Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬਿਹਾਰ ਵਿਚ ਨਿਰਮਾਣਅਧੀਨ ਪੁਲ ਡਿੱਗਿਆ, 1700 ਕਰੋੜ ਦਾ ਸੀ ਪ੍ਰਾਜੈਕਟ

June 05, 2023 01:26 PM

ਪਟਨਾ, 5 ਜੂਨ (ਪੋਸਟ ਬਿਊਰੋ): ਬਿਹਾਰ 'ਚ ਖਗੜੀਆ-ਅਗੁਵਾਨੀ-ਸੁਲਤਾਨਗੰਜ ਵਿਚਕਾਰ 1700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਪੁਲ ਐਤਵਾਰ ਸ਼ਾਮ 6 ਵਜੇ ਗੰਗਾ ਨਦੀ 'ਚ ਡੁੱਬ ਗਿਆ। ਲੋਕਾਂ ਨੇ ਡਿੱਗਦੇ ਪੁਲ ਨੂੰ ਆਪਣੇ ਮੋਬਾਈਲਾਂ ਵਿੱਚ ਕੈਦ ਕਰ ਲਿਆ। ਚਸ਼ਮਦੀਦਾਂ ਅਨੁਸਾਰ ਇਸ ਤੋਂ ਪਹਿਲਾਂ ਪੁਲ ਦਾ ਇੱਕ ਪਿੱਲਰ ਕਰੀਬ 3-4 ਫੁੱਟ ਤੱਕ ਧਸ ਗਿਆ ਸੀ। ਇਸ ਤੋਂ ਬਾਅਦ ਨਿਰਮਾਣ ਅਧੀਨ ਪੁਲ ਇੱਕ ਪਾਸੇ ਨੂੰ ਝੁਕਣਾ ਸ਼ੁਰੂ ਹੋ ਗਿਆ। ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਕਈ ਲੋਕ ਕਿਨਾਰੇ ’ਤੇ ਇਕੱਠੇ ਹੋ ਗਏ।
ਰਿਪੋਰਟ ਮੁਤਾਬਕ 10 ਮਿੰਟਾਂ ਦੇ ਅੰਦਰ ਹੀ ਇੱਕ ਪਾਸੇ ਝੁਕਿਆ ਹੋਇਆ ਪੁਲ ਧਮਾਕੇ ਨਾਲ ਗੰਗਾ ਨਦੀ ਵਿੱਚ ਡਿੱਗ ਗਿਆ। ਤਿੰਨ ਸੁਪੋਰਟਾਂ 'ਤੇ ਖੜ੍ਹੀਆਂ 30 ਸਲੈਬਾਂ ਨਦੀ 'ਚ ਡੁੱਬ ਗਈਆਂ ਹਨ। ਪੁਲ ਦੇ ਡਿੱਗਣ ਤੋਂ ਬਾਅਦ ਨਦੀ ਵਿੱਚ ਲਹਿਰਾਂ ਤੇਜ਼ ਹੋ ਗਈਆਂ। ਦਰਿਆ ਦੇ ਕੰਢੇ ਜਾਣ ਲਈ ਕਿਸ਼ਤੀ ਵਿੱਚ ਬੈਠੇ ਲੋਕਾਂ ਨੇ ਕਿਸ਼ਤੀ ਤੋਂ ਛਾਲ ਮਾਰ ਦਿੱਤੀ ਅਤੇ ਆਪਣੀ ਜਾਨ ਬਚਾਉਣ ਲਈ ਭੱਜੇ। ਲੋਕ ਭੱਜ ਕੇ ਕੰਢੇ 'ਤੇ ਕਿਸ਼ਤੀਆਂ ਵੱਲ ਆਏ ਅਤੇ ਲੋਕਾਂ ਅਤੇ ਕਿਸ਼ਤੀ ਨੂੰ ਪਾਣੀ 'ਚੋਂ ਬਾਹਰ ਕੱਢਿਆ। ਲੋਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਪੁਲ ਦਾ ਕੁਝ ਹਿੱਸਾ ਡਿੱਗ ਚੁੱਕਾ ਸੀ।
ਦਰਅਸਲ, 23 ਫਰਵਰੀ 2014 ਨੂੰ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਭਾਗਲਪੁਰ ਦੇ ਸੁਲਤਾਨਗੰਜ ਵਿਖੇ ਅਗਵਾਨੀ ਘਾਟ ਗੰਗਾ ਨਦੀ 'ਤੇ 1710 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਪੁਲ ਦਾ ਨੀਂਹ ਪੱਥਰ ਰੱਖਿਆ ਸੀ। ਪੁਲ ਦੀ ਲੰਬਾਈ 3[1 ਕਿਲੋਮੀਟਰ ਸੀ। ਇਸ ਦਾ ਨਿਰਮਾਣ 80% ਪੂਰਾ ਹੋ ਗਿਆ ਸੀ। ਇਸ ਪੁਲ ਦੇ 10, 11 ਅਤੇ 12 ਨੰਬਰ ਦੇ ਖੰਭੇ ਐਤਵਾਰ ਸ਼ਾਮ ਨੂੰ ਡਿੱਗ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼