Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਬੱਕਰੀ ਚੋਰੀ ਦੇ ਸ਼ੱਕ 'ਚ ਤਿੰਨ ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ, 1 ਦੀ ਮੌਤ

May 30, 2023 05:33 PM

ਮੁੰਬਈ, 30 ਮਈ (ਪੋਸਟ ਬਿਊਰੋ): ਮਹਾਰਾਸ਼ਟਰ ਦੇ ਪਰਭਣੀ 'ਚ ਮੌਬ ਲਾਚਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭੀੜ ਨੇ ਬੱਕਰੀਆਂ ਚੋਰੀ ਕਰਨ ਦੇ ਸ਼ੱਕ ਵਿੱਚ ਤਿੰਨ ਬੱਚਿਆਂ ਨੂੰ ਬੇਰਹਿਮੀ ਨਾਲ ਕੁੱਟਿਆ ਕਿ ਇੱਕ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਬੱਚੇ ਗੰਭੀਰ ਰੂਪ ਨਾਲ ਜ਼ਖਮੀ ਹਨ। ਦਰਅਸਲ, ਮਾਮਲਾ ਮਹਾਰਾਸ਼ਟਰ ਦੀ ਪਰਭਾਨੀ ਤਹਿਸੀਲ ਦੇ ਉਖਲਾਦ ਪਿੰਡ ਦਾ ਹੈ। ਇੱਥੇ ਭੀੜ ਨੇ ਤਿੰਨ ਬੱਚਿਆਂ ਦੀ ਬੱਕਰੀਆਂ ਚੋਰੀ ਕਰਨ ਦੇ ਸ਼ੱਕ ਦੇ ਆਧਾਰ 'ਤੇ ਕੁੱਟਮਾਰ ਕੀਤੀ। ਇਨ੍ਹਾਂ ਵਿੱਚੋਂ ਇੱਕ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਤਿੰਨਾਂ ਬੱਚਿਆਂ ਨੂੰ ਭੀੜ ਦੇ ਚੁੰਗਲ 'ਚੋਂ ਛੁਡਵਾਇਆ ਅਤੇ ਹਸਪਤਾਲ ਪਹੁੰਚਾਇਆ। ਹਾਲਾਂਕਿ ਇੱਕ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਦਕਿ ਦੋ ਦਾ ਇਲਾਜ ਚੱਲ ਰਿਹਾ ਹੈ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀਆਂ ਦੀ ਭਾਲ ਜਾਰੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮਹਾਰਾਸ਼ਟਰ ਵਿੱਚ ਮੌਬ ਲੰਿਿਚੰਗ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਪਿਛਲੇ ਸਾਲ ਦਸੰਬਰ ਵਿੱਚ, ਸਾਂਗਲੀ ਜ਼ਿਲ੍ਹੇ ਵਿੱਚ ਇੱਕ ਭੀੜ ਨੇ ਬਾਲ ਚੁੱਕਣ ਦੇ ਸ਼ੱਕ ਵਿੱਚ ਚਾਰ ਸਾਧੂਆਂ ਉੱਤੇ ਹਮਲਾ ਕਰ ਦਿੱਤਾ ਸੀ। ਇਹ ਘਟਨਾ ਜਾਟ ਤਹਿਸੀਲ ਦੇ ਲਵਾਂਗਾ ਪਿੰਡ ਦੀ ਹੈ, ਜਿਸ ਦੀ ਵੀਡੀਉ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਚਾਰੇ ਸਾਧੂ ਯੂਪੀ ਦੇ ਰਹਿਣ ਵਾਲੇ ਸਨ ਅਤੇ ਕਰਨਾਟਕ ਦੇ ਬੀਜਾਪੁਰ ਤੋਂ ਪੰਢਰਪੁਰ ਮੰਦਰ ਵੱਲ ਕਾਰ ਵਿੱਚ ਜਾ ਰਹੇ ਸਨ। ਜਿਸ ਕਾਰਨ ਰਸਤਾ ਪੁੱਛਣ 'ਤੇ ਉਸ 'ਤੇ ਹਮਲਾ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼