Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਕੈਨੇਡਾ

ਜੌਹਨਸਟਨ ਵੱਲੋਂ ਅਹੁਦਾ ਨਾ ਛੱਡੇ ਜਾਣ ਉੱਤੇ ਜਗਮੀਤ ਸਿੰਘ ਨੇ ਪ੍ਰਗਟਾਇਆ ਸਖ਼ਤ ਇਤਰਾਜ਼

June 01, 2023 11:04 PM

ਓਟਵਾ, 1 ਜੂਨ (ਪੋਸਟ ਬਿਊਰੋ) : ਹਾਊਸ ਆਫ ਕਾਮਨਜ਼ ਵਿੱਚ ਬਹੁਗਿਣਤੀ ਐਮਪੀਜ਼ ਵੱਲੋਂ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਨਿਯੁਕਤ ਸਪੈਸ਼ਲ ਰੈਪੋਰਟਰ ਡੇਵਿਡ ਜੌਹਨਸਟਨ ਤੋਂ ਮੰਗੇ ਗਏ ਅਸਤੀਫੇ ਦੇ ਬਾਵਜੂਦ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਪਾਸੇ ਨਾ ਹੋਣ ਦੇ ਫੈਸਲੇ ਉੱਤੇ ਐਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ।
ਜਗਮੀਤ ਸਿੰਘ ਨੇ ਆਖਿਆ ਕਿ ਢੀਠਪੁਣੇ ਦੀ ਵੀ ਹੱਦ ਹੁੰਦੀ ਹੈ ਤੇ ਜੌਹਨਸਟਨ ਐਨੇ ਵਿਰੋਧ ਦੇ ਬਾਵਜੂਦ ਘੇਸਲ ਮਾਰ ਕੇ ਅੱਗੇ ਵਧਣਾ ਚਾਹੁੰਦੇ ਹਨ। ਵੀਰਵਾਰ ਨੂੰ ਜਾਰੀ ਕੀਤੇ ਇੱਕ ਬਿਆਨ ਵਿੱਚ ਜਗਮੀਤ ਸਿੰਘ ਨੇ ਆਖਿਆ ਕਿ ਜੌਹਨਸਟਨ ਦੀਆਂ ਸੇਵਾਵਾਂ ਤੇ ਉਨ੍ਹਾਂ ਦੀ ਪਿਛਲੀ ਪਬਲਿਕ ਸਰਵਿਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅਸੀਂ ਪੂਰੇ ਸਤਿਕਾਰ ਨਾਂਲ ਉਨ੍ਹਾਂ ਨੂੰ ਇਸ ਅਹੁਦੇ ਤੋਂ ਪਾਸੇ ਹੋਣ ਲਈ ਵੋਟਿੰਗ ਕਰਵਾਈ ਸੀ ਪਰ ਨਤੀਜੇ ਉਨ੍ਹਾਂ ਦੇ ਖਿਲਾਫ ਆਉਣ ਤੋਂ ਬਾਅਦ ਵੀ ਉਹ ਆਪਣਾ ਅਹੁਦਾ ਨਹੀਂ ਛੱਡਣਾ ਚਾਹੁੰਦੇ ਤੇ ਇੰਜ ਵਿਵਹਾਰ ਕਰ ਰਹੇ ਹਨ ਜਿਵੇਂ ਕੁੱਝ ਹੋਇਆ ਹੀ ਨਹੀਂ।
ਜਿ਼ਕਰਯੋਗ ਹੈ ਕਿ ਬੁੱਧਵਾਰ ਨੂੰ ਬਹੁਗਿਣਤੀ ਐਮਪੀਜ਼, ਸਾਰੇ ਹੀ ਵਿਰੋਧੀ ਪਾਰਟੀਆਂ ਨਾਲ ਸਬੰਧਤ ਸਨ, ਵੱਲੋਂ ਇੱਕ ਮਤਾ ਪਾਸ ਕੀਤਾ ਗਿਆ ਸੀ ਜਿਸ ਵਿੱਚ ਜਨਤਕ ਜਾਂਚ ਤੋਂ ਮਨ੍ਹਾਂ ਕਰਨ ਤੋਂ ਬਾਅਦ ਜੌਹਨਸਟਨ ਨੂੰ ਆਪਣਾ ਅਹੁਦਾ ਛੱਡਣ ਲਈ ਆਖਿਆ ਗਿਆ ਸੀ। ਪਰ ਮਤਾ ਪਾਸ ਹੋਣ ਤੋਂ ਇੱਕ ਘੰਟੇ ਬਾਅਦ ਹੀ ਜੌਹਨਸਟਨ ਨੇ ਇੱਕ ਬਿਆਨ ਜਾਰੀ ਕਰਕੇ ਆਪਣਾ ਕੰਮ ਜਾਰੀ ਰੱਖਣ ਦੇ ਇਰਾਦੇ ਦਾ ਖੁਲਾਸਾ ਕੀਤਾ ਗਿਆ।ਉਨ੍ਹਾਂ ਇਹ ਵੀ ਆਖਿਆ ਕਿ ਉਹ ਸਰਕਾਰ ਲਈ ਕੰਮ ਕਰ ਰਹੇ ਹਨ ਪਾਰਲੀਆਮੈਂਟ ਲਈ ਨਹੀਂ।
ਇਸ ਮੌਕੇ ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਨੇ ਵੀ ਵੀਰਵਾਰ ਨੂੰ ਪ੍ਰਸ਼ਨ ਕਾਲ ਦੌਰਾਨ ਇਹ ਮੁੱਦਾ ਉਠਾਇਆ ਕਿ ਪ੍ਰਧਾਨ ਮੰਤਰੀ ਜੌਹਨਸਟਨ ਨੂੰ ਕਦੋਂ ਫਾਇਰ ਕਰਨਗੇ। ਉਨ੍ਹਾਂ ਆਖਿਆ ਕਿ ਜੌਹਨਸਟਨ ਖਿਲਾਫ ਪਾਰਲੀਆਮੈਂਟ ਕੋਲ ਬੇਭਰੋਸਗੀ ਵੋਟ ਹੈ, ਫਿਰ ਵੀ ਇਸ ਪਾਸੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ