Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ

June 06, 2023 09:52 AM

-ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਕੇਸ ਦੀ ਸੁਣਵਾਈ 26 ਤੋਂ ਮੁੜ ਸ਼ੁਰੂ ਹੋਵੇਗੀ
ਚੰਡੀਗੜ੍ਹ, 6 ਜੂਨ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐੱਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ।

ਕਬਿਲੇਗੌਰ ਹੈ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੈਂ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿੱਜੀ ਤੌਰ ਉਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟਰੈਵਲ ਏਜੰਟ ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ, ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ।

ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖਤ ਹੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈਕ ਕਰਨ।

ਧਾਲੀਵਾਲ ਨੇ ਇਹ ਵੀ ਦੱਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਸਾਡੇ ਨਾਲ ਸਾਂਝੀ ਕੀਤੀ ਸੀ ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ