Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਅਮਰੀਕਾ 'ਚ ਫਿਰ ਹੋਈ ਗੋਲੀਬਾਰੀ, ਕਾਮਨਵੈਲਥ ਯੂਨੀਵਰਸਿਟੀ ਨੇੜੇ ਤੇਜ਼ ਫਾਇਰਿੰਗ 'ਚ ਕਈ ਗੰਭੀਰ ਜਖਮੀ

June 07, 2023 05:36 PM

ਵਰਜੀਨੀਆ, 7 ਜੂਨ (ਪੋਸਟ ਬਿਊਰੋ):ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਅਤੇ ਵਰਜੀਨੀਆ ਵਿੱਚ ਸਾਹਮਣੇ ਆਇਆ ਹੈ। ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਹਾਈ ਸਕੂਲ ਗ੍ਰੈਜੂਏਸ਼ਨ ਸਮਾਰੋਹ ਤੋਂ ਬਾਅਦ ਹੋਈ ਗੋਲੀਬਾਰੀ ਵਿੱਚ ਸੱਤ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਪੁਲਿਸ ਅਤੇ ਸਕੂਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਇਸ ਦੌਰਾਨ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਰਿਕ ਐਡਵਰਡਸ ਨੇ ਕਿਹਾ ਕਿ ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਤੇਜ਼ ਫਾਇਰਿੰਗ ਦੀ ਘਟਨਾ 'ਚ ਘੱਟੋ-ਘੱਟ 12 ਹੋਰ ਜ਼ਖਮੀ ਹੋ ਗਏ।
ਥੀਏਟਰ ਦੇ ਅੰਦਰ ਅਧਿਕਾਰੀਆਂ ਨੇ ਸ਼ਾਮ 5:15 ਵਜੇ ਦੇ ਕਰੀਬ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਪੁਲਸ ਅਧਿਕਾਰੀ ਐਡਵਰਡਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਹਰਕਤ 'ਚ ਆ ਗਈ ਅਤੇ ਗੋਲੀ ਲੱਗਣ ਵਾਲੇ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਹ ਸੋਚਿਆ ਵੀ ਨਹੀਂ ਸੀ ਕਿ ਥੀਏਟਰ ਦੇ ਅੰਦਰ ਗੋਲੀਬਾਰੀ ਦੀ ਘਟਨਾ ਹੋਵੇਗੀ। ਪੁਲਿਸ ਨੇ ਹਾਲੇ ਤੱਕ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੀ ਪਛਾਣ ਜਾਰੀ ਨਹੀਂ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂ ਐਸਟਰਾਜ਼ੇਨੇਕਾ ਨੇ ਦੁਨੀਆਂ ਭਰ ਤੋਂ ਕੋਵਿਡ ਵੈਕਸੀਨ ਵਾਪਿਸ ਮੰਗਵਾਈ ਭਾਰਤੀਆਂ ਨੂੰ ਰੂਸ-ਯੂਕਰੇਨ ਜੰਗ 'ਚ ਭੇਜਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ ਉਨ੍ਹਾਂ ਨੇ ਮੈਨੂੰ ਆਪਣੇ ਕਮਰੇ 'ਚ ਰੋਕਿਆ ਸੀ, ਪੋਰਨ ਸਟਾਰ ਦੀ ਟਰੰਪ ਖਿਲਾਫ ਗਵਾਹੀ 51 ਭਾਰਤੀ ਫੌਜੀ ਮਾਲਦੀਵ ਤੋਂ ਭਾਰਤ ਪਰਤੇ, ਭਾਰਤ ਦੌਰੇ 'ਤੇ ਆਉਣਗੇ ਮਾਲਦੀਵ ਦੇ ਵਿਦੇਸ਼ ਮੰਤਰੀ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ 5ਵੀਂ ਵਾਰ ਰੱਦ ਸੁਨੀਤਾ ਵਿਲੀਅਮਜ਼ ਦਾ ਪੁਲਾੜ ਯਾਨ ਨਹੀਂ ਉੱਡਿਆ, ਮਿਸ਼ਨ ਮੁਲਤਵੀ, ਰਾਕੇਟ ਹੋਇਆ ਖਰਾਬ, 10 ਮਈ ਨੂੰ ਦੁਬਾਰਾ ਉਡਾਨ ਸੰਭਵ ਇਜ਼ਰਾਈਲੀ ਫੌਜ ਟੈਂਕਾਂ ਨਾਲ ਗਾਜ਼ਾ ਦੇ ਰਾਫਾ ਖੇਤਰ ਵਿੱਚ ਦਾਖਲ ਹੋਈ, ਮਿਸਰ ਨਾਲ ਲੱਗਦੀ ਸਰਹੱਦ 'ਤੇ ਕੀਤਾ ਕਬਜ਼ਾ ਭਾਰਤੀ ਕੋਸਟ ਗਾਰਡ ਨੇ ਅਰਬ ਸਾਗਰ 'ਚ ਫੜ੍ਹਿਆ ਇੱਕ ਈਰਾਨੀ ਮੱਛੀ ਫੜ੍ਹਨ ਵਾਲਾ ਬੇੜਾ, ਪਾਸਪੋਰਟ ਜ਼ਬਤ ਆਸਟਰੇਲੀਆ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਹੀ ਮਾਰਿਆ ਚਾਕੂ