Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਮਰਾਨ ਖਾਨ ਨੂੰ ਰਾਹਤ, ਅਦਾਲਤ ਨੇ ਘਰ ਦੀ ਤਲਾਸ਼ੀ 'ਤੇ ਲਗਾਈ ਪਾਬੰਦੀ

May 30, 2023 05:50 PM

ਲਾਹੌਰ, 30 ਮਈ (ਪੋਸਟ ਬਿਊਰੋ): ਲਾਹੌਰ ਦੀ ਇਕ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਨੇ ਮੰਗਲਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ ਦੀ ਜ਼ਮਾਨ ਪਾਰਕ ਸਥਿਤ ਰਿਹਾਇਸ਼ 'ਤੇ ਤਲਾਸ਼ੀ ਵਾਰੰਟ ਨੂੰ 'ਅਵੈਧ' ਕਰਾਰ ਦਿੱਤਾ। ਪਾਕਿਸਤਾਨ ਦੇ ਮੀਡੀਆ ਮੁਤਾਬਕ ਏਟੀਸੀ ਜੱਜ ਅਬਰ ਗੁਲ ਖਾਨ ਨੇ ਪੀਟੀਆਈ ਮੁਖੀ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖਦਿਆਂ ਕਿਹਾ ਕਿ ਇਕ ਵਾਰ ਦਾ ਸਰਚ ਵਾਰੰਟ ਹਮੇਸ਼ਾ ਲਈ ਨਹੀਂ ਹੁੰਦਾ।
ਸਾਬਕਾ ਪ੍ਰਧਾਨ ਮੰਤਰੀ ਨੇ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ 'ਚ ਆਪਣੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ਦੇ ਸਰਚ ਵਾਰੰਟ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਮਰਾਨ ਖਾਨ ਨੇ ਪਟੀਸ਼ਨ 'ਚ ਰਾਜ, ਕਮਿਸ਼ਨਰ ਲਾਹੌਰ, ਡੀਆਈਜੀ ਅਪਰੇਸ਼ਨ ਲਾਹੌਰ, ਐਸਐਸਪੀ ਅਪਰੇਸ਼ਨ ਲਾਹੌਰ ਅਤੇ ਹੋਰਾਂ ਨੂੰ ਜਵਾਬਦੇਹ ਬਣਾਇਆ ਸੀ। 18 ਮਈ ਨੂੰ ਪੁਲਿਸ ਨੇ ਏਟੀਸੀ ਤੋਂ ਇਮਰਾਨ ਖਾਨ ਦੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ਲਈ ਸਰਚ ਵਾਰੰਟ ਹਾਸਲ ਕੀਤਾ ਸੀ।
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨਿਚਲੇ ਪੱਧਰ ਤੱਕ ਝੁਕ ਰਹੀ ਹੈ ਅਤੇ ਪੀਟੀਆਈ ਵਰਕਰਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਔਰਤਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਲਿਆ ਜਾਵੇਗਾ। ਵੀਡੀਉ ਲੰਿਕ ਰਾਹੀਂ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਖਾਨ ਨੇ ਦਾਅਵਾ ਕੀਤਾ ਕਿ ਪੀਟੀਆਈ ਵਰਕਰਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਔਰਤਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਲਿਆ ਜਾਵੇਗਾ। ਸਰਕਾਰ ਇਸ ਪੱਧਰ ਤੱਕ ਝੁਕ ਗਈ ਹੈ। ਪਾਕਿਸਤਾਨ ਦੀ ਰਾਜਨੀਤੀ ਇਸ ਪੱਧਰ ਤੱਕ ਡਿੱਗਣ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ