Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਸੂਬੇ ਵਿਚ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”

May 26, 2023 12:36 PM

* ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਮਾਣਮੱਤੀ ਉਪਲਬਧੀ ਦੱਸਿਆ
* ਅੱਵਲ ਬੱਚਿਆਂ ਨੂੰ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ


ਚੰਡੀਗੜ੍ਹ, 26 ਮਈ (ਪੋਸਟ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ 'ਧੀਆਂ ਦਾ ਯੁੱਗ' ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਦਾ ਜਿੱਥੇ ਲੜਕੀਆਂ ਨੂੰ ਬਹੁਤ ਲਾਭ ਹੋਇਆ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਉਨ੍ਹਾਂ ਨੂੰ ਵੱਧ ਅਖ਼ਤਿਆਰ ਦੇਣ ਦਾ ਰਾਹ ਪੱਧਰਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਠਵੀਂ, ਬਾਰ੍ਹਵੀਂ ਅਤੇ ਹੁਣ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਵਿਦਿਆਰਥਣਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਹਰ ਖ਼ੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹੋਈਆਂ ਹਨ ਅਤੇ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖ਼ਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਦਾ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ