Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਬੰਗਲਾਦੇਸ਼ 'ਚ ਟਰੱਕ-ਵੈਨ ਦੀ ਟੱਕਰ 'ਚ 15 ਲੋਕਾਂ ਦੀ ਹੋਈ ਮੌਤ

June 07, 2023 05:20 PM

* ਡਰਾਇਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ


ਢਾਕਾ, 7 ਜੂਨ (ਪੋਸਟ ਬਿਊਰੋ): ਬੰਗਲਾਦੇਸ਼ ਵਿੱਚ ਬੁੱਧਵਾਰ ਨੂੰ ਇੱਕ ਟਰੱਕ ਅਤੇ ਇੱਕ ਪਿਕਅੱਪ ਵੈਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਕਰੀਬ 15 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਸਥਾਨਕ ਰਿਪੋਰਟ ਮੁਤਾਬਕ ਇਹ ਹਾਦਸਾ ਸਿਲਹਟ 'ਚ ਸਵੇਰੇ 5:30 ਵਜੇ ਵਾਪਰਿਆ। 25-30 ਨਿਰਮਾਣ ਮਜ਼ਦੂਰ ਪਿਕਅੱਪ ਵੈਨ ਵਿੱਚ ਕੰਮ ਕਰਨ ਲਈ ਜਾ ਰਹੇ ਸਨ ਜਦੋਂ ਇੱਕ ਟਰੱਕ ਨੇ ਉਨ੍ਹਾ ਨੂੰ ਟੱਕਰ ਮਾਰ ਦਿੱਤੀ।
ਬਚਾਅ ਕਾਰਜ 'ਚ ਲੱਗੇ ਉਸਮਾਨੀ ਨਗਰ ਫਾਇਰ ਸਰਵਿਸ ਅਤੇ ਸਿਵਲ ਡਿਫੈਂਸ ਦੇ ਫਖਰੂਲ ਇਸਲਾਮ ਮੁਤਾਬਕ ਹਾਦਸਾ ਟਰੱਕ ਡਰਾਇਵਰ ਦੇ ਸੌਂ ਜਾਣ ਕਾਰਨ ਵਾਪਰਿਆ। ਇਸਲਾਮ ਨੇ ਅੱਗੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 11 ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਕ ਰਿਪੋਰਟ ਮੁਤਾਬਕ ਫਾਇਰ ਸਰਵਿਸ ਦੇ ਅਧਿਕਾਰੀ ਨੇ ਕਿਹਾ ਕਿ ਅਜਿਹੀ ਘਟਨਾ ਪਹਿਲਾਂ ਕਦੇ ਨਹੀਂ ਦੇਖੀ ਗਈ। ਅਜਿਹਾ ਲੱਗਦਾ ਹੈ ਕਿ ਹਾਦਸੇ ਸਮੇਂ ਟਰੱਕ ਡਰਾਈਵਰ ਸੌਂ ਰਿਹਾ ਸੀ। ਸ਼ਾਇਦ ਰੇਤ ਨਾਲ ਭਰਿਆ ਟਰੱਕ ਬਹੁਤ ਤੇਜ਼ ਰਫਤਾਰ ਨਾਲ ਜਾ ਰਿਹਾ ਸੀ, ਜਿਸ ਕਾਰਨ ਇਹ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਇੰਨਾ ਵੱਡਾ ਹਾਦਸਾ ਵਾਪਰ ਗਿਆ।
ਸਿਲਹਟ ਫਾਇਰ ਸਰਵਿਸ ਅਤੇ ਸਿਵਲ ਡਿਫੈਂਸ ਦੇ ਡਿਪਟੀ ਡਾਇਰੈਕਟਰ ਮੋਨੀਰੁਜ਼ਮਾਨ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਮੈਂ ਮੌਕੇ 'ਤੇ ਗਿਆ। ਸਵੇਰੇ 7 ਵਜੇ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਸਿਲਹਟ ਪੁਲਿਸ ਦੇ ਐਡੀਸ਼ਨਲ ਕਮਿਸ਼ਨਰ ਮਸੂਦ ਰਾਣਾ ਨੇ ਕਿਹਾ ਕਿ ਲਾਸ਼ਾਂ ਪੋਸਟਮਾਰਟਮ ਤੋਂ ਬਿਨਾਂ ਪੀੜਤ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਸਾਰੇ ਪੀੜਤ ਉਸਾਰੀ ਮਜ਼ਦੂਰ ਸਨ। ਉਹ ਪਿਕਅੱਪ ਵੈਨ 'ਚ ਮਸ਼ੀਨਰੀ ਲੈ ਕੇ ਸਵੇਰੇ ਉਸਮਾਨੀ ਨਗਰ 'ਚ ਵੈਲਡਿੰਗ ਦਾ ਕੰਮ ਕਰਨ ਜਾ ਰਹੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ