Welcome to Canadian Punjabi Post
Follow us on

18

February 2025
 
ਪੰਜਾਬ

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

June 08, 2023 07:15 AM

-ਗੁਣਵੱਤਾ ਯਕੀਨੀ ਬਣਾਉਂਦਿਆਂ ਕੰਮ ਨੂੰ ਸਮਾਂ-ਬੱਧ ਢੰਗ ਨਾਲ ਕਰਵਾਉਣ ਲਈ ਆਖਿਆ
-ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਇਹ ਵੱਡ-ਆਕਾਰੀ ਸੰਸਥਾ
ਚੰਡੀਗੜ੍ਹ, 8 ਜੂਨ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐ) ਏ ਵੇਨੂਪ੍ਰਸਾਦ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਏ.ਐ ਨਗਰ ਵਿੱਚ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਇੱਥੇ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਬਣ ਰਿਹਾ ਇਹ ਇੰਸਟੀਚਿਊਟ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਮਿਆਰੀ ਸੰਸਥਾ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਨ ਵਿੱਚ ਸਹਾਈ ਹੋਵੇਗੀ, ਦੂਜੇ ਪਾਸੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰੇਗੀ। ਵੇਨੂਪ੍ਰਸਾਦ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼, ਫ਼ਰੀਦਕੋਟ ਤੋਂ ਮਾਨਤਾ ਪ੍ਰਾਪਤ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਰੈਗੂਲਰ ਕਲਾਸਾਂ ਜਲਦੀ ਸ਼ੁਰੂ ਹੋਣਗੀਆਂ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਇੰਸਟੀਚਿਊਟ 28 ਏਕੜ ਜ਼ਮੀਨ ਵਿੱਚ ਬਣੇਗਾ ਅਤੇ ਇਹ ਆਧੁਨਿਕ ਸਹੂਲਤਾਂ ਤੇ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਕਾਲਜ ਦੀ ਥਾਂ ਅਤੇ ਨਕਸ਼ੇ ਨੂੰ ਪਹਿਲਾਂ ਹੀ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਤੇ ਇਸ ਵੱਡ-ਆਕਾਰੀ ਪ੍ਰਾਜੈਕਟ ਦਾ ਕੰਮ ਜਲਦੀ ਸ਼ੁਰੂ ਹੋਵੇਗਾ। ਵੇਨੂਪ੍ਰਸਾਦ ਨੇ ਉਮੀਦ ਜਤਾਈ ਕਿ ਨਵਾਂ ਮੈਡੀਕਲ ਕਾਲਜ ਇਲਾਜ ਤੇ ਡਾਕਟਰੀ ਟੈਸਟਾਂ ਦੀ ਸਹੂਲਤ ਨੂੰ ਵੱਡੇ ਪੱਧਰ ਉਤੇ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਕਾਲਜ ਵਿਚ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਤਾਲੀਮ ਹਾਸਲ ਕਰਨ ਲਈ ਆਉਣਗੇ, ਇਸ ਲਈ ਕਾਲਜ ਦੇ ਨਾਲ ਆਹਲਾ ਦਰਜੇ ਦੀਆਂ ਸਹੂਲਤਾਂ ਵਾਲਾ ਹੋਸਟਲ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਚਾਹਵਾਨ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂ ਜੋ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਹੀ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਏ.ਵੇਨੂਪ੍ਰਸਾਦ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਪ੍ਰਾਜੈਕਟ ਦੇ ਨਿਰਮਾਣ ਲਈ ਕੰਮ ਵਿਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਮੌਕੇ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਨਿਰਧਾਰਤ ਸਮੇਂ ਦੇ ਅੰਦਰ ਕਾਰਜ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਏ.ਵੇਨੂਪ੍ਰਸਾਦ ਨੇ ਕਿਹਾ ਕਿ ਉਹ ਆਉਂਦੇ ਸਮੇਂ ਵਿਚ ਇਸ ਪ੍ਰਾਜੈਕਟ ਦੇ ਕੰਮ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਸਮੇਂ ਸਿਰ ਕੰਮ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਰਸਮਾਂ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਮੁੱਖ ਸਕੱਤਰ ਮੈਡੀਕਲ ਸਿੱਖਿਆ ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਏ.ਕੇ ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਨੀਲਕੰਠ ਅਵਧ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸੰਦੀਪ ਗਾੜਾ ਤੇ ਹੋਰ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ