Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

June 08, 2023 07:13 AM

- 15,000 ਰੁਪਏ ਮਾਸਿਕ ਵਿੱਚੋਂ ਪਹਿਲੀ ਕਿਸ਼ਤ ਵਜੋਂ 8,000 ਰੁਪਏ ਪਹਿਲਾਂ ਲੈ ਚੁੱਕਾ ਸੀ ਇੰਸਪੈਕਟਰ
ਚੰਡੀਗੜ੍ਹ, 8 ਜੂਨ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਸ ਸੈਨੇਟਰੀ ਇੰਸਪੈਕਟਰ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ