Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬ੍ਰਿਜ ਭੂਸ਼ਣ 'ਤੇ ਲੱਗੇ ਦੋਸ਼ਾਂ 'ਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੋਵੇਗੀ ਕਾਰਵਾਈ: ਰਾਜਨਾਥ ਸਿੰਘ

May 31, 2023 05:33 PM

ਨਵੀਂ ਦਿੱਲੀ, 31 ਮਈ (ਪੋਸਟ ਬਿਊਰੋ): ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਕੁਸ਼ਤੀ ਮਹਾਸੰਘ (ਡਬਲਿਯੂਐੱਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਆਜ਼ਮਗੜ੍ਹ ਜ਼ਿਲ੍ਹੇ ਦੀ ਬੁੱਢਣਪੁਰ ਤਹਿਸੀਲ ਦੇ ਪਿੰਡ ਭੈਰੋਪੁਰ ਵਿੱਚ ਆਪਣੇ ਇੱਕ ਪਰਿਵਾਰਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ 2024 ਵਿੱਚ ਵੀ ਕੇਂਦਰ ਵਿੱਚ ਕੌਮੀ ਜਮਹੂਰੀ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ 'ਚ ਵੱਡੀ ਪੱਧਰ 'ਤੇ ਬੇਰੁਜ਼ਗਾਰੀ ਨੂੰ ਦੂਰ ਕੀਤਾ ਗਿਆ ਹੈ ਅਤੇ ਅੱਜ ਦੇਸ਼ ਦਾ ਨੌਜਵਾਨ ਉਤਸ਼ਾਹਿਤ ਹੈ।
ਰੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਆਮ ਆਦਮੀ ਨੂੰ ਰਾਹਤ ਮਿਲੀ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਬੇਰੁਜ਼ਗਾਰੀ ਦੇ ਘੱਟ ਅੰਕੜੇ ਸਾਹਮਣੇ ਆਏ ਹਨ, ਜਿਸ ਵਿੱਚ ਬੇਰੁਜ਼ਗਾਰਾਂ ਨੂੰ ਵੱਡੀ ਪੱਧਰ 'ਤੇ ਰੁਜ਼ਗਾਰ ਮਿਿਲਆ ਹੈ। ਅੱਜ ਦੇਸ਼ ਦਾ ਨੌਜਵਾਨ ਉਤਸ਼ਾਹਿਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਲਾਭ ਸਭ ਨੂੰ ਮਿਿਲਆ ਹੈ ਅਤੇ ਸਭ ਦਾ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਜਿੰਮੇਵਾਰੀ ਬਾਖੂਬੀ ਨਿਭਾ ਰਹੀ ਹੈ, ਇਸ ਲਈ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਐਨਡੀਏ ਨੂੰ ਪੂਰਨ ਬਹੁਮਤ ਹਾਸਿਲ ਕਰਕੇ ਮੁੜ ਐਨ।ਡੀ।ਏ ਦੀ ਸਰਕਾਰ ਬਣੇਗੀ।
ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਚੱਲ ਰਹੀ ਹੈ, ਜਾਂਚ ਤੋਂ ਬਾਅਦ ਹੀ ਸਰਕਾਰ ਕੋਈ ਫੈਸਲਾ ਲਵੇਗੀ। ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਬਾਰੇ ਪੁੱਛੇ ਸਵਾਲ 'ਤੇ ਰੱਖਿਆ ਮੰਤਰੀ ਨੇ ਕਿਹਾ ਕਿ ਇਹ ਸੰਸਦ ਦਾ ਸੈਸ਼ਨ ਨਹੀਂ, ਸਗੋਂ ਇੱਕ ਜਨਤਕ ਸਮਾਗਮ ਸੀ, ਜਿਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਿੱਸਾ ਲੈਣਾ ਚਾਹੀਦਾ ਸੀ ਕਿਉਂਕਿ ਇਹ ਦੇਸ਼ ਲਈ ਮਾਣ ਵਾਲੀ ਗੱਲ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼