Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਐਸਯੂਵੀ ਤੇ ਪਿਕਅਪ ਦੀ ਟੱਕਰ ਵਿਚ 7 ਇੰਜੀਨੀਅਰਿੰਗ ਦੇ ਵਿਿਦਆਰਥੀਆਂ ਦੀ ਮੌਤ

May 29, 2023 12:36 PM

ਗੁਹਾਟੀ, 29 ਮਈ (ਪੋਸਟ ਬਿਊਰੋ): ਅਸਾਮ ਦੇ ਗੁਹਾਟੀ ਵਿੱਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਐਸਯੂਵੀ ਦੇ ਇੱਕ ਪਿਕਅੱਪ ਨਾਲ ਟਕਰਾ ਜਾਣ ਕਾਰਨ ਸੱਤ ਇੰਜਨੀਅਰਿੰਗ ਵਿਿਦਆਰਥੀਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ਹਿਰ ਦੇ ਜਲੂਕਬਾੜੀ ਫਲਾਈਉਵਰ ਨੇੜੇ ਵਾਪਰਿਆ। ਪੁਲੀਸ ਅਨੁਸਾਰ ਸੜਕ ’ਤੇ ਚੱਲ ਰਹੀ ਤੇਜ਼ ਰਫ਼ਤਾਰ ਐਸਯੂਵੀ ਡਿਵਾਈਡਰ ਨੂੰ ਪਾਰ ਕਰਦਿਆਂ ਉਲਟ ਦਿਸ਼ਾ ਤੋਂ ਆ ਰਹੀ ਪਿਕਅੱਪ ਨਾਲ ਟਕਰਾ ਗਈ। ਪੁਲਿਸ ਮੁਤਾਬਕ ਸਕਾਰਪੀਉ ਐਸਯੂਵੀ ਵਿੱਚ 10 ਲੋਕ ਸਵਾਰ ਸਨ। ਐਸਯੂਵੀ ਅਤੇ ਪਿਕਅੱਪ ਵਿਚਕਾਰ ਹੋਏ ਹਾਦਸੇ ਤੋਂ ਬਾਅਦ ਦੋਵੇਂ ਵਾਹਨ ਬੇਕਾਬੂ ਹੋ ਗਏ। ਇਸ ਤੋਂ ਹਾਦਸੇ ਦੀ ਗੰਭੀਰਤਾ ਨੂੰ ਸਮਝਿਆ ਜਾ ਸਕਦਾ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, "ਤੇਜ਼ ਰਫ਼ਤਾਰ ਸਕਾਰਪੀਉ ਨੇ ਕੰਟਰੋਲ ਗੁਆ ਦਿੱਤਾ ਅਤੇ ਬੋਲੇਰੋ ਪਿਕਅੱਪ ਨਾਲ ਟਕਰਾ ਗਈ।" ਉਨ੍ਹਾਂ ਦੱਸਿਆ ਕਿ ਐਸਯੂਵੀ ਅਸਾਮ ਇੰਜਨੀਅਰਿੰਗ ਕਾਲਜ ਦੇ ਵਿਿਦਆਰਥੀਆਂ ਨੂੰ ਲੈ ਕੇ ਜਾ ਰਹੀ ਸੀ ਅਤੇ ਹੋਸਟਲ ਵਿੱਚ ਰਹਿੰਦੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ, "ਵਾਹਨ 'ਚ ਸਵਾਰ 10 ਵਿਿਦਆਰਥੀਆਂ 'ਚੋਂ 7 ਦੀ ਮੌਕੇ 'ਤੇ ਹੀ ਮੌਤ ਹੋ ਗਈ।" ਜ਼ਖ਼ਮੀਆਂ ਵਿੱਚ ਤਿੰਨ ਹੋਰ ਵਿਿਦਆਰਥੀ ਅਤੇ ਪਿਕਅੱਪ ਵਿੱਚ ਸਵਾਰ ਤਿੰਨ ਸਵਾਰੀਆਂ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਉਸ ਨੂੰ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਮਰਨ ਵਾਲੇ ਵਿਿਦਆਰਥੀਆਂ ਦੀ ਪਛਾਣ ਡਿਬਰੂਗੜ੍ਹ ਦੇ ਇਮੋਨ ਬਰੂਆ, ਸਿਵਾਸਾਗਰ ਦੇ ਕੌਸ਼ਿਕ ਮੋਹਨ, ਗੁਹਾਟੀ ਦੇ ਅਰਿੰਦਮ ਭੂਵਾਲ, ਗੁਹਾਟੀ ਦੇ ਨਯੋਰ ਡੇਕਾ, ਨਾਗਾਉਂ ਦੇ ਉਪਾਂਸ਼ੂ ਸਰਮਾ, ਮਾਜੁਲੀ ਦੇ ਰਾਜਕਿਰਨ ਭੂਯਾਨ ਅਤੇ ਮੰਗਲਦੋਈ ਦੇ ਕੌਸ਼ਿਕ ਬਰੂਆ ਵਜੋਂ ਹੋਈ ਹੈ।
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ, "ਜਲੂਕਬਾੜੀ ਵਿੱਚ ਇੱਕ ਸੜਕ ਹਾਦਸੇ ਵਿੱਚ ਨੌਜਵਾਨਾਂ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਹੋਇਆ। ਉਨ੍ਹਾਂ ਦੇ ਮਾਪਿਆਂ ਅਤੇ ਪਰਿਵਾਰਾਂ ਨਾਲ ਮੇਰੀ ਡੂੰਘੀ ਸੰਵੇਦਨਾ। ਜੀਐਮਸੀਐਚ ਦੇ ਅਧਿਕਾਰੀਆਂ ਨਾਲ ਗੱਲ ਕੀਤੀ। ਜ਼ਖ਼ਮੀਆਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।" "

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼