Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ 481.15 ਲੱਖ ਰੁਪਏ ਦੀ ਲਾਗਤ ਨਾਲ ਮਜ਼ਬੂਤ ਕਰਾਂਗੇ : ਹਰਭਜਨ ਸਿੰਘ ਈ.ਟੀ.ਓ.

June 07, 2023 03:26 PM

ਚੰਡੀਗੜ੍ਹ, 7 ਜੂਨ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਅਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਤੇ ਵੱਧ ਆਵਾਜਾਈ ਵਾਲੀ ਸੜਕ ਹੈ ਅਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਇਸ ਸੜਕ ਨੂੰ 481.15 ਲੱਖ ਰੁਪਏ ਅਨੁਮਾਨਿਤ ਲਾਗਤ ਨਾਲ ਮਜ਼ਬੂਤ ਕਰਨ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ ਕੁੱਲ ਲੰਬਾਈ 4.40 ਕਿਲੋਮੀਟਰ ਅਤੇ ਚੌੜਾਈ 5.50 ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਜੀ.ਟੀ.ਰੋਡ (ਐਨ.ਐਚ-44) ਅਤੇ ਚਾਵਾ-ਸਮਰਾਲਾ ਸੜਕ (ਓ.ਡੀ.ਆਰ-56) ਨੂੰ ਆਪਸ ਵਿੱਚ ਜੋੜਦੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੜਕ ਪੰਜਾਬ ਸਰਕਾਰ ਦੀ 5054 ਆਰ.ਬੀ-10 ਸਕੀਮ ਅਧੀਨ ਮਨਜ਼ੂਰ ਹੋ ਚੁੱਕੀ ਹੈ ਅਤੇ ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ 5 ਸਾਲਾ ਦਾ ਰੱਖ ਰਖਾਅ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਟੈਂਡਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਅਲਾਟ ਕਰਨ ਉਪਰੰਤ ਇਹ ਪ੍ਰਾਜੈਕਟ 6 ਮਹੀਨਿਆ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਦਰੁਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਪੇਂਡੂ ਸੜਕਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ