Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

June 07, 2023 06:20 AM

ਚੰਡੀਗੜ੍ਹ, 7 ਜੂਨ (ਪੋਸਟ ਬਿਊਰੋ): ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ (ਪੀ.ਐਸ.ਆਰ.ਐਲ.ਐਮ) ਤਹਿਤ ਗ਼ਰੀਬ ਦਿਹਾਤੀ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾਂਦੇ ਹਨ ਅਤੇ ਪੀ.ਐਸ.ਆਰ.ਐਲ.ਐਮ. ਸਕੀਮ ਨੂੰ ਪਿੰਡ ਪੱਧਰ 'ਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਲੋੜਵੰਦ ਔਰਤਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਕਰਮਚਾਰੀਆਂ ਦਾ ਵਿਸ਼ੇਸ ਯੋਗਦਾਨ ਹੁੰਦਾ ਹੈ, ਇਸ ਲਈ ਉਹ ਆਪਣੀ ਡਿਊਟੀ ਮਿਸ਼ਨਰੀ ਭਾਵਨਾ ਨਾਲ ਨਿਭਾਉਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਦੇ ਲਾਗੂ ਹੋਣ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤ ਮੈਂਬਰਾਂ ਦੀ ਨਿਰਭਰਤਾ ਪ੍ਰਾਈਵੇਟ ਫ਼ਾਇਨਾਂਸਰ 'ਤੇ ਕਾਫ਼ੀ ਹੱਦ ਤੱਕ ਘੱਟ ਗਈ ਹੈ। ਇਸ ਸਕੀਮ ਅਧੀਨ ਪਿੰਡਾਂ ਦੀਆਂ ਔਰਤ ਉਤਪਾਦਕਾਂ ਨੂੰ ਖੇਤੀਬਾੜੀ ਅਤੇ ਪਸ਼ੂ-ਧਨ ਉਤਪਾਦਨ ਵਧਾਉਣ, ਵੈਲਯੂ ਚੇਨ ਵਿਕਸਿਤ ਕਰਨ ਅਤੇ ਗ਼ੈਰ-ਖੇਤੀ ਗਤੀਵਿਧੀਆਂ ਜਿਵੇਂ ਸੈਨੇਟਰੀ ਪੈਡ, ਅਚਾਰ, ਦਸਤਕਾਰੀ ਦੀਆਂ ਚੀਜ਼ਾਂ ਬਣਾਉਣ ਅਤੇ ਸਟੋਰ ਚਲਾਉਣ ਆਦਿ ਜ਼ਰੀਏ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਰਾਹੀਂ ਇਸ ਸਕੀਮ ਦਾ ਲਾਭ ਪੇਂਡੂ ਔਰਤਾਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਹੱਥਾਂ ਦੇ ਹੁਨਰ ਨੂੰ ਨਿਖਾਰਦੇ ਹੋਏ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗ ਦੀਆਂ ਵੱਖ-ਵੱਖ ਆਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਵਿਭਾਗ ਵਿੱਚ 8 ਕਲਰਕਾਂ ਤੋਂ ਇਲਾਵਾ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਅਧੀਨ ਰੱਖੇ ਗਏ 126 ਮੁਲਾਜ਼ਮਾਂ ਵਿੱਚ 8 ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, 9 ਜ਼ਿਲ੍ਹਾ ਐਮ.ਆਈ.ਐਸ ਮੈਨੇਜਰ, 48 ਬਲਾਕ ਪ੍ਰੋਗਰਾਮ ਮੈਨੇਜਰ, 20 ਬਲਾਕ ਪ੍ਰੋਗਰਾਮ ਮੈਨੇਜਰ (ਲਾਇਵਲੀਹੁਡਜ਼), 2 ਬਲਾਕ ਪ੍ਰੋਗਰਾਮ ਮੈਨੇਜਰ (ਐਸ.ਵੀ.ਈ.ਪੀ/ਐਨ.ਐਫ਼), 32 ਕਲੱਸਟਰ ਕੋਆਰਡੀਨੇਟਰ ਅਤੇ ਸਟੇਟ ਪੱਧਰ 'ਤੇ 3 ਯੰਗ ਪ੍ਰੋਫੈਸ਼ਨਲ, 2 ਆਫਿਸ ਅਸਿਸਟੈਂਟ, 1 ਅਕਾਊਂਟ ਅਸਿਸਟੈਂਟ ਅਤੇ 1 ਐਮ.ਆਈ.ਐਸ ਅਸਿਸਟੈਂਟ ਸ਼ਾਮਲ ਹਨ।

ਸਮਾਗਮ ਦੌਰਾਨ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਾਇਰੈਕਟਰ ਸੰਜੀਵ ਗਰਗ, ਵਧੀਕ ਮੁੱਖ ਕਾਰਜਕਾਰੀ ਅਫ਼ਸਰ ਐਸ.ਪੀ. ਆਂਗਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ