Welcome to Canadian Punjabi Post
Follow us on

04

October 2023
ਬ੍ਰੈਕਿੰਗ ਖ਼ਬਰਾਂ :
ਸੁਪਰੀਮ ਕੋਰਟ ਵੱਲੋਂ ਰਾਮਸੇਤੂ ਦੇ ਦੋਵੇਂ ਪਾਸੇ ਦੀਵਾਰਾਂ ਬਣਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦਲੜਾਕੂ ਜਹਾਜ਼ ਮਿਗ-21 ਹੁਣ ਭਾਰਤੀ ਹਵਾਈ ਫੌਜ ਦਾ ਹਿੱਸਾ ਨਹੀਂ ਰਹੇਗਾ, ਹੋਵੇਗੀ ਵਿਦਾਈਪੀਅਰੇ ਐਗੋਸਟਿਨੀ, ਫੇਰੇਂਕ ਕਰੂਜ਼ ਅਤੇ ਐਨੀ ਹੁਈਲੀਅਰ ਨੂੰ ਨੋਬਲਐਲਨ ਮਸਕ ਦੀ ਪਹਿਲੀ ਪਤਨੀ ਜਸਟਿਨ ਮਸਕ ਦੇ ਇੱਕ ਲੇਖ ਵਿਚ ਖੁਲਾਸਾ: ਐਲਨ ਮਸਕ ਨੇ ਜਸਟਿਨ ਨੂੰ ਕਿਹਾ ਸੀ- 'ਜੇ ਤੂੰ ਮੇਰੀ ਕਰਮਚਾਰੀ ਹੁੰਦੀ ਤਾਂ ਮੈਂ ਤੈਨੂੰ ਨੌਕਰੀ ਤੋਂ ਕੱਢ ਦਿੰਦਾ'ਅਮਰੀਕਾ ਦੇ ਸੰਸਦ ਮੈਂਬਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਦੀ ਜਹਾਜ਼ ਹਾਦਸੇ ਵਿਚ ਮੌਤਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸਟੈਂਡਿੰਗ ਕਮੇਟੀ ਦੇ ਮੈਂਬਰ ਵਜੋਂ ਦੁਬਾਰਾ ਨਾਮਜ਼ਦ ਕੀਤਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ ਲਈ ਪੂਰੇ ਇਨਸਾਫ਼ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨਤਾਂਤਰਿਕ ਦੇ ਕਹਿਣ 'ਤੇ ਗੁਆਂਢੀ ਨੇ 4 ਸਾਲਾ ਬੱਚੇ ਦਾ ਗਲਾ ਵੱਢ ਕੇ ਕੀਤਾ ਕਤਲ
 
ਪੰਜਾਬ

ਵਿੱਤੀ ਸਾਲ 2022-23 ਦੌਰਾਨ ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ

June 08, 2023 08:04 AM

-ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ
-ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ
ਚੰਡੀਗੜ੍ਹ, 8 ਜੂਨ (ਪੋਸਟ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਭਾਰੀ ਸੁਧਾਰ ਕਰਦਿਆਂ ਵਿੱਤੀ ਵਰ੍ਹੇ 2022-23 ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ ਸਹਾਇਤਾ ਪ੍ਰਾਪਤ ਚੱਲ ਰਹੇ ਪੇਂਡੂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 800 ਕਰੋੜ ਰੁਪਏ ਦੇ ਫੰਡਾਂ ਦੀ ਰਿਕਾਰਡ ਵਰਤੋਂ ਕੀਤੀ ।

ਇੱਥੇ ਪੰਜਾਬ ਭਵਨ ਵਿਖੇ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2022-2023 ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਉੱਚ-ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਅਤੇ ਨਾਬਾਰਡ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਪੰਜਾਬ ਰਾਜ ਲਈ ਹੁਣ ਤੱਕ ਦੇ ਸਭ ਤੋਂ ਵੱਧ 919 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਨਾਬਾਰਡ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਸੂਬੇ ਦੀ ਚੰਗੀ ਕਾਰਗੁਜ਼ਾਰੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਫੰਡਾਂ ਦੀ ਬੇਹਤਰੀਨ ਵਰਤੋਂ ਦੇ ਮੱਦੇਨਜ਼ਰ ਨਾਬਾਰਡ ਟੀਮ ਨੂੰ ਵਿੱਤੀ ਸਾਲ 2023-24 (ਆਰ.ਆਈ.ਡੀ.ਐਫ.-) ਦੇ ਨਵੇਂ ਪ੍ਰੋਜੈਕਟਾਂ ਲਈ ਰਾਜ ਦੀ ਅਲਾਟਮੈਂਟ ਨੂੰ ਵਧਾ ਕੇ 1500 ਕਰੋੜ ਰੁਪਏ ਕਰਨ ਦੀ ਅਪੀਲ ਕੀਤੀ । ਇਸ ਮੌਕੇ ਵਿੱਤ ਮੰਤਰੀ ਨੇ ਪੇਂਡੂ ਆਰਥਿਕਤਾ ਦੇ ਸਮੁੱਚੇ ਵਿਕਾਸ ਲਈ ਇਸ ਸਾਲ ਸੜਕਾਂ ਅਤੇ ਪੁਲ, ਸਿੰਚਾਈ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ, ਸਿੱਖਿਆ, ਨਵਿਆਉਣਯੋਗ ਊਰਜਾ, ਸਿਹਤ, ਹੁਨਰ ਵਿਕਾਸ, ਗੋਦਾਮਾਂ, ਬਾਗਬਾਨੀ ਅਤੇ ਭੂਮੀ ਸੰਭਾਲ ਆਦਿ ਖੇਤਰਾਂ ਦੇ ਪ੍ਰੋਜੈਕਟਾਂ ਲਈ ਪਹਿਲ ਦੇ ਆਧਾਰ ਤੇ ਫੰਡ ਦੇਣ ਦੀ ਲੋੜ 'ਤੇ ਜੋਰ ਦਿੱਤਾ।

ਨਾਬਾਰਡ ਵੱਲੋਂ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਐਫ.ਡੀ.) ਤਹਿਤ ਪ੍ਰਾਪਤ ਫੰਡਾਂ ਨਾਲ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਨਾਬਾਰਡ ਤੋਂ ਉਪਲਬਧ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਗਤੀ ਨੂੰ ਤੇਜ਼ ਕਰਨ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਰਾਜ ਦੇ ਪੇਂਡੂ ਖੇਤਰ ਦੇ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨ੍ਹਾ, ਸਕੱਤਰ ਵਿੱਤ ਗਰਿਮਾ ਸਿੰਘ, ਅਤੇ ਪ੍ਰਮੁੱਖ ਸਕੱਤਰਾਂ, ਸਕੱਤਰਾਂ, ਪ੍ਰਬੰਧਕੀ ਵਿਭਾਗਾਂ ਦੇ ਮੁਖੀਆਂ ਅਤੇ ਚੀਫ਼ ਜਨਰਲ ਮੈਨੇਜਰ ਰਘੂਨਾਥ ਬੀ. ਦੀ ਅਗਵਾਈ ਹੇਠ ਨਾਬਾਰਡ ਦੀ ਟੀਮ ਸ਼ਾਮਲ ਹੋਈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸਟੈਂਡਿੰਗ ਕਮੇਟੀ ਦੇ ਮੈਂਬਰ ਵਜੋਂ ਦੁਬਾਰਾ ਨਾਮਜ਼ਦ ਕੀਤਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ ਲਈ ਪੂਰੇ ਇਨਸਾਫ਼ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਤਾਂਤਰਿਕ ਦੇ ਕਹਿਣ 'ਤੇ ਗੁਆਂਢੀ ਨੇ 4 ਸਾਲਾ ਬੱਚੇ ਦਾ ਗਲਾ ਵੱਢ ਕੇ ਕੀਤਾ ਕਤਲ ਲੁਧਿਆਣਾ ਵਿਚ ਲੋਕ ਇਨਸਾਫ ਪਾਰਟੀ ਦੀ ਮਹਿਲਾ ਆਗੂ ਤੇ ਕਿਰਾਏਦਾਰ ਵਿਚਕਾਰ ਕਿਰਾਏ ਨੂੰ ਲੈ ਕੇ ਹੋਇਆ ਝਗੜਾ ਗੁਰਦਾਸਪੁਰ ਵਿਚ ਕਾਰ ਨੇ ਪੈਦਲ ਜਾ ਰਹੇ ਤਿੰਨ ਦੋਸਤਾਂ ਨੂੰ ਕੁਚਲਿਆ, ਇੱਕ ਦੀ ਮੌਤ, ਦੋ ਗੰਭੀਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਦੀ ਚਿੱਠੀ ਦਾ ਜਵਾਬ, 3 ਪੰਨਿਆਂ ਵਿਚ ਦਿੱਤਾ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਵੇਰਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਪਟਿਆਲਾ ਵਿੱਚ ਦਿਖਿਆ ਲੋਕਾਂ ਦਾ ਭਾਰੀ ਇਕੱਠ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ