Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਕਿਸਾਨਾਂ ਨੂੰ ਫਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ ਜਰੂਰੀ: ਸਪੀਕਰ ਸੰਧਵਾਂ

June 08, 2023 07:59 AM

-ਇੰਡੀਅਨ ਸਕੂਲ ਆਫ਼ ਬਿਜਨਸ ਵਿਖੇ ਫਸਲੀ ਵਿਭਿੰਨਤਾ ਵਿਸੇ ਤੇ ਕਰਵਾਏ ਗਏ ਸਮਾਗਮ ਵਿਚ ਕੀਤੀ ਸਰਿਕਤ
ਚੰਡੀਗੜ੍ਹ, 8 ਜੂਨ (ਗਿਆਨ ਸਿੰਘ): ਕਿਸਾਨਾਂ ਨੂੰ ਫਸਲੀ ਚੱਕਰ ਤੋਂ ਕੱਢਣ ਲਈ ਫਸਲ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ। ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਡੀਅਨ ਸਕੂਲ ਆਫ ਬਿਜਨਸ ਵਿਖੇ ਫਸਲੀ ਵਿਭਿੰਨਤਾ ਵਿਸੇ ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।

ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਕਿਸਾਨਾਂ ਦਾ ਖੁਸਹਾਲ ਹੋਣਾ ਬਹੁਤ ਜਰੂਰੀ ਹੈ। ਜੇਕਰ ਕਿਸਾਨ ਖੁਸਹਾਲ ਹੋਣਗੇ ਤਾਂ ਪੰਜਾਬ ਅਤੇ ਸਾਡਾ ਦੇਸ ਖੁਦ ਖੁਸਹਾਲ ਹੋ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਫਸਲੀ ਵਿਭਿੰਨਤਾ ਅਪਣਾਉਣਾ ਜਰੂਰੀ ਹੈ। ਫਸਲੀ ਵਿਭਿੰਨਤਾ ਅਪਣਾਉਣ ਦੇ ਲਈ ਸਾਨੂੰ ਕਿਸਾਨਾਂ ਨੂੰ ਵਿਸਵਾਸ ਦਿਵਾਉਣਾ ਹੋਵੇਗਾ ਕਿ ਜੇਕਰ ਉਹ ਫਸਲੀ ਵਿਭਿੰਨਤਾ ਅਪਣਾ ਕਿ ਦੂਸਰੀਆਂ ਫਸਲਾਂ ਬੀਜਦੇ ਹਨ ਤਾਂ ਉਸ ਨੂੰ ਆਪਣੇ ਝਾੜ ਦਾ ਵਾਧੂ ਮੁੱਲ ਮਿਲੇਗਾ।

ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ ਬਹੁਤ ਜਰੂਰੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਲਈ ਸਾਨੂੰ ਵੱਧ ਤੋਂ ਵੱਧ ਐਮ.ਐਸ.ਪੀ ਦੇਣੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ 60 ਪ੍ਰਤੀਸਤ ਤੋਂ ਵੱਧ ਜਨਸੰਖਿਆ ਸਿੱਧੇ ਜਾਂ ਅਸਿੱਧੇ ਤੌਰ ਤੇ ਕਿਸਾਨੀ ਦੇ ਨਾਲ ਜੁੜੀ ਹੋਈ ਹੈ। ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਨਿਕਲ ਕੇ ਸਬਜੀਆਂ, ਫਲ ਅਤੇ ਮਿਲਟ ਸਮੇਤ ਹਰ ਉਹ ਚੀਜ ਦੀ ਖੇਤੀ ਕਰਨੀ ਚਾਹੀਦੀ ਹੈ ਜਿਸ ਦੀ ਜਅਿਾਦਾ ਮੰਗ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨੀ ਨਾਲ ਸਬੰਧਤ ਛੋਟੇ ਛੋਟੇ ਯੁਨਿਟ ਵੀ ਲਗਾਉਣੇ ਚਾਹੀਦੇ ਹਨ ਜਿਸ ਨਾਲ ਰਾਜ ਦੀ ਖੇਤੀ ਹੋਰ ਵੀ ਅੱਗੇ ਵਧੇਗੀ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਹੁਣ ਜਾਗਰੂਕ ਹੋਣ ਦੀ ਜਰੂਰਤ ਹੈ । ਫਸਲੀ ਵਿਭਿੰਨਤਾ ਵਿੱਚੋਂ ਨਿਕਲਣ ਦੇ ਲਈ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਵਿਗਿਆਨਕ ਤਰੀਕੇ ਦੇ ਨਾਲ ਆਪਣੀ ਫਸਲਾਂ ਦੇ ਝਾੜ ਵਿੱਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਐਸ. ਡੀ. ਐਮ ਮੋਹਾਲੀ ਸਰਬਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਿਲ ਸਨ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ