Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਇਮਰਾਨ ਦੇ ਅਯੋਗ ਹੋਣ `ਤੇ ਪੀਟੀਆਈ ਦੀ ਅਗਵਾਈ ਕਰਨਗੇ ਸ਼ਾਹ

May 28, 2023 05:22 PM

* ਸਰਕਾਰ ਨਾਲ ਗੱਲਬਾਤ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ


ਇਸਲਾਮਾਬਾਦ, 28 ਮਈ (ਪੋਸਟ ਬਿਊਰੋ):ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਯੋਗ ਠਹਿਰਾਇਆ ਜਾਂਦਾ ਹੈ ਤਾਂ ਪਾਰਟੀ ਦੀ ਅਗਵਾਈ ਇਸ ਦੇ ਉਪ-ਚੇਅਰਮੈਨ ਸ਼ਾਹ ਮਹਿਮੂਦ ਕੁਰੈਸ਼ੀ ਕਰਨਗੇ।
ਪਾਕਿਸਤਾਨੀ ਮੀਡੀਆ ਦੇ ਅਨੁਸਾਰ ਇਮਰਾਨ ਖਾਨ ਨੇ ਸ਼ਨੀਵਾਰ ਨੂੰ ਲਾਹੌਰ ਵਿੱਚ ਆਪਣੇ ਜ਼ਮਾਨ ਪਾਰਕ ਨਿਵਾਸ 'ਤੇ ਪੱਤਰਕਾਰਾਂ ਅਤੇ ਵਕੀਲਾਂ ਨਾਲ ਇੱਕ ਮੀਟਿੰਗ ਵਿੱਚ ਕਿਹਾ ਕਿ ਜੇਕਰ ਮੈਨੂੰ ਅਯੋਗ ਠਹਿਰਾਇਆ ਜਾਂਦਾ ਹੈ, ਤਾਂ ਸ਼ਾਹ ਮਹਿਮੂਦ ਕੁਰੈਸ਼ੀ ਪਾਰਟੀ ਦੀ ਅਗਵਾਈ ਕਰਨਗੇ। ਪਿਛਲੇ ਸਾਲ ਅਪ੍ਰੈਲ 'ਚ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਪੀਟੀਆਈ ਮੁਖੀ ਭ੍ਰਿਸ਼ਟਾਚਾਰ ਤੋਂ ਲੈ ਕੇ ਅੱਤਵਾਦ ਤੱਕ ਦੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਖਾਨ ਨੂੰ 9 ਮਈ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਤੋਂ ਗ੍ਰਿਫਤਾਰੀ ਵਾਰੰਟ ਦੀ ਪਾਲਣਾ ਵਿੱਚ ਰੇਂਜਰਾਂ ਦੇ ਕਰਮਚਾਰੀਆਂ ਦੁਆਰਾ 190 ਮਿਲੀਅਨ ਪੌਂਡ ਅਲ-ਕਾਦਿਰ ਟਰੱਸਟ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਉਸ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦੇਣ ਮਗਰੋਂ ਖ਼ਾਨ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਪਾਰਟੀ ਮੁਖੀ ਇਮਰਾਨ ਖ਼ਾਨ ਦੇ ਨਿਰਦੇਸ਼ਾਂ 'ਤੇ ਮੌਜੂਦਾ ਸਰਕਾਰ ਨਾਲ ਚੋਣਾਂ ਨੂੰ ਲੈ ਕੇ ਗੱਲਬਾਤ ਕਰਨ ਲਈ ਸੱਤ ਮੈਂਬਰੀ ਗੱਲਬਾਤ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ (ਪੀਟੀਆਈ) ਨੇ ਟਵਿੱਟਰ 'ਤੇ ਕਿਹਾ ਕਿ ਸ਼ਾਹ ਮਹਿਮੂਦ ਕੁਰੈਸ਼ੀ ਦੀ ਅਗਵਾਈ ਵਾਲੀ ਸੱਤ ਮੈਂਬਰੀ ਕਮੇਟੀ ਚੋਣਾਂ ਨੂੰ ਲੈ ਕੇ ਸਰਕਾਰ ਨਾਲ ਕਾਰਜ ਯੋਜਨਾ ਤੈਅ ਕਰੇਗੀ। ਕਮੇਟੀ ਵਿੱਚ ਪਾਰਟੀ ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ, ਪਰਵੇਜ਼ ਖੱਟਕ, ਅਸਦ ਕੈਸਰ, ਹਮਾਦ ਅਜ਼ਹਰ, ਹਲੀਮ ਆਦਿਲ ਸ਼ੇਖ, ਮੁਰਾਦ ਸਈਦ ਅਤੇ ਅਉਨ ਅੱਬਾਸ ਬੱਪੀ ਸ਼ਾਮਲ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ