ਹਾਦਸੇ ਦਾ ਸਿ਼ਕਾਰ, ਕੋਈ ਜਾਨੀ ਨੁਕਸਾਨ ਨਹੀਂ
 
ਪੰਜਾਬ

ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ

May 26, 2023 12:32 PM

-ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦਾ ਐਲਾਨ
-ਬਕਾਇਆ ਰਾਸ਼ੀ ਦੇ ਵਿਆਜ 'ਚ ਛੋਟ ਸਮੇਤ ਕਿਸ਼ਤਾਂ 'ਚ ਬਕਾਇਆ ਭਰਨ ਦੀ ਸਹੂਲਤ
-ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ


ਚੰਡੀਗੜ੍ਹ, 26 ਮਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਐਲਾਨ ਕੀਤਾ ਹੈ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਨ੍ਹਾਂ ਨੂੰ ਸੁਨਹਿਰੀ ਮੌਕਾ ਮਿਲੇ। ਇਹ ਸਕੀਮ ਤਿੰਨ ਮਹੀਨਿਆਂ ਲਈ ਹਰ ਵਰਗ ਦੇ ਖਪਤਕਾਰ ਖ਼ਾਸ ਤੌਰ ‘ਤੇ ਉਦਯੋਗਿਕ ਖਪਤਕਾਰਾਂ ਲਈ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੀਆਂ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਖਾਸ ਤੌਰ ਤੇ ਉਦਯੋਗਿਕ ਖਪਤਕਾਰਾਂ ਜਿਨ੍ਹਾਂ ਦੇ ਕੁਨੈਕਸ਼ਨ ਆਰਥਿਕ ਮਜਬੂਰੀਆਂ ਕਾਰਨ ਬਿੱਲ ਜਮ੍ਹਾਂ ਨਾ ਕਰਵਾਉਣ ਕਰਕੇ ਕੱਟੇ ਹੋਏ ਸਨ ਜਾਂ ਬਕਾਇਆ ਰਕਮ ਕਲੀਅਰ ਨਾ ਹੋਣ ਕਰਕੇ ਕੁਨੈਕਸ਼ਨ ਮੁੜ ਜੋੜੇ ਨਹੀਂ ਜਾ ਰਹੇ ਸਨ, ਉਨ੍ਹਾਂ ਨੂੰ ਇੱਕ ਸੁਨਹਿਰੀ ਮੌਕਾ ਦਿੰਦੇ ਹੋਏ ਪੀ.ਐਸ.ਪੀ.ਸੀ.ਐਲ ਵੱਲੋਂ ਓ.ਟੀ.ਐਸ ਤਿੰਨ ਮਹੀਨਿਆਂ ਲਈ ਚਾਲੂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਓ ਟੀ.ਐਸ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ਉਤੇ ਵਿਆਜ 9 ਫੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਕੇਵਲ ਛੇ ਮਹੀਨਿਆਂ ਲਈ ਹੀ ਲਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦੋਂ ਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ। ਉਨ੍ਹਾਂ ਕਿਹਾ ਕਿ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਲੇਟ ਅਦਾਇਗੀ ਉਤੇ 18 ਫੀਸਦੀ ਕੰਪਾਉਂਡਿਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ ਅਤੇ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਤੱਕ ਦੇ ਪੂਰੇ ਸਮੇਂ ਦੇ ਫਿਕਸਡ ਚਾਰਜਿਜ਼ ਲਏ ਜਾਂਦੇ ਸਨ, ਜੋ ਹੁਣ ਬਿਲਕੁਲ ਬੰਦ ਕਰ ਦਿੱਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਈ.ਏ.ਐੱਸ. ਅਧਿਕਾਰੀ ਕੇ.ਏ.ਪੀ. ਸਿਨਹਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ ਖੇਤੀ ਨੀਤੀ ਨੂੰ ਲੈ ਕੇ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੰਤਰੀ ਨੇ ਕਿਹਾ- ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਾਂਗੇ ਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਖੰਨਾ 'ਚ ਕਾਰ ਦੇ ਬੋਨਟ 'ਤੇ ਨੌਜਵਾਨ ਨੂੰ ਬਿਠਾਕੇ ਕਾਰ ਭਜਾਈ, ਕੰਧ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖਮੀ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ ਹੁਸਿ਼ਆਰਪੁਰ 'ਚ ਹਾਈਵੇਅ 'ਤੇ ਜੰਮੂ ਤੋਂ ਲੁਧਿਆਣਾ ਜਾਂਦੇ ਸਮੇਂ ਖੜ੍ਹੇ ਟਰੱਕ ਨਾਲ ਐਂਬੂਲੈਂਸ ਦੀ ਟੱਕਰ, ਔਰਤ ਦੀ ਮੌਤ, 5 ਜ਼ਖਮੀ ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ