Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ

June 06, 2023 06:46 AM

-ਵਿਭਾਗ ਨੇ ਆਰ.ਟੀ.ਏ. ਸਕੱਤਰਾਂ ਤੇ ਐਮ.ਵੀ.ਆਈਜ਼ ਨੂੰ ਲਿਖਤੀ ਹੁਕਮ ਜਾਰੀ ਕੀਤੇ
ਚੰਡੀਗੜ੍ਹ, 6 ਜੂਨ (ਪੋਸਟ ਬਿਊਰੋ): ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਲਈ ਇਹ ਪੈਂਡੈਂਸੀ ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ।
ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖਤੀ ਹੁਕਮ ਵੀ ਜਾਰੀ ਕੀਤੇ ਹਨ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਲੰਬਤ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ