Welcome to Canadian Punjabi Post
Follow us on

28

March 2024
 
ਪੰਜਾਬ

ਬਟਾਲਾ ਦੇ ਨੌਜਵਾਨ ਨੇ ਦੱਖਣੀ ਕੋਰੀਆ ‘ਚ ਹੋਈ ਅਥਲੈਟਿਕਸ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ

June 07, 2023 05:58 AM

ਬਟਾਲਾ , 7 ਜੂਨ (ਪੋਸਟ ਬਿਊਰੋ): ਯੇਚਿਓਨ (ਦੱਖਣੀ ਕੋਰੀਆ) ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸਿ਼ਪ ਦੇ ਪਹਿਲੇ ਦਿਨ ਹੀ ਬਟਾਲਾ ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੋਸ਼ਨ ਕੀਤਾ ਹੈ। ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ 55.66 ਮੀਟਰ ਥਰੋਅ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ।ਪਿੱਛੇ ਵਿਧਵਾ ਮਾਂ ਕੋਲੋ ਖੁਸ਼ੀਆਂ ਸੰਭਾਲੀ ਨਹੀਂ ਜਾ ਰਹੀਆਂ ਹੈ ਤੇ ਬਟਾਲਾ ਦੇ ਪੁਲਿਸ ਸਾਂਝ ਕੇਂਦਰ ਵਿਖੇ ਡੇਲੀ ਬੇਸ ਤੇ ਨੌਕਰੀ ਕਰਨ ਵਾਲੀ ਇਹ ਵਿਧਵਾ ਮਾਂ ਸਟਾਫ ਵਿੱਚ ਮਠਿਆਈ ਵੰਡਦੀ ਥੱਕ ਨਹੀਂ ਰਹੀ ਕਹਿੰਦੀ ਜਦੋ ਬੇਟਾ ਵਾਪਸ ਆਵੇਗਾ ਤਾਂ ਜੀਅ ਭਰ ਕੇ ਖੁਸ਼ੀਆਂ ਮਨਾਏਗੀ।
ਗੋਲਡ ਮੈਡਲ ਜੇਤੂ ਭਰਤਪ੍ਰੀਤ ਸਿੰਘ ਦੀ ਮਾਤਾ ਰਜਨੀ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਦੇ ਬਟਾਲਾ ਵਿਖੇ ਸਾਂਝ ਕੇਂਦਰ ਵਿੱਚ 287 ਰੁਪਏ ਦਿਹਾੜੀ ਤੇ ਡੇਲੀ ਬੇਸ ਤੇ ਕੰਮ ਕਰਦੀ ਹੈ ਜਦਕਿ ਉਸਦੇ ਪਤੀ ਵੀ ਪੰਜਾਬ ਪੁਲਿਸ ਵਿਚ ਹੈਡ ਕਾਂਸਟੇਬਲ ਸਨ, ਉਹਨਾਂ ਦੀ ਬਿਮਾਰੀ ਦੇ ਕਾਰਨ ਮੋਤ ਹੋ ਗਈ ਸੀ ਪਰ ਉਸਨੂੰ ਆਪਣੇ ਪਤੀ ਦੀ ਜਗ੍ਹਾ ਤੇ ਅਜੇ ਤੱਕ ਪੱਕੀ ਨੌਕਰੀ ਨਹੀਂ ਮਿਲੀ। ਵਿਭਾਗ ਦੇ ਕਈ ਅਧਿਕਾਰੀਆਂ ਸਮੇਤ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਤੱਕ ਚੱਕਰ ਲਗਾਏ ਪਰ ਕੀਤੇ ਕੋਈ ਸੁਣਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਮੇਰੇ ਪਤੀ ਦੀ ਮੌਤ ਤੋਂ ਬਾਅਦ ਮੇਰੀ ਕਿਸੇ ਨੇ ਕੋਈ ਮਦਦ ਨਹੀਂ ਕੀਤੀ ਤੇ ਇਹਨਾਂ ਮੁਸ਼ਕਿਲਾਂ ‘ਚ ਮੈਂ ਆਪਣੇ ਬੱਚੇ ਬਹੁਤ ਮੁਸ਼ਕਿਲ ਨਾਲ ਪਾਲੇ ਤੇ ਅੱਜ ਮੇਰੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਮੇਰੇ ਬੱਚੇ ਦਾ ਸੁਪਨਾ ਹੈ ਕੇ ਉਹ ਮਿਹਨਤ ਕਰਕੇ ਆਪਣੇ ਪਿਤਾ ਦੀ ਨੋਕਰੀ ਨੂੰ ਹਾਸਲ ਕਰਨਾ ਚਾਹੰਦੇ ਹਨ, ਮੇਰੇ ਦੋਵੇਂ ਬੱਚੇ ਆਈ.ਪੀ.ਐੱਸ ਅਫਸਰ ਬਣਨਾ ਚਾਹੰਦੇ ਹਨ।
ਬਟਾਲਾ ਸਾਂਝ ਕੇਂਦਰ ਦੇ ਇੰਚਾਰਜ ਅਤੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਭਰਤਪ੍ਰੀਤ ਸਿੰਘ ਬਹੁਤ ਮਿਹਨਤੀ ਬੱਚਾ ਹੈ ਅਤੇ ਉਸਦੇ ਸੁਪਨੇ ਵੀ ਵੱਡੇ ਹਨ ਉਸਦੀ ਮਾਂ ਰਜਨੀ ਨੇ ਬਹੁਤ ਮਿਹਨਤ ਨਾਲ ਆਪਣੇ ਬੱਚੇ ਪਾਲੇ ਹਨ ਅਤੇ ਹੁਣ ਸਾਨੂੰ ਬਹੁਤ ਖੁਸ਼ੀ ਹੈ ਕੇ ਭਰਤਪ੍ਰੀਤ ਸਿੰਘ ਸਫਲਤਾ ਦੀਆਂ ਪੌੜੀਆਂ ਚੜ੍ਹ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ