Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬੇਲਾਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਤੋਂ ਬਾਅਦ ਹਸਪਤਾਲ ਦਾਖਲ, ਜ਼ਹਿਰ ਦੇਣ ਦਾ ਸ਼ੱਕ

May 29, 2023 01:23 PM

ਮਾਸਕੋ, 29 ਮਈ (ਪੋਸਟ ਬਿਊਰੋ):ਬੇਲਾਰੂਸ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਲੂਕਾਸ਼ੈਂਕੋ ਨੂੰ ਗੰਭੀਰ ਹਾਲਤ ਵਿੱਚ ਮਾਸਕੋ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਲੁਕਾਸੈਂਕੋ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਮਿਲਣ ਲਈ ਮਾਸਕੋ ਪਹੁੰਚੇ ਸਨ ਪਰ ਪੁਤਿਨ ਨਾਲ ਮੁਲਾਕਾਤ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਬੇਲਾਰੂਸ 'ਚ ਵਿਰੋਧੀ ਧਿਰ ਦੇ ਨੇਤਾ ਵੈਲੇਰੀ ਸੇਪਕਾਲੋ ਨੇ ਦੱਸਿਆ ਕਿ ਲੁਕਾਸ਼ੈਂਕੋ ਨੂੰ ਖਰਾਬ ਸਿਹਤ ਤੋਂ ਬਾਅਦ ਮਾਸਕੋ ਦੇ ਸੈਂਟਰਲ ਕਲੀਨਿਕਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਲੁਕਾਸੇਂਕੋ ਅਤੇ ਪੁਤਿਨ ਵਿਚਕਾਰ ਬੰਦ ਕਮਰਾ ਗੱਲਬਾਤ ਹੋਈ, ਜਿਸ ਤੋਂ ਬਾਅਦ ਲੁਕਾਸੇਂਕੋ ਦੀ ਸਿਹਤ ਵਿਗੜ ਗਈ। ਸੇਪਕਾਲੋ ਨੇ ਕਿਹਾ ਕਿ ਰੂਸ ਦੇ ਚੋਟੀ ਦੇ ਡਾਕਟਰ ਲੁਕਾਸੇਂਕੋ ਦਾ ਇਲਾਜ ਕਰ ਰਹੇ ਹਨ ਪਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੇਪਕਾਲੋ ਨੇ ਦੱਸਿਆ ਕਿ ਲੁਕਾਸੇਂਕੋ ਦੇ ਖੂਨ ਨੂੰ ਸਾਫ ਕਰਨ ਦੀ ਪ੍ਰਕਿਿਰਆ ਚੱਲ ਰਹੀ ਹੈ। ਦੱਸ ਦੇਈਏ ਕਿ ਆਮਤੌਰ 'ਤੇ ਖੂਨ ਨੂੰ ਸਾਫ ਕਰਨ ਦੀ ਪ੍ਰਕਿਿਰਆ ਜ਼ਹਿਰ ਦੇ ਸਰੀਰ 'ਚ ਪਹੁੰਚਣ ਤੋਂ ਬਾਅਦ ਕੀਤੀ ਜਾਂਦੀ ਹੈ। ਇਹੀ ਕਾਰਨ ਹੈ ਕਿ ਲੁਕਾਸੇਂਕੋ ਨੂੰ ਜ਼ਹਿਰ ਦੇਣ ਦੀਆਂ ਗੱਲਾਂ ਹੋ ਰਹੀਆਂ ਹਨ। ਹਾਲਾਂਕਿ ਅਜੇ ਤੱਕ ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ।
ਬੇਲਾਰੂਸ ਦੇ ਰਾਸ਼ਟਰਪਤੀ ਲੂਕਾਸ਼ੈਂਕੋ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ ਲੁਕਾਸੇਂਕੋ ਨੇ ਰੂਸ ਦੀ ਵਿਕਟਰੀ ਡੇ ਪਰੇਡ 'ਚ ਵੀ ਹਿੱਸਾ ਲਿਆ ਸੀ। ਹਾਲਾਂਕਿ ਪਰੇਡ ਖਤਮ ਹੁੰਦੇ ਹੀ ਉਹ ਆਪਣੇ ਦੇਸ਼ ਲਈ ਰਵਾਨਾ ਹੋ ਗਏ। ਲੁਕਾਸੇਂਕੋ ਦੀ ਸਿਹਤ ਵੀ ਕਾਫੀ ਸਮੇਂ ਤੋਂ ਖਰਾਬ ਚੱਲ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ