Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਉੜੀਸ਼ਾ ਵਿੱਚ ਹੋਏ ਭਿਆਨਕ ਰੇਲ ਹਾਦਸੇ ਵਿਚ 233 ਲੋਕਾਂ ਦੀ ਮੌਤ, 900 ਤੋਂ ਵੱਧ ਜਖਮੀ

June 03, 2023 02:36 AM

ਉੜੀਸਾ, 3 ਜੂਨ (ਪੋਸਟ ਬਿਊਰੋ): ਉੜੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਇੱਥੇ ਬਹਿਨਾਗਾ ਰੇਲਵੇ ਸਟੇਸ਼ਨ ਨੇੜੇ ਤਿੰਨ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਉੜੀਸਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਦੱਸਿਆ ਕਿ ਰੇਲ ਹਾਦਸੇ ਵਿੱਚ 233 ਲੋਕਾਂ ਦੀ ਮੌਤ ਹੋ ਗਈ ਹੈ ਅਤੇ 900 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਫਿਲਹਾਲ ਮੌਕੇ 'ਤੇ ਰਾਹਤ ਕਾਰਜ ਜਾਰੀ ਹਨ। ਮ੍ਰਿਤਕਾਂ ਦੀ ਗਿਣਤੀ ਹੁਣ ਵਧ ਸਕਦੀ ਹੈ। ਦੂਜੇ ਪਾਸੇ ਇਸ ਭਿਆਨਕ ਰੇਲ ਹਾਦਸੇ ਤੋਂ ਬਾਅਦ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਇਕ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ।


ਅਧਿਕਾਰੀਆਂ ਨੇ ਦੱਸਿਆ ਕਿ ਹਾਵੜਾ-ਬੈਂਗਲੁਰੂ ਐਕਸਪ੍ਰੈੱਸ ਦੇ ਕਈ ਡੱਬੇ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਪਟੜੀ ਤੋਂ ਉਤਰ ਗਏ ਅਤੇ ਉੜੀਸਾ ਦੇ ਬਹੰਗਾਬਾਜ਼ਾਰ 'ਚ ਨਾਲ ਲੱਗਦੇ ਟ੍ਰੈਕ 'ਤੇ ਜਾ ਡਿੱਗੇ। ਇਸ ਦੌਰਾਨ 12841 ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਉਸ ਟ੍ਰੈਕ 'ਤੇ ਆਈ ਅਤੇ ਪਲਟ ਗਏ ਡੱਬਿਆਂ ਨਾਲ ਟਕਰਾ ਗਈ। ਇਸ ਕਾਰਨ ਕੋਰੋਮੰਡਲ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਨਾਲ ਲੱਗਦੀ ਪਟੜੀ ਤੋਂ ਲੰਘ ਰਹੀ ਮਾਲ ਗੱਡੀ ਨਾਲ ਟਕਰਾ ਗਏ। ਮੌਕੇ 'ਤੇ ਪਹੁੰਚੇ ਸਥਾਨਕ ਲੋਕਾਂ ਨੇ ਯਾਤਰੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ। ਬਾਅਦ ਵਿੱਚ ਐਨਡੀਆਰਐਫ ਰਾਜ ਸਰਕਾਰ ਅਤੇ ਹਵਾਈ ਸੈਨਾ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ।

  
ਹਾਦਸੇ ਵਿੱਚ ਕੋਰੋਮੰਡਲ ਐਕਸਪ੍ਰੈਸ ਦੇ ਸੱਤ ਡੱਬੇ ਪਲਟ ਗਏ, ਚਾਰ ਡੱਬੇ ਰੇਲ ਸੀਮਾ ਤੋਂ ਬਾਹਰ ਚਲੇ ਗਏ। ਸਥਾਨਕ ਲੋਕਾਂ ਮੁਤਾਬਕ ਕੁੱਲ 15 ਡੱਬੇ ਪਟੜੀ ਤੋਂ ਉਤਰ ਗਏ ਹਨ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਰੇਲਵੇ ਮੰਤਰਾਲੇ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼