Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਤੇਲ ਦੀ ਸਪਲਾਈ ਵਿੱਚ ਕਟੌਤੀ ਕਰੇਗਾ ਸਾਊਦੀ ਅਰਬ, ਵਧਣਗੀਆਂ ਗੈਸ ਦੀਆਂ ਕੀਮਤਾਂ

June 04, 2023 10:44 PM

ਫਰੈਂਕਫਰਟ, ਜਰਮਨੀ, 4 ਜੂਨ (ਪੋਸਟ ਬਿਊਰੋ) : ਦੁਨੀਆ ਭਰ ਵਿੱਚ ਸਪਲਾਈ ਕੀਤੇ ਜਾਣ ਵਾਲੇ ਤੇਲ ਵਿੱਚ ਸਾਊਦੀ ਅਰਬ ਕਟੌਤੀ ਕਰੇਗਾ।ਇਸ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ।
ਸਾਊਦੀ ਅਰਬ ਜੁਲਾਈ ਤੋਂ ਸ਼ੁਰੂ ਕਰਕੇ ਰੋਜ਼ਾਨਾ ਤੇਲ ਦੀ ਸਪਲਾਈ ਵਿੱਚ ਇੱਕ ਮਿਲੀਅਨ ਬੈਰਲ ਦੀ ਕਟੌਤੀ ਕਰੇਗਾ। ਇਸ ਤੋਂ ਪਹਿਲਾਂ ਵਿਏਨਾ ਵਿੱਚ ਹੋਈ ਮੀਟਿੰਗ ਵਿੱਚ ਓਪੇਕ ਤੇ ਭਾਈਵਾਲ ਮੁਲਕ ਤੇਲ ਦੇ ਉਤਪਾਦਨ ਵਿੱਚ ਕਟੌਤੀ ਲਈ ਰਾਜ਼ੀ ਹੋਏ ਸਨ।ਇੱਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਊਦੀ ਅਰਬ ਦੇ ਐਨਰਜੀ ਮੰਤਰੀ ਅਬਦੁਲਅਜ਼ੀਜ਼ ਬਿਨ ਸਲਮਾਨ ਨੇ ਆਖਿਆ ਕਿ ਇਸ ਕਟੌਤੀ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ ਤੇ ਮਾਰਕਿਟ ਵਿੱਚ ਸਥਿਰਤਾ ਲਿਆਉਣ ਲਈ ਇਸ ਗਰੁੱਪ ਵੱਲੋਂ ਜੋ ਬਣ ਸਕੇਗਾ ਉਹ ਕਰੇਗਾ।
ਰਾਇਸਟੈਡ ਐਨਰਜੀ ਵਿਖੇ ਆਇਲ ਮਾਰਕਿਟਸ ਰਿਸਰਚ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਜੌਰਜ ਲਿਓਨ ਨੇ ਆਖਿਆ ਕਿ ਇਨ੍ਹਾਂ ਨਵੀਆਂ ਕਟੌਤੀਆਂ ਨਾਲ ਤੇਲ ਦੀਆਂ ਕੀਮਤਾਂ ਵਿੱਚ ਕੁੱਝ ਸਮੇਂ ਲਈ ਵਾਧਾ ਹੋਵੇਗਾ ਪਰ ਉਸ ਤੋਂ ਬਾਅਦ ਇਸਦਾ ਕੀ ਅਸਰ ਹੋਵੇਗਾ ਇਹ ਤਾਂ ਸਾਊਦੀ ਅਰਬ ਉੱਤੇ ਹੀ ਨਿਰਭਰ ਕਰੇਗਾ। ਉਨ੍ਹਾਂ ਆਖਿਆ ਕਿ ਕੁੱਝ ਸਮਾਂ ਪਹਿਲਾਂ ਸਾਊਦੀ ਅਰਬ ਦੇ ਇਸ ਤਰ੍ਹਾਂ ਦੇ ਕਦਮ ਨਾਲ ਅਮਰੀਕੀ ਡਰਾਈਵਰਾਂ ਨੂੰ ਸਸਤੇ ਭਾਅ ਆਪਣੀਆਂ ਗੱਡੀਆਂ ਭਰਨ ਦਾ ਮੌਕਾ ਮਿਲਿਆ ਤੇ ਦੁਨੀਆ ਭਰ ਦੇ ਖਪਤਕਾਰਾਂ ਨੂੰ ਵੀ ਮਹਿੰਗਾਈ ਤੋਂ ਥੋੜ੍ਹੀ ਰਾਹਤ ਮਿਲੀ ਸੀ। ਉਨ੍ਹਾਂ ਆਖਿਆ ਕਿ ਪਰ ਹੁਣ ਇਸ ਕਦਮ ਨਾਲ ਗੈਸ ਸਸਤੀ ਨਹੀਂ ਹੋਣ ਵਾਲੀ ਸਗੋਂ ਤੇਲ ਮਾਮੂਲੀ ਮਹਿੰਗਾ ਹੋਵੇਗਾ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ