Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਗਿਲਗਿਤ-ਬਾਲਤਿਸਤਾਨ ਦੇ ਪਹਾੜੀ ਖੇਤਰ 'ਚ ਡਿੱਗੇ ਬਰਫ ਦੇ ਤੋਦੇ, 11 ਆਦੀਵਾਸੀ ਮਰੇ

May 28, 2023 05:17 PM

ਲਾਹੌਰ, 28 ਮਈ (ਪੋਸਟ ਬਿਊਰੋ):ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਖੇਤਰ 'ਚ ਸ਼ਨੀਵਾਰ ਨੂੰ ਬਰਫੀਲੇ ਤੂਫਾਨ ਕਾਰਨ ਇਕ ਖਾਨਾਬਦੋਸ਼ ਕਬੀਲੇ ਦੇ 11 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਅਸਟੋਰ ਜ਼ਿਲੇ ਦੇ ਸ਼ੌਟਰ ਪਾਸ ਦੇ ਚੰਬੇਲੀ ਖੇਤਰ 'ਚ ਬਰਫ ਦੇ ਤੋਦੇ ਡਿੱਗੇ। ਮਰਨ ਵਾਲਿਆਂ ਵਿੱਚ ਚਾਰ ਔਰਤਾਂ ਅਤੇ ਇੱਕ ਚਾਰ ਸਾਲ ਦਾ ਬੱਚਾ ਸ਼ਾਮਲ ਹੈ। ਪੁਲਿਸ ਮੁਤਾਬਕ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤੇ ਗਏ। ਬਾਅਦ ਵਿੱਚ ਪਾਕਿਸਤਾਨੀ ਫੌਜ ਦੇ ਜਵਾਨ ਬਚਾਅ ਕਾਰਜ ਵਿੱਚ ਸ਼ਾਮਲ ਹੋ ਗਏ।
ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਗੁੱਜਰ ਪਰਿਵਾਰ ਦੇ 25 ਮੈਂਬਰ ਆਪਣੇ ਪਸ਼ੂਆਂ ਸਮੇਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਅਸਟੋਰ ਜਾ ਰਹੇ ਸਨ ਜਦੋਂ ਉਹ ਬਰਫ਼ ਦੇ ਤੋਦੇ ਦੀ ਲਪੇਟ ਵਿੱਚ ਆ ਗਏ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ 12 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਤੋਂ ਪਹਿਲਾਂ ਖੇਤਰ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਤੁਫੈਲ ਮੀਰ ਨੇ ਕਿਹਾ ਕਿ ਮੁਸ਼ਕਲ ਖੇਤਰ ਕਾਰਨ ਬਚਾਅ ਟੀਮਾਂ ਨੂੰ ਪ੍ਰਭਾਵਿਤ ਖੇਤਰ ਤੱਕ ਪਹੁੰਚਣ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫੌਜ ਦੀ ਡਿਟੈਚਮੈਂਟ ਫੋਰਸ ਕਮਾਂਡ ਉੱਤਰੀ ਸੈਕਟਰ ਨੇ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਹੈਲੀਕਾਪਟਰ ਸੇਵਾ, ਰਾਹਤ ਸਮੱਗਰੀ ਅਤੇ ਪੈਰਾ-ਮੈਡੀਕਲ ਸਟਾਫ ਮੁਹੱਈਆ ਕਰਵਾਇਆ, ਪਰ ਖਰਾਬ ਮੌਸਮ ਕਾਰਨ ਉਨ੍ਹਾਂ ਨੂੰ ਘਟਨਾ ਵਾਲੀ ਥਾਂ 'ਤੇ ਨਹੀਂ ਭੇਜਿਆ ਜਾ ਸਕਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ