Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ: ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਲਈ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਦੇਣ ਦੀ ਮੰਗ

June 06, 2023 04:37 AM

-15 ਜੂਨ ਤੋਂ 15 ਅਕਤੂਬਰ ਤੱਕ 24 ਘੰਟੇ ਬਿਜਲੀ ਦੀ ਸਪਲਾਈ ਲਈ ਇਕ ਹਜ਼ਾਰ ਮੈਗਾਵਾਟ ਬਿਜਲੀ ਦੇਣ ਦੀ ਕੀਤੀ ਮੰਗ
ਚੰਡੀਗੜ੍ਹ, 6 ਜੂਨ (ਪੋਸਟ ਬਿਊਰੋ): ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ ਕੀਤੀ ਕਿ ਭਾਰੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਨੂੰ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਮੁਹੱਈਆ ਕੀਤੀ ਜਾਵੇ।

ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਮਾਨ ਨੇ ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਭਾਰੀ ਲੋੜ ਹੋਣ ਦਾ ਮੁੱਦਾ ਚੁੱਕਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ.) ਲਗਾਤਾਰ ‘ਪੁਸ਼ਪ ਪੋਰਟਲ’ ਉਤੇ ਬਿਜਲੀ ਦੀ ਉਪਲਬਧਤਾ ਉਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਿਆ ਹੈ ਕਿ ਹਾਲ ਦੀ ਘੜੀ ਇਸ ਪੋਰਟਲ ਉਤੇ ਬਿਜਲੀ ਦੀ ਉਪਲਬਧਤਾ ਅਨਿਸ਼ਚਤ ਹੈ ਅਤੇ ਇੱਥੇ ਸਿਰਫ਼ ਥੋੜ੍ਹੇ ਸਮੇਂ ਜਾਂ ਰੋਜ਼ਾਨਾ ਦੇ ਆਧਾਰ ਉਤੇ ਹੀ ਬਿਜਲੀ ਉਪਲਬਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਵਟਾਂਦਰੇ ਦੀ ਸਾਂਝੀ ਤਬਾਦਲਾ ਸ਼੍ਰੇਣੀ ਰਾਹੀਂ ਬਿਜਲੀ ਦੀ ਪੂਰਤੀ ਦੀ ਭਰੋਸੇਯੋਗਤਾ ਨਾ ਹੋਣ ਕਾਰਨ ਸੂਬੇ ਨੂੰ 15 ਜੂਨ ਤੋਂ 15 ਅਕਤੂਬਰ ਤੱਕ ਦੇ ਸਮੇਂ ਲਈ ਰੋਜ਼ਾਨਾ 24 ਘੰਟੇ ਇਕ ਹਜ਼ਾਰ ਮੈਗਾਵਾਟ ਦੀ ਬਿਜਲੀ ਸਪਲਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਵੱਲੋਂ ਹਾਲ ਹੀ ਵਿੱਚ ਪੰਜਾਬ ਸਣੇ ਪੂਰੇ ਉੱਤਰ-ਪੱਛਮ ਭਾਰਤ ਵਿੱਚ ਘੱਟ ਬਰਸਾਤ ਹੋਣ ਦੀ ਭਵਿੱਖਬਾਣੀ ਨੂੰ ਦੇਖਦਿਆਂ ਵਾਧੂ ਬਿਜਲੀ ਦੀ ਲੋੜ ਹੋਰ ਵਧ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੁਰਾਕ ਸੁਰੱਖਿਆ ਬਾਰੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਫ਼ਸਲ ਦੀ ਸੁਚਾਰੂ ਤੇ ਬਿਨਾਂ ਕਿਸੇ ਅੜਿੱਕੇ ਤੋਂ ਕਾਸ਼ਤ ਨੂੰ ਲਾਜ਼ਮੀ ਤੌਰ ਉਤੇ ਯਕੀਨੀ ਬਣਾਉਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕੇਂਦਰ ਮੰਤਰੀ ਆਰ.ਕੇ. ਸਿੰਘ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਸੂਬੇ ਨੂੰ ਕੇਂਦਰੀ ਖ਼ੇਤਰ ਦੇ ਬਿਜਲੀ ਉਤਪਾਦਨ ਸਟੇਸ਼ਨਾਂ ਤੋਂ ਵਾਧੂ ਬਿਜਲੀ ਦਾ ਨਿਰਧਾਰਨ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਆਪਣੇ ਤਾਪ ਬਿਜਲੀ ਘਰਾਂ ਲਈ ਪਛਵਾੜਾ (ਕੇਂਦਰੀ) ਕੋਲਾ ਖਾਣ ਤੋਂ ਬਾਕਾਇਦਾ ਆਧਾਰ ਉਤੇ ਕੋਲੇ ਦੀ ਸਪਲਾਈ ਮਿਲ ਰਹੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਦੇ ਬਾਵਜੂਦ ਸੂਬੇ ਦੀ ਕੁੱਲ ਬਿਜਲੀ ਉਤਪਦਾਨ ਸਮਰੱਥਾ 6500 ਮੈਗਾਵਾਟ ਹੈ, ਜਦੋਂ ਕਿ ਝੋਨੇ ਦੇ ਸੀਜ਼ਨ ਵੇਲੇ ਇਸ ਮੰਗ ਦੇ 15,500 ਮੈਗਾਵਾਟ ਤੱਕ ਪੁੱਜਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਆਖਿਆ ਕਿ ਇਸ ਲਈ ਬਿਜਲੀ ਦੀ ਭਾਰੀ ਮੰਗ ਦੀ ਪੂਰਤੀ ਲਈ ਆਗਾਮੀ ਝੋਨੇ/ਗਰਮੀਆਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਕੇਂਦਰੀ ਸਹਾਇਤਾ ਦੀ ਲੋੜ ਹੈ। ਇਕ ਹੋਰ ਮਸਲਾ ਚੁੱਕਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਨੇ 20 ਫਰਵਰੀ 2023 ਨੂੰ ਦਰਾਮਦ ਕੋਲਾ ਆਧਾਰਤ ਪਲਾਂਟਾਂ ਲਈ ਬਿਜਲੀ ਐਕਟ, 2003 ਦੀ ਧਾਰਾ 1 ਨੂੰ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਇਹ 15 ਜੂਨ 2023 ਤੱਕ ਲਾਗੂ ਰਹਿਣੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਗਰਮੀਆਂ ਦੇ ਆ ਰਹੇ ਸੀਜ਼ਨ ਕਾਰਨ ਸੀ.ਜੀ.ਪੀ.ਐਲ. ਮੁੰਦਰਾ ਵਿੱਚ ਸਾਡੇ 475 ਮੈਗਾਵਾਟ ਦੇ ਹਿੱਸੇ ਕਾਰਨ ਪੰਜਾਬ ਦੇ ਮਾਮਲੇ ਵਿੱਚ ਇਹ ਹਦਾਇਤਾਂ ਕਾਫ਼ੀ ਮਹੱਤਵਪੂਰਨ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਰੀ ਮੰਗ ਤੇ ਝੋਨੇ ਦਾ ਸੀਜ਼ਨ 10 ਜੂਨ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਕਾਰਨ ਇਸ ਸਮੇਂ ਦੌਰਾਨ ਸੂਬੇ ਨੂੰ 24 ਘੰਟੇ ਬਿਜਲੀ ਦੀ ਬੇਹੱਦ ਲੋੜ ਹੈ। ਇਸ ਲਈ ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਇਹ ਹਦਾਇਤਾਂ 15 ਅਕਤੂਬਰ ਤੱਕ ਵਧਾਉਣ ਲਈ ਆਖਿਆ ਤਾਂ ਕਿ ਸਮਾਜ ਦੇ ਹਰੇਕ ਵਰਗ ਦੀਆਂ ਬਿਜਲੀ ਲੋੜਾਂ ਦੀ ਪੂਰਤੀ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਦੇਸ਼ ਨੂੰ ਖੁਰਾਕ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿਸ ਕਾਰਨ ਕੇਂਦਰ ਸਰਕਾਰ, ਪੰਜਾਬ ਨੂੰ ਨਿਰੰਤਰ ਵਾਧੂ ਬਿਜਲੀ ਸਪਲਾਈ ਜ਼ਰੂਰ ਯਕੀਨੀ ਬਣਾਵੇ ਤਾਂ ਜੋ ਕਿਸਾਨਾਂ ਨੂੰ ਫਾਇਦਾ ਮਿਲ ਸਕੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ