Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਅੰਤਰਰਾਸ਼ਟਰੀ

ਸਿੰਗਾਪੁਰ ਵਿਚ ਮੰਦਰ ਦੇ ਗਹਿਣੇ ਗਿਰਵੀ ਰੱਖਣ ਦੇ ਦੋਸ਼ ਵਿਚ ਪੁਜਾਰੀ ਨੂੰ ਛੇ ਸਾਲ ਦੀ ਕੈਦ

May 30, 2023 05:58 PM

ਸਿੰਗਾਪੁਰ, 30 ਮਈ (ਪੋਸਟ ਬਿਊਰੋ): ਸਿੰਗਾਪੁਰ ਵਿੱਚ ਇੱਕ ਭਾਰਤੀ ਪੁਜਾਰੀ ਨੂੰ ਛੇ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦਰਅਸਲ ਮੰਦਰ ਦੇ ਪੁਜਾਰੀ ਨੂੰ ਮੰਦਰ ਦੇ ਗਹਿਿਣਆਂ ਨੂੰ ਗਿਰਵੀ ਰੱਖ ਕੇ ਪੈਸੇ ਗਬਨ ਕਰਨ ਦਾ ਦੋਸ਼ੀ ਪਾਇਆ ਗਿਆ ਸੀ। ਪੁਜਾਰੀ ਨੇ ਮੰਦਰ ਦੇ ਗਹਿਣੇ ਗਿਰਵੀ ਰੱਖ ਕੇ ਕਰੀਬ 20 ਲੱਖ ਸਿੰਗਾਪੁਰ ਡਾਲਰ ਲਏ ਸਨ। ਭਾਰਤੀ ਮੂਲ ਦੇ ਪੁਜਾਰੀ ਕੰਦਾਸਾਮੀ ਸੇਨਾਪਤੀ ਨੂੰ 2013 ਵਿੱਚ ਸਿੰਗਾਪੁਰ ਦੇ ਹਿੰਦੂ ਐਂਡੋਮੈਂਟ ਬੋਰਡ ਦੇ ਅਧੀਨ ਸ਼੍ਰੀ ਮਰੀਅਮਨ ਮੰਦਿਰ ਦੇ ਪੁਜਾਰੀ ਵਜੋਂ ਨਿਯੁਕਤ ਕੀਤਾ ਗਿਆ ਸੀ। ਘੁਟਾਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੰਦਾਸਾਮੀ ਨੇ 30 ਮਾਰਚ 2020 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਕੰਦਾਸਾਮੀ ਸੈਨਾਪਤੀ ਇੱਕ ਭਾਰਤੀ ਨਾਗਰਿਕ ਹੈ ਅਤੇ ਉਸ ਦੁਆਰਾ ਕੀਤੀ ਗਈ ਧੋਖਾਧੜੀ ਕੋਰੋਨਾ ਮਹਾਂਮਾਰੀ ਦੌਰਾਨ ਸਾਹਮਣੇ ਆਈ ਸੀ। ਦਰਅਸਲ ਕੋਰੋਨਾ ਦੌਰਾਨ ਮੰਦਰ ਕਮੇਟੀ ਨੇ ਜਾਇਦਾਦ ਦਾ ਆਡਿਟ ਕਰਨ ਦਾ ਫੈਸਲਾ ਕੀਤਾ ਸੀ। ਇਸ ਆਡਿਟ ਵਿੱਚ ਕੰਦਾਸਾਮੀ ਦੁਆਰਾ ਕੀਤੀ ਗਈ ਧੋਖਾਧੜੀ ਦਾ ਖੁਲਾਸਾ ਹੋਇਆ ਸੀ। ਸਾਲ 2014 ਵਿੱਚ, ਮੰਦਰ ਕਮੇਟੀ ਨੂੰ ਮੰਦਰ ਦੇ ਪਾਵਨ ਅਸਥਾਨ ਦੀਆਂ ਚਾਬੀਆਂ ਅਤੇ ਕੋਡ ਨੰਬਰ ਦਿੱਤਾ ਗਿਆ ਸੀ। ਇਸ ਪਾਵਨ ਅਸਥਾਨ ਵਿਚ ਮੰਦਰ ਦਾ ਖਜ਼ਾਨਾ ਰੱਖਿਆ ਗਿਆ ਹੈ। ਜਿਸ ਵਿਚ 255 ਸੋਨੇ ਦੇ ਗਹਿਣੇ ਰੱਖੇ ਗਏ ਹਨ, ਜਿਨ੍ਹਾਂ ਦੀ ਕੀਮਤ ਲਗਭਗ 1[1 ਮਿਲੀਅਨ ਸਿੰਗਾਪੁਰ ਡਾਲਰ ਹੈ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਸੇਨਾਪਤੀ ਨੇ ਸਾਲ 2016 ਵਿੱਚ ਗਹਿਿਣਆਂ ਨੂੰ ਗਿਰਵੀ ਰੱਖਣਾ ਸ਼ੁਰੂ ਕੀਤਾ ਅਤੇ ਘੋਟਾਲੇ ਦਾ ਪਰਦਾਫਾਸ਼ ਹੋਣ ਤੱਕ 2020 ਤੱਕ ਜਾਰੀ ਰਿਹਾ। ਇਕੱਲੇ 2016 ਵਿੱਚ, ਸੇਨਾਪਤੀ ਨੇ 66 ਸੋਨੇ ਦੇ ਗਹਿਣੇ ਗਿਰਵੀ ਰੱਖੇ ਸਨ। ਸੈਨਾਪਤੀ ਨੇ ਗਿਰਵੀ ਦੇ ਪੈਸੇ ਵਿੱਚੋਂ ਕੁਝ ਪੈਸੇ ਆਪਣੇ ਬੈਂਕ ਖਾਤੇ ਵਿੱਚ ਰੱਖੇ ਅਤੇ ਕੁਝ ਪੈਸੇ ਭਾਰਤ ਵਿੱਚ ਆਪਣੇ ਘਰ ਭੇਜ ਦਿੱਤੇ। ਘੁਟਾਲੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਮੰਦਰ ਕਮੇਟੀ ਨੇ ਪੁਜਾਰੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਫਿਲਹਾਲ ਮੰਦਰ ਦੇ ਸਾਰੇ ਗਹਿਣੇ ਮੰਦਰ ਨੂੰ ਵਾਪਸ ਕਰ ਦਿੱਤੇ ਗਏ ਹਨ ਅਤੇ ਮੰਦਰ ਕਮੇਟੀ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ