Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ
 
ਪੰਜਾਬ

ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ : ਹਰਜੋਤ ਸਿੰਘ ਬੈਂਸ

June 06, 2023 09:53 AM

ਚੰਡੀਗੜ੍ਹ, 6 ਜੂਨ (ਪੋਸਟ ਬਿਊਰੋ): ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸਿ਼ਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ।
ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸਿ਼ਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿੱਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ।
ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿੱਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ/ਯੂਨੀਵਰਸਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਨੋਟਿਸ ਤੁਰੰਤ ਜਾਰੀ ਕੀਤਾ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ