Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਟੀਪੂ ਸੁਲਤਾਨ ਬਾਰੇ ਸੋਸ਼ਲ ਮੀਡੀਆ ਸਟੇਟਸ ਤੋਂ ਬਾਅਦ ਕੋਲਹਾਪੁਰ 'ਚ ਹੰਗਾਮਾ, ਪੁਲਿਸ ਨੇ ਲਾਠੀਚਾਰਜ ਕੀਤਾ, ਇੰਟਰਨੈੱਟ ਬੰਦ

June 07, 2023 04:12 PM

ਕੋਲਹਾਪੁਰ, 7 ਜੂਨ (ਪੋਸਟ ਬਿਊਰੋ): ਮਹਾਰਾਸ਼ਟਰ ਦੇ ਕੋਲਹਾਪੁਰ 'ਚ ਬੁੱਧਵਾਰ ਨੂੰ ਕਾਫੀ ਹੰਗਾਮਾ ਹੋਇਆ।ਦੱਸਿਆ ਜਾ ਰਿਹਾ ਹੈ ਕਿ ਟੀਪੂ ਸੁਲਤਾਨ ਦੀ ਤਸਵੀਰ ਦੇ ਨਾਲ ਕਥਿਤ ਤੌਰ 'ਤੇ ਇਤਰਾਜ਼ਯੋਗ ਆਡੀਓ ਸੰਦੇਸ਼ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਜਾਣ ਦੇ ਵਿਰੋਧ 'ਚ ਪ੍ਰਦਰਸ਼ਨਕਾਰੀ ਭੀੜ ਨੇ ਅਚਾਨਕ ਪੱਥਰਬਾਜ਼ੀ ਕੀਤੀ।ਇਸ ਤੋਂ ਬਾਅਦ ਪੁਲਿਸ ਨੂੰ ਲੋਕਾਂ ਨੂੰ ਖਦੇੜਨ ਲਈ ਲਾਠੀਚਾਰਜ ਕਰਨਾ ਪਿਆ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਕੋਲਹਾਪੁਰ ਵਿੱਚ ਵੀਰਵਾਰ ਤੱਕ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਰਾਜ ਰਿਜ਼ਰਵ ਪੁਲਿਸ ਬਲ (ਐਸਆਰਪੀਐਫ) ਦੇ ਜਵਾਨਾਂ ਨੂੰ ਸ਼ਹਿਰ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਪੁਲਿਸ ਨੇ ਸਤਾਰਾ ਤੋਂ ਹੋਰ ਪੁਲਿਸ ਬਲ ਲਿਆਂਦਾ ਹੈ।ਇਸ ਤੋਂ ਇਲਾਵਾ ਮਨਾਹੀ ਦੇ ਹੁਕਮ 19 ਜੂਨ ਤੱਕ ਲਾਗੂ ਕੀਤੇ ਗਏ ਹਨ ਅਤੇ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ।
ਜਾਣਕਾਰੀ ਮੁਤਾਬਕ ਦੋ ਵਿਅਕਤੀਆਂ ਨੇ ਆਪਣੇ ਸੋਸ਼ਲ ਮੀਡੀਆ ਸਟੇਟਸ 'ਤੇ ਮੈਸੂਰ ਦੇ 18ਵੀਂ ਸਦੀ ਦੇ ਸ਼ਾਸਕ ਟੀਪੂ ਸੁਲਤਾਨ ਦੀ ਤਸਵੀਰ ਦੇ ਨਾਲ ਕਥਿਤ ਇਤਰਾਜ਼ਯੋਗ ਆਡੀਓ ਸੰਦੇਸ਼ ਪੋਸਟ ਕੀਤਾ ਸੀ। ਇਸ ਤੋਂ ਬਾਅਦ ਮੰਗਲਵਾਰ ਨੂੰ ਇਲਾਕੇ 'ਚ ਤਣਾਅ ਫੈਲ ਗਿਆ।ਕਾਰਕੁਨਾਂ ਦੇ ਇੱਕ ਸਮੂਹ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦੋਵਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ, ਜਿਸ ਤੋਂ ਬਾਅਦ ਦੋਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ।ਜਿਵੇਂ ਹੀ ਵਿਰੋਧ ਵਧਦਾ ਗਿਆ, ਪੁਲਿਸ ਨੇ ਸ਼ਾਮ ਨੂੰ ਇੱਕ ਹੋਰ ਐਫਆਈਆਰ ਦਰਜ ਕੀਤੀ ਅਤੇ ਸੱਤ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਬੁੱਧਵਾਰ ਨੂੰ ਫਿਰ ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰ ਆਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ