Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਆਬਕਾਰੀ ਵਿਭਾਗ ਨੇ ਗੁੰਡਾਗਰਦੀ `ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸਧਾਰਕਾਂ 'ਤੇ ਸਿ਼ਕੰਜਾ ਕੱਸਿਆ

June 06, 2023 09:54 AM

-ਚੀਮਾ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਪਾਲਣਾ ਕਰਨ ਦੇ ਨਿਰਦੇਸ਼
-ਹੁਣ ਤੱਕ ਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਆਬਕਾਰੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ
ਚੰਡੀਗੜ੍ਹ, 6 ਜੂਨ (ਪੋਸਟ ਬਿਊਰੋ): ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਨੇ ਅੱਜ ਆਬਕਾਰੀ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਦੇ ਨਾਂ 'ਤੇ ਗੁੰਡਾਗਰਦੀ ਕਰਨ ਵਾਲੇ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਮੀਟਿੰਗ ਕੀਤੀ।
ਇਸ ਵੀਡੀਓ ਕਾਨਫਰੰਸ (ਵੀ.ਸੀ.) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਸ਼ਰਾਬ ਠੇਕੇਦਾਰਾਂ ਦੁਆਰਾ ਚੈਕਿੰਗ ਦੇ ਇਸ ਗੈਰ-ਕਾਨੂੰਨੀ ਅਭਿਆਸ ਨੂੰ ਖਤਮ ਕਰਨ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵਿੱਤ ਕਮਿਸ਼ਨਰ ਟੈਕਸੇਸ਼ਨ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਬਕਾਰੀ ਵਿਭਾਗ ਨੂੰ ਇਨ੍ਹਾਂ ਅਨਸਰਾਂ 'ਤੇ ਇਸ ਤਰ੍ਹਾਂ ਨਕੇਲ ਕੱਸਣ ਲਈ ਕਿਹਾ ਗਿਆ ਹੈ ਤਾਂ ਜੋ ਇਨ੍ਹਾਂ ਕੁਝ ਸ਼ਰਾਰਤੀ ਅਨਸਰਾਂ ਦੇ ਹੱਥੋਂ ਆਮ ਜਨਤਾ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।
ਇਸ ਵੀਡੀਓ ਕਾਨਫ਼ਰੰਸ (ਵੀ.ਸੀ.) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਵੱਲੋਂ ਚੈਕਿੰਗ ਦੀ ਇਸ ਗੈਰ-ਕਾਨੂੰਨੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਤਹਿਤ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ ਤਾਂ ਜੋ ਅਜਿਹੇ ਅਨਸਰਾਂ ਹੱਥੋਂ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਪੂਰੀ ਤਰ੍ਹਾ ਖਤਮ ਕੀਤਾ ਜਾ ਸਕੇ।

ਇਸ ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਕੁਝ ਲਾਇਸੰਸਧਾਰਕਾਂ ਦੇ ਅਜਿਹੇ ਗੈਰ-ਕਾਨੂੰਨੀ, ਭੱਦੇ ਅਤੇ ਹਮਲਾਵਰ ਵਤੀਰੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਆਦੇਸ਼ ਦਿੱਤੇ ਕਿ ਕਿਸੇ ਵੀ ਹਾਲਤ ਵਿੱਚ ਆਬਕਾਰੀ ਲਾਇਸੰਸਧਾਰਕਾਂ ਨੂੰ ਆਬਕਾਰੀ ਅਮਲੇ ਦੀ ਗੈਰ-ਹਾਜ਼ਰੀ ਵਿੱਚ ਚੈਕਿੰਗ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਬੰਧਤ ਆਬਕਾਰੀ ਅਧਿਕਾਰੀਆਂ ਜਾਂ ਆਬਕਾਰੀ ਇੰਸਪੈਕਟਰਾਂ ਦਾ ਫਰਜ਼ ਬਣਦਾ ਹੈ ਕਿ ਜਿੱਥੇ ਵੀ ਲੋੜ ਹੋਵੇ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਮੰਤਵ ਲਈ ਉਨ੍ਹਾਂ ਆਬਕਾਰੀ ਇੰਸਪੈਕਟਰਾਂ ਨੂੰ ਜ਼ਿਲ੍ਹਾ ਪੱਧਰੀ ਰੋਸਟਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਬਕਾਰੀ ਲਾਇਸੰਸਧਾਰਕਾਂ ਵੱਲੋਂ ਕਿਸੇ ਵੀ ਨਿੱਜੀ ਵਾਹਨ 'ਤੇ ਆਬਕਾਰੀ ਸਬੰਧੀ ਕੋਈ ਸਟਿੱਕਰ ਜਾਂ ਬੈਨਰ ਨਹੀਂ ਲਗਾਇਆ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਵਾਹਨ ਸੜਕ 'ਤੇ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਦਭਾਵਨਾ ਵਾਲਾ ਸਮਾਜਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕਿਸੇ ਵੀ ਆਬਕਾਰੀ ਲਾਇਸੰਸਧਾਰਕ ਦੀਆਂ ਅਜਿਹੀਆਂ ਸਮਾਜਿਕ ਤੌਰ 'ਤੇ ਅਸਵੀਕਾਰਨਯੋਗ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਸੰਦਰਭ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਕੀਤੀ ਗਈ ਕੁਤਾਹੀ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ