Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀ.ਸੀ. ਦੀ ਨਿਯੁਕਤੀ ਲਈ ਪੰਜਾਬ ਸਰਕਾਰ ਨੇ ਰਾਜਪਾਲ ਨੂੰ 5 ਮੈਂਬਰੀ ਪੈਨਲ ਭੇਜਿਆ

June 06, 2023 04:36 AM

ਚੰਡੀਗੜ੍ਹ, 6 ਜੂਨ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲਾ ਪੁਰੋਹਿਤ ਨੂੰ 5 ਮੈਂਬਰੀ ਪੈਨਲ ਭੇਜਿਆ ਹੈ। ਪੰਜਾਬ ਰਾਜਪਾਲ ਜਲਦੀ ਹੀ ਪੈਨਲ ਵਿੱਚੋਂ ਇੱਕ ਮੈਂਬਰ ਦੇ ਨਾਮ ‘ਤੇ ਮੋਹਰ ਲਗਾ ਸਕਦੇ ਹਨ।
ਪੈਨਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਾਵਾਂ ਵਿੱਚ ਪੀਜੀਆਈ ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਨਿਊਕਲੀਅਰ ਮੈਡੀਸਨ ਵਿਭਾਗ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇ.ਕੇ ਅਗਰਵਾਲ, ਚੰਡੀਗੜ੍ਹ ਜੀਐਮਸੀਐਚ-32 ਮਾਈਕਰੋਬਾਇਓਲੋਜੀ ਵਿਭਾਗ ਦੇ ਸਾਬਕਾ ਐਚਓਡੀ ਪ੍ਰੋਫੈਸਰ ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋ. ਰਾਜੀਵ ਸੂਦ ਹਨ।
ਪੰਜਾਬ ਦੇ ਰਾਜਪਾਲ ਨੂੰ ਪੈਨਲ ਭੇਜਣ ਤੋਂ ਪਹਿਲਾਂ ਮੁੱਖ ਸਕੱਤਰ ਵੀ.ਕੇ ਜੰਜੂਆ ਦੀ ਅਗਵਾਈ ਵਾਲੀ ਕਮੇਟੀ ਨੇ ਸਾਰੇ ਪੰਜ ਨਾਵਾਂ ‘ਤੇ ਚਰਚਾ ਕੀਤੀ ਸੀ। ਸਾਰਿਆਂ ਦੀ ਸਹਿਮਤੀ ਤੋਂ ਬਾਅਦ ਕਿਸੇ ਇੱਕ ਨਾਂ ‘ਤੇ ਫੈਸਲੇ ਲਈ ਫਾਈਲ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤੀ ਗਈ। ਰਾਜਪਾਲ ਇੱਕ ਹਫ਼ਤੇ ਦੇ ਅੰਦਰ ਕਿਸੇ ਇੱਕ ਨਾਮ ‘ਤੇ ਮੋਹਰ ਲਗਾ ਸਕਦੇ ਹਨ। ਪੰਜਾਬ ਦੇ ਰਾਜਪਾਲ ਨੇ 7-8 ਜੂਨ ਨੂੰ ਪੰਜਾਬ ਦੇ ਸਰਹੱਦੀ ਖੇਤਰ ਦਾ ਦੌਰਾ ਕਰਨਾ ਹੈ। ਜੇਕਰ ਅੱਜ ਉਨ੍ਹਾਂ ਦੇ ਨਾਂ ‘ਤੇ ਮੋਹਰ ਨਹੀਂ ਲੱਗੀ ਤਾਂ ਸਰਹੱਦੀ ਖੇਤਰ ਦੇ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਹੀ ਕਿਸੇ ਇਕ ਨਾਂ `ਤੇ ਫੈਸਲਾ ਲਿਆ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ