Welcome to Canadian Punjabi Post
Follow us on

11

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਆਰ ਐਸ ਐਸ ਨਾਲ ਜੁੜੇ ਆਰ ਐਫ ਆਰ ਐਫ ਨਾਲ ਸਿੰਡੀਕੇਟ ਰਾਹੀਂ ਧੱਕੇ ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰਨ ਦੀ ਕੀਤੀ ਨਿਖੇਧੀ

June 07, 2023 03:25 PM

-ਰੋਮਾਣਾ ਨੇ ਕਿਹਾ ਕਿ ਪਾਰਟੀ ਐਮ ਓ ਯੂ ਦਾ ਵਿਰੋਧ ਕਰੇਗੀ, ਸੈਨੇਟ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਆਰ ਐਸ ਐਸ ਹਵਾਲੇ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਨਾ ਦੇਣ
ਚੰਡੀਗੜ੍ਹ, 7 ਜੂਨ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸਵੈਮ ਸੇਵਕ ਸਿੰਘ (ਆਰ ਐਸ ਐਸ) ਨਾਲ ਜੁੜੇ ਰਿਸਰਚ ਫਾਰ ਰਿਸਰਚਜੈਂਟ ਫਾਉਂਡੇਸ਼ਨ (ਆਰ ਐਫ ਆਰ ਐਫ) ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰਨ ਦੀ ਨਿਖੇਧੀ ਕੀਤੀ ਅਤੇ ਜ਼ੋਰਦੇ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅਸਿੱਧੇ ਤੌਰ ’ਤੇ ਆਰ ਐਸ ਐਸ ਹਵਾਲੇ ਕੀਤੀ ਜਾ ਰਹੀ ਹੈ। ਪਾਰਟੀ ਨੇ ਐਲਾਨ ਕੀਤਾ ਕਿ ਉਹ ਇਸ ਤਜਵੀਜ਼ ਨੂੰ ਸੈਨੇਟ ਵਿਚ ਪੇਸ਼ ਕਰਨ ਵੇਲੇ ਸਮੇਤ ਇਸ ਐਮ ਓ ਯੂ ਦਾ ਜ਼ੋਰਦਾਰ ਵਿਰੋਧ ਕਰੇਗੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਰ ਐਸ ਐਸ ਸਾਡੇ ਵਿਦਿਅਕ ਅਦਾਰਿਆਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ ਅਤੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਇਸ ਕਾਰਵਾਈ ਵਿਚ ਇਕ ਯੰਤਰ ਵਜੋਂ ਉਸਨੂੰ ਸਹਿਯੋਗ ਦੇ ਰਹੇ ਹਨ।
ਉਹਨਾਂ ਦੱਸਿਆ ਕਿ ਕਿਵੇਂ ਵਾਈਸ ਚਾਂਸਲਰ ਨੇ 21 ਮਾਰਚ ਨੂੰ ਇਕ ਕਮੇਟੀ ਦਾ ਗਠਨ ਕੀਤਾ ਤਾਂ ਜੋ ਆਰ ਐਸ ਐਸ ਨਾਲ ਜੁੜੇ ਭਾਰਤੀ ਸਿਕਸ਼ਣ ਮੰਡਲ ਵੱਲੋਂ ਸਥਾਪਿਤ ਆਰ ਐਫ ਆਰ ਐਫ ਨਾਲ ਐਮ ਓ ਯੂ ’ਤੇ ਹਸਤਾਖ਼ਰ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਇਸ ਕਮੇਟੀ ਨੇ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਇਹ ਤਜਵੀਜ਼ 23 ਅਪ੍ਰੈਲ ਨੂੰ ਸਿੰਡੀਕੇਟ ਅੱਗੇ ਪੇਸ਼ ਕੀਤੀ ਗਈ ਜਿਸਨੇ ਇਤਰਾਜ਼ਾਂ ਕਾਰਨ ਇਸਨੂੰ ਮਨਜ਼ੂਰੀ ਨਹੀਂ ਦਿੱਤੀ ਪਰ ਅਖੀਰ 27 ਮਈ ਨੂੰ ਮਨਜ਼ੂਰੀ ਦੇ ਦਿੱਤੀ।

ਸਿੰਡੀਕੇਟ ਮੀਟਿੰਗ ਵਿਚ ਵਿਰੋਧ ਦੇ ਬਾਵਜੂਦ ਐਮ ਓ ਯੂ ਪਾਸ ਕਰਨ ਸਬੰਧੀ ਕਾਰਵਾਈ ਦੇ ਵੇਰਵੇ ਪੜ੍ਹ ਕੇ ਸੁਣਾਉਂਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਯੂਨੀਵਰਸਿਟੀ ਆਰ ਐਫ ਆਰ ਐਫ ਦੇ ਹਵਾਲੇ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਐਮ ਓ ਯੂ ਮੁਤਾਬਕ ਪੰਜਾਬ ਯੂਨੀਵਰਸਿਟੀ ਲਈ ਆਰ ਐਫ ਆਰ ਐਫ ਦੀਆਂ ਗਤੀਵਿਧੀਆਂ ਦਾ ਪ੍ਰਚਾਰ ਕਰਨਾ ਅਤੇ ਇਸ ਸੰਸਥਾ ਬਾਰੇ ਜਾਗਰੂਕਤਾਪੈਦਾ ਕਰਨਾ, ਇਸਨੂੰ ਬੁਨਿਆਦੀ ਢਾਂਚਾ ਤੇ ਅਕਾਦਮਿਕ ਮਦਦ ਦੇਣਾ, ਫੈਕਲਟੀ ਤੇ ਸਟੂਡੈਂਟ ਐਕਸਚੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨਾ ਅਤੇ ਆਰ ਐਫ ਆਰ ਐਫ ਨੂੰ ਡਾਕਟਰੇਟ ਥੀਸਸ ਸਮੇਤ ਡਿਗਰੀਆਂ ਦੇਣ ਲਈ ਮਾਨਤਾ ਦੇਣਾ ਲਾਜ਼ਮੀ ਹੋਵੇਗਾ।
ਰੋਮਾਣਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਜਿਸਦੀ ਪਹੁੰਚ ਧਰਮ ਨਿਰਪੱਖ ਸੀ, ਨੇ ਆਰ ਐਸ ਐਸ ਨਾਲ ਜੁੜੇ ਸੰਗਠਨ ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰ ਲਏ ਹਾਲਾਂਕਿ ਅਸਲੀਅਤ ਇਹ ਸੀ ਕਿ ਫਾਉਂਡੇਸ਼ਨ ਨਾ ਤਾਂ ਕਾਲਜ ਹੈ, ਨਾ ਡੀਮਡ ਯੂਨੀਵਰਸਿਟੀ ਜਾਂ ਯੂਨੀਵਰਸਿਟੀ। ਉਹਨਾਂ ਕਿਹਾ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੇ ਅਜਿਹੇ ਐਮ ਓ ਯੂ ਨੂੰ ਮਾਨਤਾ ਦੇਣੀ ਹੈ ਤਾਂ ਫਿਰ ਇਸਦੀ ਥਾਂ ਯੂਨੀਵਰਸਿਟੀ ਨੂੰ ਸ਼ਾਖ਼ਾ ਵਿਚ ਬਦਲ ਦੇਣਾ ਚਾਹੀਦਾ ਹੈ ਅਤੇ ਡਿਗਰੀਆਂ ਦੇਣ ਦੇ ਅਧਿਕਾਰ ਸਿੱਧਾ ਆਰ ਐਸ ਐਸ ਹਵਾਲੇ ਕਰ ਦੇਣੇ ਚਾਹੀਦੇ ਹਨ ਨਾ ਕਿ ਇਸ ਤਰੀਕੇ ਅਸਿੱਧਾ ਰਸਤਾ ਅਪਣਾਉਣਾ ਚਾਹੀਦਾ ਹੈ। ਉਹਨਾਂ ਨੇ ਪੰਜਾਬ ਸਰਕਾਰ ਦੇ ਪ੍ਰਤੀਨਿਧ ਡਾਇਰੈਕਟਰ ਉੱਚੇਰੀ ਸਿੱਖਿਆ ਵੱਲੋਂ ਸਿੰਡੀਕੇਟ ਦੀ ਮੀਟਿੰਗ ਵਿਚ ਇਸ ’ਤੇ ਇਤਰਾਜ਼ ਨਾ ਕਰਨ ਦੀ ਵੀ ਨਿਖੇਧੀ ਕੀਤੀ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸ ਐਮ ਓ ਯੂ ਦਾ ਜ਼ੋਰਦਾਰ ਵਿਰੋਧ ਕਰੇਗਾ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਇਸ ਮਾਮਲੇ ਨੂੰ ਸਰਵਉਚ ਪੱਧਰ ’ਤੇ ਚੁੱਕਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਤਜਵੀਜ਼ ਨੂੰ ਸੈਨੇਟ ਵਿਚ ਪੇਸ਼ ਕਰਨ ਤੋਂ ਪਹਿਲਾਂ ਪਹਿਲਾਂ ਸੈਨੇਟ ਮੈਂਬਰਾਂ ਤੱਕ ਵੀ ਪਹੁੰਚ ਕਰੇਗਾ। ਉਹਨਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਤਜਵੀਜ਼ ਦਾ ਵਿਰੋਧ ਕਰੇ ਅਤੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਪੰਜਾਬ ਦੇ ਦੋ ਵਿਧਾਇਕ ਸਿੰਡੀਕੇਟ ਦੇ ਮੈਂਬਰ ਹੁੰਦੇ ਹਨ।

ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਪੰਜਾਬ ਯੂਨੀਵਰਸਿਟੀ ਦੀ ਅਲੂਮਨੀ ਐਸੋਸੀਏਸ਼ਨ ਨੂੰ ਵੀ ਅਪੀਲ ਕੀਤੀ ਕਿ ਇਸ ਐਮ ਓ ਯੂ ਦਾ ਵਿਰੋਧ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਸੈਨੇਟ ਵਿਚ ਪਾਸ ਨਾ ਹੋਵੇ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ