Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਪੰਜਾਬ

ਡੀ.ਜੀ.ਪੀ. ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ

May 26, 2023 12:35 PM

- ਸੂਬੇ ਨੂੰ ਵਾਤਾਵਰਣ ਪੱਖੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੀਐਸਆਰ ਦੀ ਭਾਈਵਾਲੀ ਨਾਲ ਪੁਲਿਸ ਵਿਭਾਗਾਂ ਦੀਆਂ ਇਮਾਰਤਾਂ ਨੂੰ ਕੀਤਾ ਸੋਲਰਾਈਜ਼
- ਜਲਦ ਹੀ ਪੰਜਾਬ ਦੇ ਸਾਰੇ ਥਾਣਿਆਂ ਨੂੰ ਸੋਲਰ ਊਰਜਾ ਨਾਲ ਦਿੱਤੀ ਜਾਵੇਗੀ ਬਿਜਲੀ: ਡੀਜੀਪੀ ਗੌਰਵ ਯਾਦਵ
- ਸੋਲਰ ਊਰਜਾ ਪਲਾਂਟ ਲੁਧਿਆਣਾ ‘ਚ ਕਾਰਬਨ ਦੀ ਨਿਕਾਸੀ ਵਿੱਚ ਸਾਲਾਨਾ 180 ਮੀਟ੍ਰਿਕ ਟਨ ਤੱਕ ਕਮੀ ਲਿਆਉਣ ਦੇ ਨਾਲ ਸਾਲਾਨਾ 12 ਲੱਖ ਰੁਪਏ ਦੀ ਕਰੇਗਾ ਬਚਤ: ਸੀਪੀ ਮਨਦੀਪ ਸਿੰਘ ਸਿੱਧੂ


ਚੰਡੀਗੜ੍ਹ, 26 ਮਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਵਾਤਾਵਰਣ ਪੱਖੀ ਅਤੇ ਊਰਜਾ-ਕੁਸ਼ਲ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਅਧਿਕਾਰ ਖੇਤਰ ਅਧੀਨ ਆਉਂਦੇ 13 ਥਾਣਿਆਂ ਦੀਆਂ ਇਮਾਰਤਾਂ 'ਤੇ ਲਗਾਏ ਰੂਫ਼ਟਾਪ ਸੋਲਰ ਪਾਵਰ ਪਲਾਂਟਾਂ ਦਾ ਉਦਘਾਟਨ ਕੀਤਾ।
ਇਹ 120 ਕਿਲੋਵਾਟ ਦੇ ਸੋਲਰ ਪਲਾਂਟ 'ਉਜਾਲਾ-ਇੱਕ ਚੰਗੀ ਸ਼ੁਰੂਆਤ' ਪ੍ਰੋਜੈਕਟ ਦੇ ਹਿੱਸੇ ਵਜੋਂ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀਐਸਆਰ) ਦੀ ਭਾਈਵਾਲੀ ਨਾਲ ਜਮਾਲਪੁਰ, ਮੋਤੀ ਨਗਰ, ਪੀਏਯੂ, ਡਿਵੀਜ਼ਨ ਨੰਬਰ-1, 2, 5, 6 ਅਤੇ 8, ਦੁੱਗਰੀ, ਸਾਹਨੇਵਾਲ, ਸ਼ਿਮਲਾਪੁਰੀ, ਸਦਰ ਅਤੇ ਮਾਡਲ ਟਾਊਨ ਦੇ ਥਾਣਿਆਂ ਵਿੱਚ ਲਗਾਏ ਗਏ ਹਨ।
ਡੀਜੀਪੀ ਗੌਰਵ ਯਾਦਵ, ਜਿਹਨਾਂ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਮੌਜੂਦ ਸਨ, ਨੇ ਦੱਸਿਆ ਕਿ ਇਨ੍ਹਾਂ ਪੁਲਿਸ ਇਮਾਰਤਾਂ ਵਿੱਚ 120 ਕਿਲੋਵਾਟ ਦੇ ਸੋਲਰ ਪਾਵਰ ਪਲਾਂਟ ਲਗਾਉਣ ਨਾਲ ਕਾਰਬਨ ਦੀ ਨਿਕਾਸੀ ਵਿੱਚ ਸਲਾਨਾ 180 ਮੀਟ੍ਰਿਕ ਟਨ ਦੀ ਕਮੀ ਆਵੇਗੀ ਅਤੇ ਨਾਲ ਹੀ ਬਿਜਲੀ ਬਿੱਲ ਵੀ ਘੱਟ ਆਉਣਗੇ ਜਿਸ ਦੇ ਨਤੀਜੇ ਵਜੋਂ ਸਾਲਾਨਾ 12 ਲੱਖ ਰੁਪਏ ਬਚਤ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਊਰਜਾ ਪਲਾਂਟ ਲਗਾਉਣਾ ਲਗਭਗ ਸਾਗਬਾਨ ਦੇ 5500 ਰੁੱਖ ਲਗਾਉਣ ਦੇ ਬਰਾਬਰ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਸੋਲਰ ਊਰਜਾ ਪਲਾਂਟ ਪੀਐਸਪੀਸੀਐਲ ਦੀ ਨੈੱਟ ਮੀਟਰਿੰਗ ਨੀਤੀ ਤਹਿਤ ਸਥਾਪਿਤ ਕੀਤੇ ਗਏ ਹਨ ਜੋ ਯੋਗ ਖਪਤਕਾਰਾਂ ਨੂੰ ਰੂਫ਼ਟਾਪ ਸੋਲਰ ਫੋਟੋਵੋਲਟੇਇਕ (ਐਸਪੀਵੀ) ਸਿਸਟਮ ਲਗਾਉਣ ਅਤੇ ਉਨ੍ਹਾਂ ਦੇ ਸੋਲਰ ਪੈਨਲਾਂ ਤੋਂ ਪੈਦਾ ਹੋਈ ਬਿਜਲੀ ਨਾਲ ਆਪਣੀ ਬਿਜਲੀ ਖਪਤ ਨੂੰ ਪੂਰਾ ਕਰਨ ਦੀ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨੈੱਟ ਮੀਟਰਿੰਗ ਤਹਿਤ, ਬਿਜਲੀ ਖਪਤਕਾਰਾਂ ਵੱਲੋਂ ਖਪਤ ਕੀਤੀ ਗਈ ਬਿਜਲੀ ਦੀ ਅਸਲ ਮਾਤਰਾ ਜੋ ਕਿ ਸੋਲਰ ਪੈਨਲਾਂ ਰਾਹੀਂ ਪੈਦਾ ਕੀਤੀ ਬਿਜਲੀ ਦੀ ਮਾਤਰਾ ਅਤੇ ਸੋਲਰ ਗਰਿੱਡ ਤੋਂ ਖਪਤ ਕੀਤੀ ਗਈ ਬਿਜਲੀ ਦੀ ਮਾਤਰਾ ਵਿਚਲਾ ਅੰਤਰ ਹੈ, ਲਈ ਭੁਗਤਾਨ ਕੀਤਾ ਜਾਂਦਾ ਹੈ।
ਡੀਜੀਪੀ ਨੇ ਆਸ ਪ੍ਰਗਟਾਈ ਕਿ ਇਹ ਸੋਲਰ ਊਰਜਾ ਪਲਾਂਟ ਪੁਲਿਸ ਥਾਣਿਆਂ ਨੂੰ 'ਗਰੀਨ ਪੁਲਿਸ ਸਟੇਸ਼ਨ' ਬਣਾ ਦੇਣਗੇ ਅਤੇ ਹੋਰਾਂ ਨੂੰ ਵੀ ਅਜਿਹੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਗੇ ਤਾਂ ਜੋ ਪੰਜਾਬ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਨੇ ਸੀ.ਪੀ. ਨੂੰ ਲੁਧਿਆਣਾ ਦੇ ਸਾਰੇ ਥਾਣਿਆਂ ਨੂੰ ਕਵਰ ਕਰਨ ਲਈ ਕਿਹਾ।
ਸਾਰੇ ਪੁਲਿਸ ਸਟੇਸ਼ਨਾਂ ਦੀਆਂ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਸਬੰਧੀ ਡੀਜੀਪੀ ਨੂੰ ਭਰੋਸਾ ਦਿੰਦਿਆਂ ਸੀਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸੋਲਰ ਪੈਨਲਾਂ ਰਾਹੀਂ ਪੈਦਾ ਹੋਣ ਵਾਲੀ ਬਿਜਲੀ ਰਵਾਇਤੀ ਊਰਜਾ ਦੀ ਥਾਂ ਲਵੇਗੀ ਅਤੇ ਬਿਜਲੀ ਦੇ ਕੱਟ ਦੌਰਾਨ ਬੈਕਅਪ ਬਿਜਲੀ ਪ੍ਰਦਾਨ ਕਰੇਗੀ।
ਜ਼ਿਕਰਯੋਗ ਹੈ ਕਿ ਸੀਪੀ ਨੇ ਇਸ ਵਾਤਾਵਰਨ ਪੱਖੀ ਪਹਿਲਕਦਮੀ ਵਿੱਚ ਦਿਲੋਂ ਸਹਿਯੋਗ ਦੇਣ ਲਈ ਆਈਸੀਆਈਸੀਆਈ ਫਾਊਂਡੇਸ਼ਨ, ਹੀਰੋ ਸਾਈਕਲਜ਼, ਗੰਗਾ ਐਕਰੋਵੂਲਜ਼, ਫਿੰਡੋਕ ਅਤੇ ਓਸਵਾਲ ਗਰੁੱਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸੰਚਾਲਨ ਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ ਅਤੇ ਵਧੀ ਹੋਈ ਉਤਪਾਦਕਤਾ ਅਤੇ ਪ੍ਰਭਾਵਸ਼ੀਲਤਾ ਨਾਲ ਸਮਾਜ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣਗੀਆਂ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ