Welcome to Canadian Punjabi Post
Follow us on

14

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ : ਹਰਚੰਦ ਸਿੰਘ ਬਰਸਟਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨਸਾਈਕਲਿੰਗ ਨੂੰ ਸ਼ਹਿਰ `ਚ ਉਤਸ਼ਾਹਿਤ ਕਰਨ ਲਈ ਮਿਸੀਸਾਗਾ ਦੇਵੇਗਾ ਤਿੰਨ ਨਵੇਂ ਅਵਾਰਡਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬੀ ਮੂਲ ਦੀਆਂ ਖਿਡਾਰਣਾਂ ਸ਼ਾਮਿਲ
 
ਕੈਨੇਡਾ

ਹੁਣ ਬਿਨਾਂ ਵੀਜ਼ਾ ਦੇ ਕੈਨੇਡਾ ਵਿਜਿ਼ਟ ਕਰ ਸਕਣਗੇ 13 ਹੋਰਨਾਂ ਦੇਸ਼ਾਂ ਦੇ ਵਾਸੀ

June 06, 2023 11:21 PM

ਓਟਵਾ, 6 ਜੂਨ (ਪੋਸਟ ਬਿਊਰੋ) : ਕੈਨੇਡਾ ਉਨ੍ਹਾਂ ਦੇਸ਼ਾਂ ਦੀ ਲਿਸਟ ਵਿੱਚ ਵਾਧਾ ਕਰਨ ਜਾ ਰਿਹਾ ਹੈ ਜਿੱਥੋਂ ਦੇ ਵਾਸੀ ਬਿਨਾਂ ਟਰੈਵਲ ਵੀਜ਼ਾ ਦੇ ਇੱਥੇ ਵਿਜਿ਼ਟ ਕਰਨ ਦੇ ਯੋਗ ਹੋਣਗੇ।
ਇਮੀਗ੍ਰੇਸ਼ਨ, ਰਫਿਊਜੀਜ਼ ਤੇ ਸਿਟੀਜ਼ਨਸਿ਼ਪ ਮੰਤਰੀ ਸ਼ਾਨ ਫਰੇਜ਼ਰ ਨੇ ਆਖਿਆ ਕਿ ਐਂਟੀਗੁਆ ਐਂਡ ਬਰਬੂਡਾ, ਅਰਜਨਟੀਨਾ, ਕੌਸਟਾਰਿਕਾ, ਮੋਰਾਕੋ, ਪਨਾਮਾ, ਫਿਲੀਪੀਨਜ਼, ਸੇਂਟ ਕਿਟਸ ਐਂਡ ਨੇਵਿਸ, ਸੇਂਟ ਲੂਸੀਆ, ਸੇਂਟ ਵਿੰਸੈਂਟ ਐਂਡ ਦ ਗ੍ਰੇਨਾਡਾਈਨਜ਼, ਸੇਸ਼ੈਲਜ਼, ਥਾਈਲੈਂਡ, ਤ੍ਰਿਨੀਦਾਦ ਐਂਡ ਟੋਬੈਗੋ, ਉਰੂਗੁਏ ਅਜਿਹੇ ਦੇਸ਼ ਹਨ ਜਿੱਥੋਂ ਦੇ ਵਾਸੀ ਵੀਜ਼ੇ ਤੋਂ ਬਿਨਾਂ ਛੇ ਮਹੀਨੇ ਤੱਕ ਕੈਨੇਡਾ ਵਿਜਿ਼ਟ ਕਰ ਸਕਦੇ ਹਨ।
ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਫਰੇਜ਼ਰ ਨੇ ਆਖਿਆ ਕਿ ਹੁਣ ਦੁਨੀਆਂ ਭਰ ਦੇ ਕਈ ਹੋਰਨਾਂ ਦੇਸ਼ਾਂ ਤੋਂ ਲੋਕ ਕਦੇ ਨਾ ਭੁੱਲਣ ਵਾਲੇ ਐਡਵੈਂਚਰ ਦਾ ਆਨੰਦ ਲੈ ਸਕਣਗੇ, ਸਾਡੇ ਦੇਸ਼ ਦੇ ਖੂੁਬਸੂਰਤ ਨਜ਼ਾਰਿਆਂ ਨੂੰ ਵੇਖ ਸਕਣਗੇ, ਪਰਿਵਾਰ ਤੇ ਦੋਸਤਾਂ ਮਿੱਤਰਾਂ ਨੂੰ ਮਿਲ ਸਕਣਗੇ ਤੇ ਸਾਡੇ ਸੱਭਿਆਚਾਰ ਤੋਂ ਜਾਣੂ ਹੋ ਸਕਣਗੇ। ਫਰੇਜ਼ਰ ਨੇ ਆਖਿਆ ਕਿ ਇਸ ਫੈਸਲੇ ਨਾਲ ਨਾ ਸਿਰਫ ਟਰੈਵਲਰਜ਼ ਨੂੰ ਸਹੂਲਤ ਹੋਵੇਗੀ ਸਗੋਂ ਟਰੈਵਲ, ਟੂਰਿਜ਼ਮ ਤੇ ਆਰਥਿਕ ਫਾਇਦੇ ਦੇ ਨਾਲ ਨਾਲ 13 ਦੇਸ਼ਾਂ ਨਾਲ ਸਬੰਧ ਹੋਰ ਮਜ਼ਬੂਤ ਹੋਣਗੇ।
ਇਨ੍ਹਾਂ 13 ਦੇਸ਼ਾਂ ਨੂੰ ਉਨ੍ਹਾਂ 50 ਹੋਰਨਾਂ ਥਾਵਾਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਜਿੱਥੋਂ ਦੇ ਵਾਸੀਆਂ ਨੂੰ ਵੀਜ਼ਾ ਤੋਂ ਛੋਟ ਹੈ ਤੇ ਜਿੱਥੋਂ ਦੇ ਵਾਸੀ ਇਲੈਕਟ੍ਰੌਨਿਕ ਟਰੈਵਲ ਆਥਰਾਈਜੇ਼ਸ਼ਨ (ਈਟੀਏ) ਯੋਗ ਹਨ। ਇਨ੍ਹਾਂ ਵਿੱਚ ਉਹ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਜਾਂ ਤਾਂ ਕੈਨੇਡਾ ਦਾ ਵੀਜ਼ਾ ਲਿਆ ਹੋਵੇ ਤੇ ਜਾਂ ਫਿਰ ਉਨ੍ਹਾਂ ਕੋਲ ਅਮਰੀਕਾ ਦਾ ਯੋਗ ਨੌਨ ਇਮੀਗ੍ਰੈਂਟ ਵੀਜ਼ਾ ਹੋਵੇ।
ਇਸ ਫੈਸਲੇ ਨਾਲ ਕੈਨੇਡਾ ਦੇ ਵੀਜ਼ਾ ਲਈ ਅਪਲਾਈ ਕਰ ਚੁੱਕੇ ਹਜ਼ਾਰਾਂ ਬਿਨੈਕਾਰਾਂ ਨੂੰ ਰਾਹਤ ਮਿਲੇਗੀ ਤੇ ਉਹ ਆਪਣੀਆਂ ਵੀਜ਼ਾ ਸਬੰਧੀ ਅਰਜ਼ੀਆਂ ਵਾਪਿਸ ਲੈ ਸਕਣਗੇ ਤੇ ਸਿਸਟਮ ਤੋਂ ਬੋਝ ਘਟੇਗਾ। ਇਸ ਦੌਰਾਨ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਆਖਿਆ ਕਿ ਇਸ ਸੂਚੀ ਵਿੱਚ 13 ਦੇਸ਼ਾਂ, ਖਾਸਤੌਰ ਉੱਤੇ ਫਿਲੀਪੀਨਜ਼, ਨੂੰ ਸ਼ਾਮਲ ਕਰਨਾ ਫੈਡਰਲ ਸਰਕਾਰ ਦੀ ਇੰਡੋਪੈਸੇਫਿਕ ਰਣਨੀਤੀ ਦਾ ਹਿੱਸਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਗੈਸ ਸਟੇਸ਼ਨ `ਤੇ ਹਥਿਆਰਬੰਦ ਲੁੱਟਖੋਹ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜਖ਼ਮੀ ਪੁਲਿਸ ਨੇ ਸੈਂਡੀ ਹਿੱਲ ਵਿੱਚ ਵਾਹਨ ਚੋਰੀ ਦੇ ਮੁਲਜ਼ਮ ਦੀ ਭਾਲ ਲਈ ਲੋਕਾਂ ਤੋਂ ਮੰਗੀ ਮਦਦ ਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤ ਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲ ਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂ ਲਾਇਡਮਿਨਸਟਰ ਵਿੱਚ ਦੇਖਿਆ ਗਿਆ ਕੌਗਰ ਪਾਇਲਟ ਤੋਂ ਨਹੀਂ ਰੁਕਿਆ ਜਹਾਜ਼, ਖੇਤ ਵਿੱਚ ਹੋਇਆ ਹਾਦਸੇ ਦਾ ਸਿ਼ਕਾਰ, ਕੋਈ ਜਾਨੀ ਨੁਕਸਾਨ ਨਹੀਂ ਬੀਫ ਟੰਗ ਖਾਣ ਨਾਲ ਚਾਰ ਲੋਕ ਬੀਮਾਰ : ਸਿਹਤ ਮੰਤਰਾਲਾ ਪੁਲਿਸ ਨੇ ਕਿੰਗਸਟਨ ਵਿੱਚ ਫੇਂਟੇਨਾਇਲ ਦੀ ਵੱਡੀ ਖੇਪ ਕੀਤੀ ਜ਼ਬਤ, ਤਿੰਨ ਗ੍ਰਿਫ਼ਤਾਰ ਪੁਲਿਸ ਬੈਰਹੇਵਨ ਰੋਡ `ਤੇ ਮਿਲੀ ਲਾਸ਼, ਪੁਲਿਸ ਕਰ ਰਹੀ ਜਾਂਚ