Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਤ

June 08, 2023 07:10 AM

ਅੰਮ੍ਰਿਤਸਰ, 8 ਜੂਨ (ਗਿਆਨ ਸਿੰਘ): ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਕਮਲਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਥਾਪਤ ਇਹ ਉਹ ਤਖ਼ਤ ਹੈ, ਜਿਸ ਨੇ ਹਮੇਸ਼ਾ ਹੀ ਮਾਨਵਤਾ ਦੇ ਹੱਕਾਂ ਦੀ ਅਵਾਜ਼ ਨੂੰ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਜਿਹੀਆਂ ਕਈ ਘਟਨਾਵਾਂ ਮੌਜੂਦ ਹਨ, ਜਦੋਂ ਮਜਲੂਮ ਤੇ ਜ਼ਰੂਰਤਮੰਦ ਲੋਕਾਂ ਦੀ ਕਿਸੇ ਨੇ ਬਾਂਹ ਨਹੀਂ ਫੜ੍ਹੀ, ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਹਾਰਾ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਗਿਆ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਰਾਜਿੰਦਰ ਸਿੰਘ ਰੂਬੀ, ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ, ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ