Welcome to Canadian Punjabi Post
Follow us on

11

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਮੁੱਖ ਮੰਤਰੀ ਵੱਲੋਂ ਸੂਬੇ ਭਰ ਵਿਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

June 06, 2023 09:54 AM

- ਸੂਬੇ ਦੇ ਅਮੀਰ ਸਭਿਆਚਾਰ, ਕਲਾ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਉਭਾਰਨਾ ਦੇ ਮੰਤਵ ਨਾਲ ਲਿਆ ਫੈਸਲਾ
-ਸੈਰ-ਸਪਾਟਾ ਵਿਭਾਗ ਨੂੰ ਨਿਯਮਿਤ ਵਕਫ਼ਿਆਂ ‘ਤੇ ਅਜਿਹੇ ਸੱਭਿਆਚਾਰਕ ਸਮਾਗਮਾਂ ਕਰਵਾਉਣ ਸਬੰਧੀ ਮਸੌਦਾ ਤਿਆਰ ਕਰਨ ਲਈ ਕਿਹਾ
ਚੰਡੀਗੜ੍ਹ, 6 ਜੂਨ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ।

ਮੁੱਖ ਮੰਤਰੀ ਨੇ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਇਸ ਦੌਰਾਨ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਸੂਬੇ ਵਿੱਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸੱਭਿਆਚਾਰਕ ਸਮਾਗਮ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ ਨਕਸ਼ੇ ‘ਤੇ ਪ੍ਰਮੁੱਖਤਾ ਨਾਲ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸੈਲਾਨੀਆਂ ਦੀ ਆਵਾਜਾਈ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ/ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ਵਿੱਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ‘ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ ਤਾਂ ਜੋ ਇਹ ਇਕ ਵਿਸ਼ਾਲ ਸਮਾਗਮ ਵਜੋਂ ਉਭਰ ਕੇ ਸਾਹਮਣੇ ਆ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਭਰ ‘ਚ ਕਰਵਾਏ ਜਾਣ ਅਤੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਸਮਾਗਮ ਸੈਰ-ਸਪਾਟਾ ਸਰੋਤਾਂ ਦੀ ਜ਼ਿੰਮੇਵਾਰਾਨਾ ਸਾਂਭ-ਸੰਭਾਲ ਅਤੇ ਢੁਕਵੇਂ ਵਿਕਾਸ ਰਾਹੀਂ ਵੱਡੇ ਪੱਧਰ ’ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਸੂਬੇ ਦੇ ਸੈਰ-ਸਪਾਟੇ ਖੇਤਰ ਵਿੱਚ ਮੌਜੂਦ ਅਣਵਰਤੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਵਰਤਣ ਵਿੱਚ ਹੁਲਾਰਾ ਮਿਲੇਗਾ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੈਰ-ਸਪਾਟਾ ਖੇਤਰ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ ‘ਤੇ ਕਰਵਾਉਣ ਲਈ ਬਾਰੀਕੀ ਨਾਲ ਸਾਰਨੀ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਆਉਣ ਵਾਲੀਆਂ ਨਸਲਾਂ ਤੱਕ ਪਹੁੰਚਾਇਆ ਜਾ ਸਕੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ